





Total views : 5930718







Total views : 5930718ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ/ਗੁਰਪ੍ਰੀਤ ਸਿੰਘ ਕੱਦ ਗਿੱਲ
ਗੋਲੀਬਾਰੀ ਦੀਆਂ ਕਈ ਘਟਨਾਵਾਂ ਵਿੱਚ ਪੁਲਿਸ ਨੂੰ ਲੋੜੀਂਦੇ ਮੁਲਜ਼ਮ ਨੂੰ ਥਾਣਾ ਸਿਟੀ ਪੱਟੀ ਅਤੇ ਸੀ.ਆਈ.ਏ. ਸਟਾਫ਼ ਦੀਆਂ ਸਾਂਝੀਆਂ ਟੀਮਾਂ ਨੇ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ ਕਰਨ ਉਪਰੰਤ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਵਾਸੀ ਨਡੋਹਰ, ਥਾਣਾ ਹਰੀਕੇ ਵਜੋਂ ਹੋਈ ਹੈ। ਪੁਲਿਸ ਨੇ ਉਸ ਕੋਲੋਂ ਇੱਕ 9 ਐੱਮ.ਐੱਮ. ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਐੱਸ.ਐੱਸ.ਪੀ. ਤਰਨਤਾਰਨ ਸੁਰਿੰਦਰ ਲਾਂਬਾ, ਆਈ.ਪੀ.ਐੱਸ. ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਅਤੇ ਸੀ.ਆਈ.ਏ. ਸਟਾਫ਼ ਦੀਆਂ ਟੀਮਾਂ ਖ਼ਾਸ ਖੁਫ਼ੀਆ ਸੂਚਨਾ ਦੇ ਆਧਾਰ ’ਤੇ ਪੱਟੀ ਸ਼ਹਿਰ ਦੇ ਇਲਾਕੇ ਵਿੱਚ ਗਸ਼ਤ ਕਰ ਰਹੀਆਂ ਸਨ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਇੱਕ ਸ਼ੱਕੀ ਵਿਅਕਤੀ ਨੇ ਪੁਲਿਸ ਟੀਮ ਨੂੰ ਦੇਖ ਕੇ ਕੱਚੇ ਰਸਤੇ ਰਾਹੀਂ ਭੱਜਣ ਦੀ ਕੋਸ਼ਿਸ਼ ਕੀਤੀ।
ਪੁਲਿਸ ਟੀਮ ਵੱਲੋਂ ਉਸ ਦਾ ਪਿੱਛਾ ਕਰਕੇ ਘੇਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਅਨੁਸਾਰ ਸ਼ੱਕੀ ਵਿਅਕਤੀ ਨੇ ਪੁਲਿਸ ਟੀਮ ’ਤੇ ਗੋਲੀਬਾਰੀ ਕਰ ਦਿੱਤੀ। ਇਸ ’ਤੇ ਪੁਲਿਸ ਨੇ ਆਤਮ-ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ, ਜਿਸ ਦੌਰਾਨ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਭੇਜ ਦਿੱਤਾ।
9 ਐੱਮ.ਐੱਮ. ਪਿਸਤੌਲ ਤੇ ਮੋਟਰਸਾਈਕਲ ਬਰਾਮਦ
ਪੁਲਿਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਜ਼ਖ਼ਮੀ ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਉਸ ਸ਼ੂਟਰ ਦਾ ਸਾਥੀ ਹੈ, ਜਿਸ ਨੂੰ ਹਾਲ ਹੀ ਵਿੱਚ ਗੋਲੀਬਾਰੀ ਦੀ ਇੱਕ ਘਟਨਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਮੁਤਾਬਕ ਗੁਰਮੀਤ ਸਿੰਘ ਪਿਛਲੇ ਸਮੇਂ ਵਿੱਚ ਦਰਜ 6 ਤੋਂ 7 ਗੋਲੀਬਾਰੀ ਦੇ ਮਾਮਲਿਆਂ ਵਿੱਚ ਵੀ ਲੋੜੀਂਦਾ ਸੀ।
ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਮੁਲਜ਼ਮ ਵੱਲੋਂ ਪੁਲਿਸ ਟੀਮ ’ਤੇ 3 ਰਾਊਂਡ ਫਾਇਰ ਕੀਤੇ ਗਏ, ਜਦਕਿ ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ 4 ਤੋਂ 5 ਰਾਊਂਡ ਫਾਇਰ ਕੀਤੇ ਗਏ। ਮੌਕੇ ਤੋਂ 9 ਐੱਮ.ਐੱਮ. ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
ਐੱਸ.ਐੱਸ.ਪੀ. ਅਨੁਸਾਰ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਬਾਹਰੋਂ ਸਰਗਰਮ ਗੈਂਗਸਟਰਾਂ ਦੇ ਨਿਰਦੇਸ਼ਾਂ ’ਤੇ ਉਨ੍ਹਾਂ ਨਾਲ ਮਿਲ ਕੇ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਫਿਰੌਤੀ ਵਸੂਲਣ ਲਈ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਿਹਾ ਸੀ।
ਪੁਲਿਸ ਅਨੁਸਾਰ ਗੁਰਮੀਤ ਸਿੰਘ ਦਾ ਡਾਕਟਰੀ ਇਲਾਜ ਮੁਕੰਮਲ ਹੋਣ ਉਪਰੰਤ ਉਸ ਤੋਂ ਵਿਸਥਾਰਪੂਰਵਕ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਵੱਲੋਂ ਉਸ ਦੀਆਂ ਹੋਰ ਅਪਰਾਧਿਕ ਘਟਨਾਵਾਂ ਵਿੱਚ ਸ਼ਮੂਲੀਅਤ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥ ਸਾਹਮਣੇ ਆਉਣ ਉਪਰੰਤ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।ਖਬਰ ਨੂੰ ਅੱਗੇ ਤੋ ਅੱਗੇ ਸ਼ੇਅਰ ਕਰੋ-


