





Total views : 5932690







Total views : 5932690ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ 85,000 ਮੁਲਾਜ਼ਮਾਂ ਲਈ ਮਹਿੰਗਾਈ ਭੱਤਾ (ਡੀ.ਏ.) 42 ਫ਼ੀਸਦ ਤੋਂ ਵਧਾ ਕੇ 60 ਫ਼ੀਸਦ ਕਰਨ ਲਈ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨ ਦਾ ਫੈਸਲਾ ਲਿਆ ਹੈ, ਇਸ ਨਾਲ ਇਨ੍ਹਾਂ ਮੁਲਾਜ਼ਮਾਂ ਦਾ ਡੀ.ਏ. ਕੇਂਦਰ ਸਰਕਾਰ ਦੇ ਬਰਾਬਰ ਹੋ ਜਾਵੇਗਾ। ਇਹ ਫੈਸਲਾ ਸਰਕਾਰ ਵੱਲੋਂ ਅਨੇਕਾਂ ਮੌਕਿਆਂ ਅਤੇ ਫੋਰਮਾਂ ‘ਤੇ ਦੁਹਰਾਏ ਇਕਸਾਰ ਸਟੈਂਡ ਨੂੰ ਦਰਸਾਉਂਦਾ ਹੈ, ਜਿਸ ਅਨੁਸਾਰ ਲਾਭ ਲੈਣ ਦੇ ਹੱਕਦਾਰ ਮੁਲਾਜ਼ਮਾਂ ਨੂੰ ਹੀ ਲਾਭ ਮਿਲਣਾ ਚਾਹੀਦਾ ਹੈ ਅਤੇ ਜਿਹੜੇ ਇਨ੍ਹਾਂ ਲਾਗੂ ਉਪਬੰਧਾਂ ਅਧੀਨ ਨਹੀਂ ਆਉਂਦੇ, ਉਨ੍ਹਾਂ ਨੂੰ ਇਹ ਲਾਭ ਨਹੀਂ ਮਿਲਣਾ ਚਾਹੀਦਾ।
ਮਾਨ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਨਾਲ ਖੜ੍ਹੇ ਹੋਣ ਦਾ ਆਪਣਾ ਵਾਅਦਾ ਬਖੂਬੀ ਨਿਭਾਇਆ: ਅਮਨ ਅਰੋੜਾ
ਇਸ ਫੈਸਲੇ ਨਾਲ, ਸਰਕਾਰ ਨੇ ਇੱਕ ਵਾਰ ਫਿਰ ਇਹ ਯਕੀਨੀ ਬਣਾਇਆ ਹੈ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਮੁਲਾਜ਼ਮ ਬਣੇ ਰਹਿਣ। ਇਹ ਫੈਸਲਾ 2020 ਤੋਂ ਬਾਅਦ ਦੇ ਨਿਯਮਾਂ ਅਧੀਨ ਭਰਤੀ ਹੋਏ ਮੁਲਾਜ਼ਮਾਂ ‘ਤੇ ਲਾਗੂ ਹੁੰਦਾ ਹੈ, ਜਿਨ੍ਹਾਂ ਦੀ ਤਨਖਾਹ ਕੇਂਦਰ ਸਰਕਾਰ ਦੇ 7ਵੇਂ ਪੇਅ ਕਮਿਸ਼ਨ ਦੇ ਪੈਟਰਨ ‘ਤੇ ਅਧਾਰਤ ਹੈ ਅਤੇ ਅਦਾਲਤੀ ਹੁਕਮਾਂ ਰਾਹੀਂ ਸੋਧੀ ਨਹੀਂ ਗਈ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਉਦਯੋਗ ਤੇ ਵਣਜ ਮੰਤਰੀ ਅਮਨ ਅਰੋੜਾ ਅਤੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕੈਬਨਿਟ ਸਬ-ਕਮੇਟੀ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਡੀ.ਏ. 42 ਫੀਸਦ ਤੋਂ ਵਧਾ ਕੇ 60 ਫੀਸਦ ਕਰਨ ਦੀ ਸਿਫਾਰਿਸ਼ ਕੀਤੀ ਹੈ, ਜਿਸ ਨੂੰ ਹੁਣ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਕੋਲ ਅੰਤਿਮ ਪ੍ਰਵਾਨਗੀ ਲਈ ਭੇਜਿਆ ਜਾਵੇਗਾ।
ਇਸ ਫੈਸਲੇ ਦਾ ਐਲਾਨ ਉਦਯੋਗ ਤੇ ਵਣਜ ਮੰਤਰੀ ਅਤੇ ਆਪ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਹ ਕਦਮ 17 ਜੁਲਾਈ 2020 ਤੋਂ ਪਹਿਲਾਂ ਭਰਤੀ ਹੋਣ ਵਾਲੇ ਵੱਧ ਤਨਖਾਹਾਂ ਲੈ ਰਹੇ ਮੁਲਾਜ਼ਮਾਂ ਅਤੇ ਇਸ ਮਿਤੀ ਤੋਂ ਬਾਅਦ ਕੇਂਦਰ ਦੇ 7ਵੇਂ ਸੀ.ਪੀ.ਸੀ. ਤਨਖਾਹ ਪੈਟਰਨ ਅਧੀਨ ਭਰਤੀ ਹੋਏ ਮੁਲਾਜ਼ਮਾਂ ਵਿਚਕਾਰ ਅੰਤਰ ਨੂੰ ਖਤਮ ਕਰਦਾ ਹੈ।
ਇਸ ਫੈਸਲੇ ਨਾਲ 2020 ਤੋਂ ਬਾਅਦ ਭਰਤੀ ਕੀਤੇ ਗਏ ਲਗਭਗ 85000 ਕਰਮਚਾਰੀਆਂ ਨੂੰ ਲਾਭ ਹੋਵੇਗਾ। ਇਨ੍ਹਾਂ ਵਿੱਚ 11,685 ਕਾਂਸਟੇਬਲ, 20,603 ਅਧਿਆਪਕ, 5,144 ਕਲਰਕ, 2,355 ਨਰਸਾਂ, 2,267 ਚਪੜਾਸੀ, 1,467 ਮਲਟੀਪਰਪਜ਼ ਹੈਲਥ ਵਰਕਰ, 1248 ਮੈਡੀਕਲ ਅਫਸਰ (ਜਨਰਲ), 1214 ਪਟਵਾਰੀ ਅਤੇ 1,129 ਜੂਨੀਅਰ ਇੰਜੀਨੀਅਰ ਸ਼ਾਮਲ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-


