





Total views : 5931355







Total views : 5931355ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਸਥਾਨਕ ਸਰੂਪ ਰਾਣੀ ਸਰਕਾਰੀ ਮਹਿਲਾ ਕਾਲਜ, ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਕਿਰਨਜੀਤ ਬਲ ਦੀ ਅਗਵਾਈ ਹੇਠ ਹਿੰਦੀ ਵਿਭਾਗ ਵੱਲੋਂ ਸੰਤ ਗੁਰੂ ਰਵਿਦਾਸ ਜੀ ਬਾਰੇ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਬੀ.ਬੀ.ਕੇ. ਡੀ.ਏ.ਵੀ. ਕਾਲਜ, ਅੰਮ੍ਰਿਤਸਰ ਦੇ ਹਿੰਦੀ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ. ਸ਼ੈਲੀ ਜੱਗੀ ਮੁੱਖ ਬੁਲਾਰੇ ਵਜੋਂ ਹਾਜ਼ਰ ਹੋਏ। ਪ੍ਰੋਗਰਾਮ ਦੇ ਸ਼ੁਰੂ ਵਿੱਚ ਹਿੰਦੀ ਵਿਭਾਗ ਦੇ ਮੁਖੀ ਡਾ. ਸੰਜੇ ਚੌਹਾਨ ਨੇ ਪ੍ਰਿੰਸੀਪਲ ਸ਼੍ਰੀਮਤੀ ਕਿਰਨਜੀਤ ਬਲ ਅਤੇ ਮੁੱਖ ਬੁਲਾਰੇ ਡਾ. ਸ਼ੈਲੀ ਜੱਗੀ ਦਾ ਨਿੱਘਾ ਸਵਾਗਤ ਕੀਤਾ।
ਪ੍ਰੋਗਰਾਮ ‘ਚ ਮੁੱਖ ਬੁਲਾਰੇ ਵਜੋ ਪੁੱਜੇ ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਹਿੰਦੀ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ: ਸ਼ੈਲੀ ਜੱਗੀ ਨੇ ਭਗਤ ਰਵਿਦਾਸ ਜੀ ਦੇ ਜਨਮ ਤੋਂ ਲੈ ਕੇ ਉਨ੍ਹਾਂ ਦੇ ਕਰਮ ਤੱਕ ਦੀ ਯਾਤਰਾ ਦਾ ਵਿਸਥਾਰਪੂਰਵਕ ਵਰਣਨ ਕੀਤਾ

‘ਰਵਿਦਾਸ ਜੀ ਦਾ ਜੀਵਨ ਅਤੇ ਦਰਸ਼ਨ’ ਵਿਸ਼ੇ ‘ਤੇ ਆਪਣਾ ਭਾਸ਼ਣ ਪੇਸ਼ ਕਰਦਿਆਂ ਮੁੱਖ ਬੁਲਾਰੇ ਡਾ. ਸ਼ੈਲੀ ਜੱਗੀ ਨੇ ਸੰਤ ਗੁਰੂ ਰਵਿਦਾਸ ਜੀ ਦੇ ਜਨਮ ਤੋਂ ਲੈ ਕੇ ਉਨ੍ਹਾਂ ਦੇ ਕਰਮ ਤੱਕ ਦੀ ਯਾਤਰਾ ਦਾ ਵਿਸਥਾਰਪੂਰਵਕ ਵਰਣਨ ਕੀਤਾ। ਉਨ੍ਹਾਂ ਨੇ ਸਮਕਾਲੀ ਸਮਾਜਿਕ ਵਿਤਕਰੇ, ਵਰਗ ਅਸਮਾਨਤਾ ਅਤੇ ਜਾਤੀਵਾਦੀ ਸ਼ੋਸ਼ਣ ਦੇ ਸੰਦਰਭ ਵਿੱਚ ਗੁਰੂ ਰਵਿਦਾਸ ਜੀ ਦੀ ਬਾਣੀ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦਲਿਤ ਚੇਤਨਾ ਦੇ ਅਗਰਦੂਤ ਸਨ, ਜਿਨ੍ਹਾਂ ਨੇ ਸਮਾਜ ਵਿੱਚ ਫੈਲੇ ਅਸੰਤੁਲਨ ਨੂੰ ਦੂਰ ਕਰਨ ਲਈ ਸ਼ਲਾਘਾਯੋਗ ਯਤਨ ਕੀਤੇ। ਡਾ. ਜੱਗੀ ਨੇ ਸੰਤ ਪਰੰਪਰਾ ਦੇ ਸਾਰਥਕ ਉਦੇਸ਼ਾਂ ‘ਤੇ ਚਾਨਣਾ ਪਾਉਂਦਿਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਜੀਵਨ ਦਰਸ਼ਨ ਅਤੇ ਸਿੱਖਿਆਵਾਂ ਨੂੰ ਮੌਜੂਦਾ ਦੌਰ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।
ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਕਿਰਨਜੀਤ ਬਲ ਨੇ ਮੁੱਖ ਬੁਲਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਹਰ ਯੁੱਗ ਵਿੱਚ ਪ੍ਰਸੰਗਿਕ ਹਨ। ਉਨ੍ਹਾਂ ਸਾਰਿਆਂ ਨੂੰ ਸੰਤਾਂ ਦੇ ਜੀਵਨ ਤੋਂ ਵਿਹਾਰਕ ਸਿੱਖਿਆ ਲੈਣ ਅਤੇ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੁਨੇਹਾ ਦਿੱਤਾ।ਇਸ ਵਿਸ਼ੇਸ਼ ਸਮਾਗਮ ਦੌਰਾਨ ਕਾਲਜ ਕੌਂਸਲ ਦੇ ਮੈਂਬਰ, ਹਿੰਦੀ ਵਿਭਾਗ ਦੇ ਸਮੂਹ ਅਧਿਆਪਕ ਅਤੇ ਵਿਦਿਆਰਥਣਾਂ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
