





Total views : 5931955







Total views : 5931955ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਆਧਾਰ ‘ਤੇ ਛੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪ੍ਰਸੋਨਲ ਵਿਭਾਗ ਵੱਲੋਂ ਜਾਰੀ ਹੁਕਮ ਅਨੁਸਾਰ, ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਪੋਸਟਾਂ ਦਾ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨਹੁਕਮਾਂ ਅਨੁਸਾਰ, ਰਾਜਮਨਦੀਪ ਕੌਰ, ਪੀਸੀਐੱਸ ਨੂੰ ਜਲੰਧਰ ਵਿੱਚ ਵਧੀਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਵਜੋਂ ਤਾਇਨਾਤ ਕੀਤਾ ਗਿਆ ਹੈ। ਕੰਵਲਪ੍ਰੀਤ ਸਿੰਘ, ਪੀਸੀਐੱਸ ਨੂੰ ਆਬਕਾਰੀ ਅਤੇ ਕਰ ਵਿਭਾਗ ਦੇ ਡਾਇਰੈਕਟਰ ਦੀ ਜ਼ਿੰਮੇਵਾਰੀ ਦੇ ਨਾਲ ਵਧੀਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸੇ ਤਰ੍ਹਾਂ, ਪੂਨਮ ਗਰਗ, ਪੀਸੀਐੱਸ ਨੂੰ ਲੁਧਿਆਣਾ ਵਿੱਚ ਵਧੀਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਨਿਯੁਕਤ ਕੀਤਾ ਗਿਆ ਹੈ, ਜੋਤੀ ਵਾਲੀਆ, ਪੀਸੀਐੱਸ ਨੂੰ ਬਠਿੰਡਾ ਵਿੱਚ ਵਧੀਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਨਿਯੁਕਤ ਕੀਤਾ ਗਿਆ ਹੈ।ਅਮਨਦੀਪ ਕੌਰ, ਪੀਸੀਐੱਸ ਨੂੰ ਹੁਸ਼ਿਆਰਪੁਰ ਵਿੱਚ ਵਧੀਕ ਸਹਾਇਕ ਕਮਿਸ਼ਨਰ (ਸਿਖਲਾਈ) ਵਜੋਂ ਤਾਇਨਾਤ ਕੀਤਾ ਗਿਆ ਹੈ। ਕੁਲਬੀਰ ਸਿੰਘ, ਪੀਸੀਐੱਸ ਨੂੰ ਪਠਾਨਕੋਟ ਵਿੱਚ ਵਧੀਕ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਤਾਇਨਾਤ ਕੀਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

