





Total views : 5930718







Total views : 5930718ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਸੇਵਾ ਦੇ ਪੁੰਜ ਸੰਤ ਬਾਬਾ ਖੜਕ ਸਿੰਘ ਜੀ ਵੱਲੋਂ ਸਥਾਪਿਤ ਅਤੇ ਬਾਬਾ ਸੰਤੋਖ ਸਿੰਘ ਜੀ ਦੀ ਰਹਿਨੁਮਈ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਦੇ ਬੀਏ/ਬੀਐਸਸੀ ਇਕਨੋਮਿਕਸ ਸਮੈਸਟਰ ਚੌਥਾ ਅਤੇ ਬੀ ਕਾਮ ਸਮੈਸਟਰ ਚੌਥਾ ਦਾ ਨਤੀਜਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨਿਆ ਗਿਆ।
ਇਸ ਵਿੱਚ ਬੀਏ ਸਮੈਸਟਰ ਚੌਥੇ ਦੀ ਵਿਦਿਆਰਥਣ ਪ੍ਰਨੀਤ ਕੌਰ 80 % ਨਾਲ ਪਹਿਲਾ, ਮਨਰੂਪ ਕੌਰ ਨੇ 79% ਨਾਲ ਦੂਸਰਾ ਅਤੇ ਮਨਪ੍ਰੀਤ ਕੌਰ ਨੇ 77% ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਬੀ ਕਾਮ ਸਮੈਸਟਰ ਚੌਥੇ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 75% ਨਾਲ ਪਹਿਲਾ ਅਤੇ ਹਰਪ੍ਰੀਤ ਕੌਰ 71% ਨਾਲ ਦੂਸਰਾ ਅਤੇ ਵੀਰਪਾਲ ਕੌਰ ਨੇ 70% ਨਾਲ ਤੀਜਾ ਸਥਾਨ ਹਾਸਿਲ ਕੀਤਾ। ਇਸ ਦੇ ਨਾਲ ਹੀ ਬੀਐਸਸੀ ਇਕਨੋਮਿਕਸ ਸਮੈਸਟਰ ਚੌਥੇ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ 75% ਨਾਲ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ।
ਪ੍ਰਿੰਸੀਪਲ ਡਾ: ਕਰਨਜੀਤ ਸਿੰਘ ਬੇਦੀ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਦਿੱਤੀ ਵਧਾਈ ਅਤੇ ਕਰਵਾਇਆ ਮੂੰਹ ਮਿੱਠਾ
ਇਸ ਮੌਕੇ ਕਾਲਜ ਪ੍ਰਿੰਸੀਪਲ ਡਾਕਟਰ ਕਰਨਜੀਤ ਸਿੰਘ ਬੇਦੀ ਨੇ ਪਾਸ ਹੋਏ ਵਿਦਿਆਪ੍ਰਿੰਸੀਪਲ ਡਾਕਟਰ ਕਰਨਜੀਤ ਸਿੰਘ ਬੇਦੀ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆਰਥੀਆਂ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਕਾਲਜ ਵੱਲੋਂ ਪ੍ਰਦਾਨ ਕੀਤੇ ਜਾ ਰਹੇ ਵਧੀਆ ਵਿੱਦਿਅਕ ਮਾਹੌਲ ਸਦਕਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਕਾਲਜ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਵੱਖ-ਵੱਖ ਕੋਰਸਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਗੇ ਅੰਕ ਪ੍ਰਾਪਤ ਕਰਨਾ ਕਾਲਜ ਲਈ ਮਾਣ ਵਾਲੀ ਗੱਲ ਹੈ। ਉਹਨਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਵਿਦਿਆਰਥੀਆਂ ਦੀ ਹਰ ਸਫਲਤਾ ਕਾਲਜ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਲਈ ਵੀ ਮਾਣ ਦਾ ਵਿਸ਼ਾ ਹੈ। ਇਸ ਮੌਕੇ ਕਾਲਜ ਸਟਾਫ ਵਿੱਚ ਸ. ਤੇਜਿੰਦਰਜੀਤ ਸਿੰਘ, ਡਾ. ਅਮਰਬੀਰ ਸਿੰਘ, ਪ੍ਰੋ. ਸੁਰਿੰਦਰ ਸਿੰਘ, ਸ੍ਰ . ਇੰਦਰਜੀਤ ਸਿੰਘ, ਪ੍ਰੋ. ਸੁਖਪਾਲ ਕੌਰ ਅਤੇ ਪ੍ਰੋ. ਹਰਪ੍ਰੀਤ ਕੌਰ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-


