





Total views : 5932441







Total views : 5932441ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ, 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ, 8 ਗੈਰ-ਕਾਨੂੰਨੀ .30 ਬੋਰ ਪਿਸਤੌਲ ਸਮੇਤ 103 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।ਜਿਸ ਸਬੰਧੀ ਜਾਣਕਾਰੀ ਦੇਦਿਆਂ
ਸ਼ੋਸਲ ਮੀਡੀਆ ਰਾਹੀ ਵਿਦੇਸ਼ ਬੈਠੇ ਤਸਕਰਾਂ ਨਾਲ ਸਪੰਰਕ ਵਿੱਚ ਸਨ ਮੁਲਜਮ-ਸੀ.ਪੀ ਗਿੱਲ
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ: ਹਰਮਨਬੀਰ ਸਿੰਘ ਗਿੱਲ ਨੇ ਇਕ ਪ੍ਰੈਸ ਵਾਰਤ ਦੌਰਾਨ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ਾਂ ਵਿਚ ਬੈਠੇ ਤਸਕਰਾਂ ਦੇ ਸੰਪਰਕ ਵਿਚ ਸਨ ਅਤੇ ਪੰਜਾਬ ਵਿਚ ਅਪਰਾਧਿਕ ਅਨਸਰਾਂ ਨੂੰ ਗੈਰ-ਕਾਨੂੰਨੀ ਵਿਦੇਸ਼ੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਨ ਅਤੇ ਸਪਲਾਈ ਕਰਨ ਵਿਚ ਸ਼ਾਮਿਲ ਸਨ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਉਰਫ਼ ਜੀਤਾ (24) ਵਾਸੀ ਪਿੰਡ ਬੈਂਕਾ, ਤਰਨ ਤਾਰਨ ਅਤੇ ਗੁਰਬੀਰ ਸਿੰਘ ਉਰਫ਼ ਗੋਰਾ (32) ਵਾਸੀ ਪਿੰਡ ਤਾਰਾ ਸਿੰਘ, ਤਰਨ ਤਾਰਨ ਵਜੋਂ ਹੋਈ ਹੈ। ਦੋਸ਼ੀ ਰਣਜੀਤ ਉਰਫ਼ ਜੀਤਾ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ ਅਤੇ ਵਿਸਫੋਟਕ ਐਕਟ ਤਹਿਤ ਕਈ ਮਾਮਲੇ ਦਰਜ ਹਨ।

ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ, ਸਰਹੱਦ ਪਾਰਲੇ ਸੰਪਰਕਾਂ ਦੀ ਤਸਦੀਕ ਕਰਨ ਅਤੇ ਇਸ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਤੋੜਨ ਅਤੇ ਸਰਹੱਦ ਪਾਰਲੀ ਤਸਕਰੀ ‘ਤੇ ਸਖ਼ਤ ਨਜ਼ਰ ਰੱਖਣ ਲਈ ਆਪਣੀ ਵਚਨਬੱਧਤਾ ‘ਤੇ ਦ੍ਰਿੜ ਹੈ।ਇਸ ਪੱਤਰਕਾਰ ਸੰਮੇਲਨ ‘ਚ ਉਨਾਂ ਨਾਲ ਡੀ.ਸੀ.ਪੀ (ਡੀ) ਸ: ਪ੍ਰਭਜੋਤ ਸਿੰਘ ਵਿਰਕ, ਏ.ਸੀ.ਪੀ ਕਪਿਲ ਕੌਸਲ ਤੇ ਇੰਸਪਕਟਰ ਅਮੋਲਕਦੀ ਸਿੰਘ ਆਦਿ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-



