





Total views : 5930718







Total views : 5930718ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
ਅੱਜ ਸਬ-ਡਵੀਜ਼ਨ ਈਸਟ ਦੇ ਖੇਤਰ ਵਿੱਚ ਓਪਰੇਸ਼ਨ ਸੰਪਰਕ ਤਹਿਤ ਮੀਟਿੰਗ ਕਰਵਾਈ ਗਈ। ਇਸ ਸੰਪਰਕ ਮੀਟਿੰਗ ਵਿੱਚ ਪੁਲਿਸ ਅਧਿਕਾਰੀਆਂ ਅਤੇ ਇਲਾਕੇ ਦੇ ਸਮੂਹ ਮੋਤਬਰ ਵਿਅਕਤੀਆਂ, ਪਤਵੰਤੇ ਸੱਜਣ ਸ਼ਾਮਲ ਹੋਏ। ਸ੍ਰੀ ਹਰਮਨਬੀਰ ਸਿੰਘ ਗਿੱਲ,ਆਈ.ਪੀ.ਐਸ, ਕਮਿਸ਼ਨਰ ਪੁਲਿਸ,ਅੰਮ੍ਰਿਤਸਰ, ਜੀ ਨੇ ਸਾਰਿਆ ਦਾ ਧੰਨਵਾਦ ਕਰਦੇ ਹੋਏ ਕਿਹਾ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਅਤੇ ਸਹਿਯੋਗ ਨਾਲ ਹੀ ਸਮਾਜ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਸਾਹਮਣੇ ਦੋ ਵੱਡੀਆਂ ਚੁਣੌਤੀਆਂ ਨਸ਼ਿਆਂ ਦੀ ਸਮੱਸਿਆ ਅਤੇ ਬਦਮਾਸ਼ਵਾਦ ਹਨ। ਇਹ ਦੋਵੇਂ ਸਮੱਸਿਆਵਾਂ ਸਿਰਫ਼ ਕਾਨੂੰਨ-ਵਿਵਸਥਾ ਨਾਲ ਸਬੰਧਤ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ, ਉਨ੍ਹਾਂ ਦੇ ਭਵਿੱਖ ਅਤੇ ਸਮੁੱਚੇ ਸਮਾਜ ਦੀ ਸੁਰੱਖਿਆ ਨਾਲ ਜੁੜੀਆਂ ਹੋਈਆਂ ਹਨ।
ਸਬ-ਡਵੀਜ਼ਨ ਈਸਟ ਦੇ ਖੇਤਰ ਵਿੱਚ ਓਪਰੇਸ਼ਨ ਸੰਪਰਕ ਤਹਿਤ ਕਰਵਾਈ ਗਈ ਮੀਟਿੰਗ
ਪੰਜਾਬ ਪਹਿਲਾਂ ਵੀ ਅੱਤਵਾਦ ਦੇ ਦੌਰ ਵਿੱਚੋਂ ਗੁਜ਼ਰ ਚੁੱਕਾ ਹੈ ਅਤੇ ਉਸ ਸਮੇਂ ਪੰਜਾਬ ਦੀ ਜਵਾਨੀ, ਕਾਰੋਬਾਰ ਅਤੇ ਉਦਯੋਗ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਸੀ। ਕਈ ਵੱਡੀਆਂ ਉਦਯੋਗਿਕ ਇਕਾਈਆਂ ਪੰਜਾਬ ਤੋਂ ਬਾਹਰ ਚਲੀਆਂ ਗਈਆਂ, ਜਿਸ ਨਾਲ ਰੁਜ਼ਗਾਰ ਅਤੇ ਨੌਜਵਾਨਾਂ ਦੇ ਭਵਿੱਖ ’ਤੇ ਵੀ ਮਾੜਾ ਪ੍ਰਭਾਵ ਪਿਆ।
ਅੱਜ ਵੀ ਪੰਜਾਬ ਨੂੰ ਕਮਜ਼ੋਰ ਕਰਨ ਲਈ ਵੱਖ-ਵੱਖ ਤਰੀਕਿਆਂ ਨਾਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਰਾਹੀਂ ਨੌਜਵਾਨਾਂ ਨੂੰ ਗੁਮਰਾਹ ਕਰਕੇ ਅਪਰਾਧ ਵੱਲ ਧੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਾਜ਼ਿਸ਼ ਦਾ ਮੁਕਾਬਲਾ ਸਿਰਫ਼ ਪੁਲਿਸ ਨਹੀਂ, ਸਗੋਂ ਸਮੁੱਚੇ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਹੈ। ਪੰਜਾਬ ਦੇ ਲੋਕਾਂ ਨੇ ਹਮੇਸ਼ਾ ਧਰਮ, ਜਾਤ-ਪਾਤ ਅਤੇ ਹੋਰ ਵੰਡਾਂ ਤੋਂ ਉੱਪਰ ਉੱਠ ਕੇ ਇੱਕ-ਦੂਜੇ ਦਾ ਸਾਥ ਦਿੱਤਾ ਹੈ। ਇਸੇ ਏਕਤਾ ਨੂੰ ਕਾਇਮ ਰੱਖਦਿਆਂ ਨਸ਼ਿਆਂ ਅਤੇ ਬਦਮਾਸ਼ਵਾਦ ਖ਼ਿਲਾਫ਼ ਵੀ ਇਕਜੁੱਟ ਹੋਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਦਾ ਮਕਸਦ ਸਿਰਫ਼ ਅਪਰਾਧ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਅਪਰਾਧ ਤੋਂ ਬਚਾਉਣਾ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਣਾ ਵੀ ਹੈ। ਇਸ ਲਈ ਜੇਕਰ ਕਿਸੇ ਪਰਿਵਾਰ ਨੂੰ ਆਪਣੇ ਬੱਚੇ ਦੀਆਂ ਗਤੀਵਿਧੀਆਂ ਸਬੰਧੀ ਕੋਈ ਸ਼ੱਕ ਜਾਂ ਚਿੰਤਾ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸੰਪਰਕ ਕਰੇ।
ਅੰਤ ਵਿੱਚ ਕਮਿਸ਼ਨਰ ਪੁਲਿਸ ਨੇ ਸੰਪਰਕ ਮੀਟਿੰਗ ਵਿੱਚ ਸ਼ਾਮਲ ਸਾਰੇ ਮੋਤਬਰ ਵਿਅਕਤੀਆਂ ਅਤੇ ਪਤਵੰਤੇ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਦੇ ਹੋਰ ਲੋਕਾਂ ਤੱਕ ਵੀ ਇਹ ਸੰਦੇਸ਼ ਪਹੁੰਚਾਉਣ ਕਿ ਹਰੇਕ ਵਿਅਕਤੀ ਘੱਟੋ-ਘੱਟ 8-10 ਵਿਅਕਤੀਆਂ ਨੂੰ ਇਸ ਮੁਹਿੰਮ ਨਾਲ ਜੋੜਨ, ਤਾਂ ਜੋ ਸਾਂਝੇ ਯਤਨਾਂ ਨਾਲ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ, ਬਦਮਾਸ਼ਵਾਦ ਅਤੇ ਅਪਰਾਧ ਦੀ ਦੁਨੀਆ ਤੋਂ ਬਚਾਇਆ ਜਾ ਸਕੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-


