ਸੜਕ ਹਾਦਸੇ ’ਚ  ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਦੀ ਮੌਤ

4954157
Total views : 5955954

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ

ਅੰਮ੍ਰਿਤਸਰ ਜਲੰਧਰ ਮਾਰਗ ‘ਤੇ ਵਾਪਰੇ ਇਕ ਸੜਕ ਹਾਦਸੇ ‘ਚ ਦਿਹਾਤੀ ਜਦੂਰ ਸਭਾ ਦੇ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ ਦੀ ਮੌਕੇ ‘ਤੇ ਮੌਤ ਹੋਣ ਦਾ ਦੁਖਦਈ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਕਾਮਰੇਡ ਗੁਰਨਾਮ ਸਿੰਘ ਦਾਊਦ ਅੱਜ ਸਵੇਰੇ ਆਪਣੀ ਐਕਟਿਵਾ ਸਕੂਟਰੀ ’ਤੇ ਰਈਆ ਤੋਂ ਬੁਟਾਰੀ ਕਿਸੇ ਮੀਟਿੰਗ ਲਈ ਜਾ ਰਹੇ ਸਨ ਜਿਸ ਵਕਤ ਉਹ ਜਲੰਧਰ-ਅੰਮ੍ਰਿਤਸਰ ਰੋਡ ਤੇ ਬੁਟਾਰੀ ਮੋੜ ਤੇ ਪੁੱਜੇ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਮੌਕੇ ’ਤੇ ਦਮ ਤੋੜ ਗਏ।

ਸਕੂਟਰ ’ਤੇ ਜਾਂਦਿਆਂ ਬੱਸ ਨੇ ਫੇਟ ਮਾਰੀ

featured-img
ਪੁਲੀਸ ਥਾਣਾ ਖਿਲਚੀਆਂ ਨੇ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਕਾਮਰੇਡ ਦਾਊਦ ਦੀ ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਲਈ ਬਾਬਾ ਬਕਾਲਾ ਸਿਵਲ ਹਸਪਤਾਲ ਭੇਜ ਦਿੱਤਾ ਹੈ। ਅੱਜ ਸਾਮੀਂ ਕਰੀਬ ਚਾਰ ਵਜੇ ਕਾਮਰੇਡ ਗੁਰਨਾਮ ਸਿੰਘ ਦਾਊਦ ਦਾ ਉਨ੍ਹਾਂ ਦੇ ਜੱਦੀ ਪਿੰਡ ਦਾਊਦ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਜਿੱਥੇ ਵੱਡੀ ਗਿਣਤੀ ਵਿਚ ਵੱਖ ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਨੇ ਵਿੱਛੜੇ ਸਾਥੀ ਨੂੰ ਨਮ ਅੱਖਾਂ ਨਾਲ  ਅੰਤਿਮ ਵਿਦਾਈ ਦਿੱਤੀ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News