





Total views : 5955261







Total views : 5955261ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਬੀੜ੍ਹ ਸਾਹਿਬ/ਬਾਰਡਰ ਨਿਊਜ ਸਰਵਿਸ
ਸੇਵਾ ਦੇ ਪੁੰਜ ਸੰਤ ਬਾਬਾ ਖੜਕ ਸਿੰਘ ਜੀ ਵੱਲੋਂ ਸਥਾਪਿਤ ਅਤੇ ਸੰਤ ਬਾਬਾ ਸੰਤੋਖ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ, ਬੀੜ ਸਾਹਿਬ ਵਿਖੇ ਅੱਜ ਐਨ.ਐਸ.ਐਸ. ਯੂਨਿਟ ਵੱਲੋਂ ਰਾਸ਼ਟਰੀ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ, ਸਿਹਤਮੰਦ ਜੀਵਨ ਅਤੇ ਖੇਡਾਂ ਰਾਹੀਂ ਅਨੁਸ਼ਾਸਨ ਅਤੇ ਟੀਮ ਭਾਵਨਾ ਵਿਕਸਿਤ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ।
ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ ਹਨ-ਪ੍ਰਿੰਸੀਪਲ ਡਾ. ਬੇਦੀ
ਇਸ ਸਮਾਗਮ ਦੀ ਅਗਵਾਈ ਐਨ.ਐਸ.ਐਸ. ਇੰਚਾਰਜ ਪ੍ਰੋ. ਸੁਖਪਾਲ ਕੌਰ ਵੱਲੋਂ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਆਪਣੇ ਸਰੀਰਕ ਤੇ ਮਾਨਸਿਕ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ।ਕਾਲਜ ਦੇ ਪ੍ਰਿੰਸੀਪਲ ਡਾ. ਕਰਨਜੀਤ ਸਿੰਘ ਬੇਦੀ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ ਹਨ। ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਯੋਗ ਅਤੇ ਜਿੱਤ-ਹਾਰ ਨੂੰ ਸਵੀਕਾਰ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸਰਗਰਮ ਰਹਿਣ ਲਈ ਉਤਸ਼ਾਹਿਤ ਕੀਤਾ।ਉਨਾਂ ਨੇ ਵਿਦਿਆਰਥੀਆਂ ਨੂੰ ਮੇਜਰ ਧਿਆਨ ਚੰਦ ਜੀ ਦੇ ਖੇਡਾਂ ਪ੍ਰਤੀ ਯੋਗਦਾਨ ਅਤੇ ਉਨ੍ਹਾਂ ਦੀ ਮਹਾਨ ਖੇਡ ਭਾਵਨਾ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਕਾਲਜ ਦੇ ਸਟਾਫ ਵਿੱਚ ਸ. ਤਜਿੰਦਰਜੀਤ ਸਿੰਘ, ਡਾ. ਅਮਰਬੀਰ ਸਿੰਘ, ਪ੍ਰੋ .ਇੰਦਰਜੀਤ ਸਿੰਘ ,ਪ੍ਰੋ. ਸੁਰਿੰਦਰ ਸਿੰਘ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਅਕਵਿੰਦਰ ਕੌਰ, ਪ੍ਰੋ. ਚੰਦਪ੍ਰੀਤ ਕੌਰ, ਪ੍ਰੋ. ਪਲਵਿੰਦਰ ਕੌਰ ਅਤੇ ਪ੍ਰੋ. ਅੰਮ੍ਰਿਤ ਪਾਲ ਸਿੰਘ, ਸਿਮਰਨਜੀਤ ਕੌਰ ਹਾਜ਼ਰ ਸਨ । ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-


