1 ਸਤੰਬਰ ਤੋਂ 15 ਸਤੰਬਰ ਤੱਕ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਚਲਾਈ ਜਾਵੇਗੀ ਸਫਾਈ ਮੁਹਿੰਮ- ਕੰਵਲਜੀਤ ਸਿੰਘ ਸੰਧੂ

4936468
Total views : 5931355

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਬਾਰਡਰ ਨਿਊਜ ਸਰਵਿਸ

ਜ਼ਿਲ੍ਹੇ ਦੇ ਸਮੂਹ ਸਕੂਲਾਂ ਅੰਦਰ ਸਫਾਈ ਅਤੇ ਸਵੱਛਤਾ ਨੂੰ ਲੰਬੇ ਸਮੇਂ ਤੱਕ ਬਣਾਈ ਰੱਖਣ ਵਿੱਚ ਵਿਿਦਆਰਥੀਆਂ, ਅਧਿਆਪਕਾਂ, ਵਿਿਦਆਰਥੀਆਂ ਦੇ ਮਾਪਿਆਂ ਅਤੇ ਸਮਾਜ ਦੇ ਹੋਰਨਾਂ ਵਰਗਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਵੱਛਤਾ ਪਖਵਾੜੇ ਦੀ ਅੱਜ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਸ. ਕੰਵਲਜੀਤ ਸਿੰਘ ਸੰਧੂ ਵਲੋਂ ਸ਼ੁਰੂਆਤ ਕੀਤੀ ਗਈ।

ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਫੈਜਪੁਰਾ ਦੇ ਵਿਹੜੇ ਮੁੱਖ ਅਧਿਆਪਕ ਹਰਦਿਆਲ ਸਿੰਘ ਦੀ ਅਗਵਾਈ ਹੇਠ ਕਰਵਾਏ ਵਿਸੇਸ਼ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਸ. ਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਨੇ ਹਾਜਰ ਸਕੂਲ ਵਿਿਦਆਰਥੀਆਂ, ਅਧਿਆਪਕਾਂ ਅਤੇ ਵਿਿਦਆਰਥੀਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਅੰਦਰ 1 ਸਤੰਬਰ ਤੋਂ 15 ਸਤੰਬਰ ਤੱਕ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ ਜਿਸਦਾ ਉਦੇਸ਼ ਸਫਾਈ ਸੰਬੰਧੀ ਜਾਗਰੂਕਤਾ ਪੈਦਾ ਕਰਨਾ ਹੈ।

ਜ਼ਿਲ੍ਹਾ ਸਿੱਖਿਆ ਅਫਸਰ ਸ. ਕੰਵਲਜੀਤ ਸਿੰਘ ਸੰਧੂ ਵਲੋਂ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਸਵੱਛਤਾ ਪਖਵਾੜਾ ਦੀ ਸ਼ੁਰੂਆਤ

ਸ. ਸੰਧੂ ਨੇ ਕਿਹਾ ਕਿ ਜੇਕਰ ਜੀਵਨ ਵਿੱਚ ਅਰੋਗ ਰਹਿਣਾ ਹੈ ਤਾਂ ਸਾਨੂ ਸਫਾਈ ਦੀ ਮਹੱਤਵ ਨੂੰ ਜਾਨਣ ਦੀ ਲੋੜ ਹੈ, ਜਿਸ ਲਈ ਸਾਨੂੰ ਆਪਣੇ ਆਲੇ ਦੁਆਲੇ, ਘਰ, ਸਕੂਲ ਨੂੰ ਸਾਫ ਰੱਖਣ ਦੇ ਨਾਲ ਨਾਲ ਵੱਧ ਤੋਂ ਵੱਧ ਰੁੱਖਾਂ ਨੂੰ ਲਗਾਉਣਾ ਅਤੇ ਉਨ੍ਹਾਂ ਨੂੰ ਪਾਲਣਾ ਚਾਹੀਦਾ ਹੈ। ਇਸ ਮੌਕੇ ਸਵੱਛਤਾ ਸੰਬੰਧੀ ਸਕੂਲ ਦੇ ਅਧਿਆਪਕਾ ਅਤੇ ਵਿਿਦਆਰਥੀਆਂ ਨੇ ਸਾਲ ਵਿੱਚ ਘੱਟੋ ਘੱਟੋ 100 ਘੰਟੇ ਸਫਾਈ ਨੂੰ ਸਮਰਪਿਤ ਕਰਨ ਦੀ ਸਹੁੰ ਚੁੱਕੀ ਗਈ। ਇਸ ਸਮੇਂ ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਰਜਿੰਦਰ ਸਿੰਘ ਕੋਆਰਡੀਨੇਟਰ ਸਮਾਰਟ ਸਕੂਲ, ਗੁਰਪ੍ਰੀਤ ਸਿੰਘ ਵਡਾਲੀ ਗੁਰੂ ਜ਼ਿਲ੍ਹਾ ਨੋਡਲ ਅਫਸਰ, ਸੁਪਰਡੈਂਟ ਅਨਿਲ ਕੁਮਾਰ ਮਹਾਜਨ, ਯਾਦਵਿੰਦਰ ਸਿੰਘ ਬੀ.ਆਰ.ਸੀ. ਅੰਮ੍ਰਿਤਸਰ-2, ਮੁਨੀਸ਼ ਕੁਮਾਰ ਏ.ਸੀ. ਸਮਾਰਟ ਸਕੂਲ, ਵਿਜੈ ਕੁਮਾਰ ਡੀ.ਆਰ.ਸੀ., ਰੁਪਿੰਦਰ ਸਿੰਘ ਏ.ਸੀ.ਪੀ. (ਜਨਰਲ), ਅਮਰਪ੍ਰੀਤ ਸਿੰਘ ਨਿਜਾਮਪੁਰਾ, ਅਮਨਦੀਪ ਸਿੰਘ ਮਹਿਲਾਂਵਾਲਾ, ਬਿਕਰਮ ਸਿੰਘ ਕਲੇਰ, ਸੁਰਿੰਦਰ ਸਿੰਘ, ਕਪਿਲ ਸ਼ਰਮਾ, ਆਯੂਸ਼ ਕੁਮਾਰ, ਕੰਵਲਜੀਤ ਸਿੰਘ ਸਮੇਤ ਹੋਰ ਸਿੱਖਿਆ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News