





Total views : 5955360







Total views : 5955360ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਜਾਣ ਦੇ ਹੁਕਮ ਸੁਣਾਏ ਹਨ, ਜਿਸ ਨਾਲ ਹੁਣ ਵੜਿੰਗ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮਾਮਲਾ ਤਰਨ ਤਾਰਨ ਵਿੱਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਵਿਰੁੱਧ ਕਥਿਤ ਤੌਰ ’ਤੇ ਮੰਦੀ ਸ਼ਬਦਾਵਲੀ ਵਰਤਣ ਦਾ ਹੈ।
ਰਾਜਾ ਵੜਿੰਗ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੀ ਚੋਣ ਰੈਲੀ ‘ਚ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਕਥਿਤ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਸੀ। ਵੜਿੰਗ, ਜੋ ਪਹਿਲਾਂ ਹੀ ਕਾਂਗਰਸ ਦੀ ਅੰਦਰੂਨੀ ਜੰਗ ’ਚ ਉਲਝੇ ਹੋਏ ਹਨ, ਉਨ੍ਹਾਂ ਲਈ ਕੌਮੀ ਕਮਿਸ਼ਨ ਦਾ ਫ਼ੈਸਲਾ ਨਵੀਂ ਚੁਣੌਤੀ ਬਣੇਗਾ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਅੱਜ ਇਸ ਉਪਰੋਕਤ ਮਾਮਲੇ ਦੀ ਸੁਣਵਾਈ ਕੀਤੀ ਅਤੇ ਇਸ ਮੌਕੇ ਪੰਜਾਬ ਪੁਲੀਸ ਤਰਫ਼ੋਂ ਡੀ ਐੱਸ ਪੀ ਹਰਪ੍ਰੀਤ ਸਿੰਘ ਅਤੇ ਡੀ ਐੱਸ ਪੀ (ਈ ਓ ਅਤੇ ਸਾਈਬਰ ਕ੍ਰਾਈਮ) ਗੁਲਜ਼ਾਰ ਸਿੰਘ ਪੇਸ਼ ਹੋਏ।ਇਸ ਮੌਕੇ ਪਟੀਸ਼ਨਰ ਸਰਬਜੋਤ ਸਿੰਘ, ਜੋ ਕਿ ਮਰਹੂਮ ਬੂਟਾ ਸਿੰਘ ਦੇ ਸਪੁੱਤਰ ਹਨ, ਵੀ ਹਾਜ਼ਰ ਸਨ। ਕੌਮੀ ਕਮਿਸ਼ਨ ਨੇ ਪੰਜਾਬ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ’ਤੇ ਉਂਗਲ ਉਠਾਈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਐਕਸ਼ਨ ਟੇਕਨ ਰਿਪੋਰਟ ਸੌਂਪਣ ਵਿੱਚ ਹੋ ਰਹੀ ਦੇਰੀ ’ਤੇ ਗੰਭੀਰ ਚਿੰਤਾ ਪ੍ਰਗਟਾਈ। ਕੌਮੀ ਕਮਿਸ਼ਨ ਨੇ 5 ਮਈ 2026 ਨੂੰ ਹੋਈ ਸੁਣਵਾਈ ਦੌਰਾਨ ਨਿਯਮਾਂ ਅਨੁਸਾਰ ਤੈਅ ਸਮੇਂ ਦੇ ਅੰਦਰ ਜਾਂਚ ਪੂਰੀ ਕਰਨ ਦੀ ਸਿਫ਼ਾਰਸ਼ ਕੀਤੀ ਸੀ।
ਚੇਅਰਮੈਨ ਨੇ ਜਾਂਚ ਤੇ ਗ੍ਰਿਫ਼ਤਾਰੀ ਵਿੱਚ ਹੋਈ ਦੇਰੀ ਲਈ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਵੀ ਸਿਫ਼ਾਰਸ਼ ਕੀਤੀ ਹੈ। ਜੇਕਰ ਸਬੰਧਿਤ ਜਾਂਚ ਅਧਿਕਾਰੀ ਵੱਲੋਂ ਡਿਊਟੀ ਵਿੱਚ ਕੋਈ ਲਾਪਰਵਾਹੀ ਪਾਈ ਜਾਂਦੀ ਹੈ, ਤਾਂ ਕਾਨੂੰਨ ਅਨੁਸਾਰ ਵਿਭਾਗੀ ਕਾਰਵਾਈ ਕੀਤੀ ਜਾ ਸਕਦੀ ਹੈ। ਕਮਿਸ਼ਨ ਦੀਆਂ ਸਿਫ਼ਾਰਸ਼ਾਂ ’ਤੇ 30 ਦਿਨਾਂ ਦੇ ਅੰਦਰ ਐਕਸ਼ਨ ਟੇਕਨ ਰਿਪੋਰਟ ਮੰਗੀ ਗਈ ਹੈ।ਕੌਮੀ ਕਮਿਸ਼ਨ ਨੇ ਪਟੀਸ਼ਨਰ ਸਰਬਜੋਤ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਦਿੱਲੀ ਅਤੇ ਪੰਜਾਬ ਦੋਵਾਂ ਥਾਵਾਂ ’ਤੇ ਤੁਰੰਤ ਢੁਕਵੀਂ ਪੁਲੀਸ ਸੁਰੱਖਿਆ ਦੇਣ ਲਈ ਕਿਹਾ ਹੈ। ਖਬਰ ਨੂੰ ਅੱਗੇ ਤੋ ਅੱਗੇ ਸ਼ੇਅਰ ਕਰੋ-

