





Total views : 5933156







Total views : 5933156ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ
ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿਚ ਮੁੱਖ ਮੰਤਰੀ ਦੇ ਪ੍ਰੋਗਰਾਮ ਦੌਰਾਨ ਕਾਲਾ ਝੰਡਾ ਲਹਿਰਾਉਣ ਵਾਲੇ ਮੋਹਨਜੀਤ ਸਿੰਘ ਸ਼ੇਰੋਂ ਦੀ ਕੁੱਟਮਾਰ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ ਤੇ ਡੀ.ਐਸ.ਪੀ. ਸੁਨਾਮ ਹਰਵਿੰਦਰ ਸਿੰਘ ਦਾ ਤਬਾਦਲਾ ਕਰਨ ਦੇ ਨਾਲ ਨਾਲ 3 ਪੁਲਿਸ ਮੁਲਾਜ਼ਮ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰ ਦਿੱਤੇ ਗਏ ਹਨ। ਇਸ ਮਾਮਲੇ ਵਿਚ ਐੱਸ.ਐੱਚ.ਓ. ਥਾਣਾ ਸੁਨਾਮ ਇੰਸਪੈਕਟਰ ਪ੍ਰਤੀਕ ਜਿੰਦਲ, ਐੱਸ.ਐੱਚ.ਓ. ਥਾਣਾ ਚੀਮਾ ਐਸਆਈ ਬਲਜੀਤ ਸਿੰਘ ਅਤੇ ਚੌਂਕੀ ਇੰਚਾਰਜ ਸੁਨਾਮ ਹਰਪ੍ਰੀਤ ਸਿੰਘ ਨੂੰ ਪੁਲਿਸ ਲਾਈਨ ਸੰਗਰੂਰ ਭੇਜ ਦਿੱਤਾ ਗਿਆ ਹੈ ।
ਦੱਸ ਦੇਈਏ ਕਿ ਸੰਗਰੂਰ ਦੇ ਸ਼ੇਰੋਂ ਪਿੰਡ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਲੋਕ ਮਿਲਣੀ ਪ੍ਰੋਗਰਾਮ ਸੀ। ਪ੍ਰੋਗਰਾਮ ਦੌਰਾਨ ਪਿੰਡ ਦੇ ਹੀ ਮੋਹਨਜੀਤ ਸਿੰਘ ਸਿੱਧੂ ਨੇ ਆਪਣੇ ਘਰ ਦੀ ਛੱਤ ਤੋਂ ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾਉਣਾ ਸ਼ੁਰੂ ਕਰ ਦਿੱਤਾ। ਪ੍ਰੋਗਰਾਮ ਵਿਚ ਲੋਕਾਂ ਦਾ ਧਿਆਨ ਮੋਹਨਜੀਤ ਵੱਲ ਗਿਆ। ਇਸ ਦੇ ਬਾਅਦ ਸੀਐੱਮ ਸਕਿਓਰਿਟੀ ਤੇ ਸਥਾਨਕ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ। ਪਿਛਲੇ ਦਿਨਾਂ ਦੌਰਾਨ ਵਿਰੋਧੀ ਧਿਰਾਂ ਵੱਲੋਂ ਵੀ ਜਾ ਕੇ ਮੋਹਨਜੀਤ ਨਾਲ ਮੁਲਾਕਾਤ ਕੀਤੀ ਗਈ ਸੀ ਤੇ ਪ੍ਰਸ਼ਾਸਨ ‘ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਗਏ ਸਨ ਕਿਉਂਕਿ ਮੋਹਨਜੀਤ ਵੱਲੋਂ ਪੁਲਿਸ ‘ਤੇ ਕੁੱਟਮਾਰ ਦੇ ਇਲਜ਼ਾਮ ਲਗਾਏ ਗਏ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-


