





Total views : 5955954







Total views : 5955954ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਡੀਐਸਪੀ ਗੁਰਸ਼ੇਰ ਸੰਧੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਸੰਧੂ ਦੀ ਸੇਵਾ ਤੋਂ ਬਰਖਾਸਤਗੀ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ।

DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦਜਾਣਕਾਰੀ ਮੁਤਾਬਕ, ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਵਿਚ ਹੋਏ ਇੰਟਰਵਿਊ ਦੇ ਮਾਮਲੇ ਤੋਂ ਬਾਅਦ ਡੀਐਸਪੀ ਗੁਰਸ਼ੇਰ ਸੰਧੂ ਨੂੰ ਫੋਰਸ ਤੋਂ ਹਟਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸੰਧੂ ਖ਼ਿਲਾਫ਼ ਫਿਰੌਤੀ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲੇ ਵੀ ਦਰਜ ਕੀਤੇ ਗਏ ਸਨ।
ਪੰਜਾਬ ਸਰਕਾਰ ਨੇ ਕੀਤਾ ਸੀ ਸੇਵਾ ਤੋਂ ਬਰਖਾਸਤ
ਪੰਜਾਬ ਸਰਕਾਰ ਨੇ ਪਿਛਲੇ ਸਾਲ 2 ਜਨਵਰੀ ਨੂੰ ਡੀਐਸਪੀ ਗੁਰਸ਼ੇਰ ਸੰਧੂ ਨੂੰ ਸੇਵਾ ਤੋਂ ਬਰਖਾਸਤ ਕਰ ਦਿੱਤਾ ਸੀ। ਸਰਕਾਰ ਦੇ ਇਸ ਫੈਸਲੇ ਨੂੰ ਸੰਧੂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-