ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੀੜ ਸਾਹਿਬ ਵਿਖੇ ਮਾਝਾ ਜੋਨ ਸਕੂਲਜ਼ ਟੂਰਨਾਮੈਂਟ ਦਾ ਸ਼ਾਨੋ-ਸ਼ੌਕਤ ਨਾਲ ਹੋਇਆ ਸ਼ਾਨਦਾਰ ਆਗਾਜ਼

4936468
Total views : 5931355

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਬੀੜ੍ਹ ਸਾਹਿਬ /ਬਾਰਡਰ ਨਿਊਜ ਸਰਵਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮਾਨਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦੂਰਅੰਦੇਸ਼ੀ ਸੋਚ ਅਤੇ ਸਕੱਤਰ (ਵਿੱਦਿਆ) ਸ੍ਰ. ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ (ਸਕੂਲਜ਼) ਮੈਡਮ ਸਤਵੰਤ ਕੌਰ ਦੀ ਯੋਗ ਰਹਿਨੁਮਾਈ ਹੇਠ ਐਸਜੀਪੀਸੀ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੀੜ ਸਾਹਿਬ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬੀੜ ਸਾਹਿਬ ਵਿਖੇ ਕਰਵਾਏ ਜਾ ਰਹੇ ਦੋ ਦਿਨਾਂ ਮਾਝਾ ਜੋਨ ਸਕੂਲਜ਼ ਟੂਰਨਾਮੈਂਟ ਦਾ ਅੱਜ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਆਗਾਜ਼ ਹੋ ਗਿਆ।ਮਾਝਾ ਜੋਨ ਸਕੂਲਜ਼ ਟੂਰਨਾਮੈਂਟ ਦੀ ਸ਼ੁਰੂਆਤ ਪਵਿੱਤਰ ਸ਼ਬਦ “ਦੇਹ ਸਿਵਾ ਬਰੁ ਮੋਹਿ ਇਹੈ” ਦੇ ਗਾਇਨ ਉਪਰੰਤ ਗੁਰੂ ਸਾਹਿਬ ਅੱਗੇ ਅਰਦਾਸ ਕਰਕੇ ਕੀਤੀ ਗਈ।
ਟੂਰਨਾਮੈਂਟ ਦੇ ਪਹਿਲੇ ਦਿਨ ਮੁੱਖ ਮਹਿਮਾਨ ਵਜੋਂ ਪਹੁੰਚੇ ਐਸਜੀਪੀਸੀ ਸਪੋਰਟਸ ਵਿਭਾਗ ਦੇ ਇੰਚਾਰਜ ਸ੍ਰ. ਸੁਖਦੀਪ ਸਿੰਘ ਗਿੱਲ ਅਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਸ੍ਰ. ਧਰਵਿੰਦਰ ਸਿੰਘ ਦਾ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਜਫਰਵਾਲ ਅਤੇ ਪ੍ਰਿੰਸੀਪਲ ਮੈਡਮ ਜਗਰੂਪ ਕੌਰ ਵੱਲੋਂ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।

ਟੂਰਨਾਮੈਂਟ ਵਿੱਚ ਵੱਖ ਵੱਖ ਸਕੂਲਾਂ ਦੇ 700 ਖਿਡਾਰੀਆਂ ਨੇ ਕੀਤੀ ਸ਼ਮੂਲੀਅਤ


ਇਸ ਟੂਰਨਾਮੈਂਟ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਝਾ ਜੋਨ ਨਾਲ ਸਬੰਧਤ ਲਗਭਗ 12 ਸਕੂਲਾਂ ਦੇ 700 ਖਿਡਾਰੀਆਂ (ਲੜਕੇ ਅਤੇ ਲੜਕੀਆਂ) ਵੱਲੋਂ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ। ਟੂਰਨਾਮੈਂਟ ਦੇ ਪਹਿਲੇ ਦਿਨ ਅੰਡਰ-14 ਅਤੇ ਅੰਡਰ-17 ਵਰਗ ਦੇ ਫੁੱਟਬਾਲ ਅਤੇ ਵਾਲੀਬਾਲ ਮੁਕਾਬਲੇ ਕਰਵਾਏ ਗਏ।ਖਿਡਾਰੀਆਂ ਨੇ ਪੂਰੇ ਜੋਸ਼, ਜਜ਼ਬੇ ਅਤੇ ਖੇਡ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਮੁੱਖ ਮਹਿਮਾਨ ਵਜੋਂ ਪਹੁੰਚੇ ਸੁਖਦੀਪ ਸਿੰਘ ਗਿੱਲ ਤੇ ਮੈਨੇਜਰ ਧਰਵਿੰਦਰ ਸਿੰਘ ਨੇ ਟੀਮਾਂ ਦੀ ਹੌਸਲਾ ਅਫਜਾਈ ਕੀਤੀ


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਪੋਰਟਸ ਵਿਭਾਗ ਇੰਚਾਰਜ ਸ੍ਰ.ਸੁਖਦੀਪ ਸਿੰਘ ਗਿੱਲ ਤੇ ਮੈਨੇਜਰ ਧਰਵਿੰਦਰ ਸਿੰਘ ਨੇ ਟੂਰਨਾਮੈਂਟ ਵਿੱਚ ਪਹੁੰਚੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਤੇ ਸਟਾਫ ਮੈਂਬਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਟੂਰਨਾਮੈਂਟ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਅਨੁਸ਼ਾਸਨ, ਆਪਸੀ ਭਾਈਚਾਰੇ ਅਤੇ ਟੀਮ ਭਾਵਨਾ ਨੂੰ ਵੀ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋਵੇਗਾ। ਉਹਨਾਂ ਨੇ ਇਹ ਵੀ ਕਿਹਾ ਕਿ ਮਾਨਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਅਤੇ ਸਕੱਤਰ (ਵਿੱਦਿਆ) ਸ੍ਰ. ਸੁਖਮਿੰਦਰ ਸਿੰਘ, ਸਹਾਇਕ ਡਾਇਰੈਕਟਰ (ਸਕੂਲਜ਼) ਮੈਡਮ ਸਤਵੰਤ ਕੌਰ ਦੀ ਦੂਰ ਅੰਦੇਸ਼ੀ ਸੋਚ ਸਦਕਾ “ਮਾਝਾ ਜੋਨ ਸਕੂਲਜ਼ ਟੂਰਨਾਮੈਂਟ” ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਹੋਰ ਪ੍ਰਫੁੱਲਤ ਕਰਨ ਲਈ ਇੱਕ ਸ਼ਾਨਦਾਰ ਮੰਚ ਸਾਬਤ ਹੋਵੇਗਾ। ਇਸ ਮੌਕੇ ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ, ਪ੍ਰਿੰਸੀਪਲ ਜਗਰੂਪ ਕੌਰ, ਪ੍ਰਿੰਸੀਪਲ ਰਾਜ ਅਨਮੋਲ ਕੌਰ, ਪ੍ਰਿੰਸੀਪਲ ਪੂਜਾ ਸ਼ਰਮਾ, ਪ੍ਰਿੰਸੀਪਲ ਗੁਰੀਤ ਕੌਰ, ਪ੍ਰਿੰਸੀਪਲ ਮਮਤਾ ਕੌਰ, ਪ੍ਰਿੰਸੀਪਲ ਕਵਲਜੀਤ ਕੌਰ, ਪ੍ਰਿੰਸੀਪਲ ਹਰਪ੍ਰੀਤ ਸਿੰਘ, ਪ੍ਰਿੰਸੀਪਲ ਬਿਕਰਮਜੀਤ ਸਿੰਘ, ਪ੍ਰਿੰਸੀਪਲ ਪ੍ਰਭਜੀਤ ਸਿੰਘ, ਪ੍ਰਿੰਸੀਪਲ ਗੁਰਸ਼ਰਨ ਸਿੰਘ, ਡੀਪੀਈ ਗੁਰਮੀਤ ਸਿੰਘ, ਮਨਿੰਦਰ ਸਿੰਘ, ਜਗਮੀਤ ਸਿੰਘ, ਭੁਪਿੰਦਰ ਸਿੰਘ, ਤਰਸੇਮ ਸਿੰਘ, ਜਸਬੀਰ ਸਿੰਘ, ਗੁਰਵਿੰਦਰ ਸਿੰਘ, ਡੀਪੀਈ ਅਮਨਪ੍ਰੀਤ ਕੌਰ, ਦਵਿੰਦਰਪਾਲ ਕੌਰ, ਅਕਵਿੰਦਰ ਕੌਰ ਸਮੇਤ ਵੱਖ ਵੱਖ ਸਕੂਲਾਂ ਦੇ ਸਟਾਫ ਮੈਂਬਰ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News