





Total views : 5932691







Total views : 5932691ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
¸ਖ਼ਾਲਸਾ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ‘ਜੀਵਨ ਜੁਗਤਿ’ ਸਮਾਗਮ-2026 ਲੜੀ ਦੇ ‘ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ’ ਵਿਸ਼ੇ ਤਹਿਤ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ‘ਮਹਾਨ ਕੀਰਤਨ ਦਰਬਾਰ’ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ।
ਖ਼ਾਲਸਾ ’ਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸਮਾਗਮ ਮੌਕੇ ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਦਿਲਪ੍ਰੀਤ ਸਿੰਘ ਸ਼ਾਹਜਹਾਨ ਪੁਰ ਅਤੇ ਬੀਬਾ ਪ੍ਰਭਨੂਰ ਕੌਰ ਸਮੇਤ ਰਾਗੀ ਜੱਥਿਆਂ ਵੱਲੋਂ ਗਾਇਨ ਕੀਤੇ ਗਏ ਸ਼ਬਦਾਂ ਨੇ ਸਮੁੱਚੇ ਮਾਹੌਲ ਨੂੰ ਰੂਹਾਨੀ ਰੰਗਤ ਪ੍ਰਦਾਨ ਕੀਤੀ ਅਤੇ ਸੰਗਤਾਂ ਨੇ ਇਕਾਗਰਚਿੱਤ ਹੋ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ।
ਇਸ ਮੌਕੇ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਰਿਸਰਚ ਡੀਨ ਡਾ. ਆਰ. ਕੇ. ਧਵਨ, ਐਗਜੇਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਸਕੂਲ ਆਫ਼ ਲਾਅ ਡੀਨ ਡਾ. ਜਸਪਾਲ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਸ: ਪਰਮਜੀਤ ਸਿੰਘ ਬੱਲ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਡਾ. ਰਮਿੰਦਰ ਕੌਰ, ਸ: ਟੀ. ਪੀ. ਐੱਸ. ਸੰਧੂ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਗੁਰਦੇਵ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ: ਸ਼ਰਨਜੀਤ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ (ਘੁੱਗ), ਜਲੰਧਰ ਪ੍ਰਿੰਸੀਪਲ ਸ: ਪਰਮਜੀਤ ਸਿੰਘ, ਅੰਡਰ ਸੈਕਟਰੀ ਡੀ. ਐੱਸ. ਰਟੌਲ, ਭਾਈ ਜਸਬੀਰ ਸਿੰਘ ਬੈਂਕ ਵਾਲੇ, ਭਾਈ ਮਨਜੀਤ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸ: ਬਿਕਰਮਜੀਤ ਸਿੰਘ ਅਤੇ ਨਾਮ ਸਿਮਰਨ ਸਤਿਸੰਗ ਸਭਾ ਦੇ ਮੈਂਬਰ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

