





Total views : 5933156







Total views : 5933156ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ
ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਵੱਡਾ ਫੇਰ ਬਦਲ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਥਾਂ ਹੁਣ ਨੌਜਵਾਨ ਆਗੂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਦਕਿ ਭੁਪੇਸ਼ ਬਘੇਲ ਅਸਾਮ ਕਾਂਗਰਸ ਦੇ ਇੰਚਾਰਜ ਹੋਣਗੇ। ਇਸ ਤੋਂ ਇਲਾਵਾ ਰਣਦੀਪ ਸ਼ੂਰਜੇਵਾਲਾ ਨੂੰ ਗੁਜਰਾਤ ਕਾਂਗਰਸ, ਸੁਖਦੇਓ ਭਗਤ ਨੂੰ ਛੱਤੀਸਗੜ੍ਹ, ਡਾ. ਸਿਰੀਵੇਲਾ ਪ੍ਰਸਾਦ ਨੂੰ ਮਹਾਰਾਸ਼ਟਰ ਅਤੇ ਪੀ.ਵੀ. ਮੋਹਨ ਨੂੰ ਆਂਧਰਾ ਪ੍ਰਦੇਸ਼ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਾਜਾ ਵੜਿੰਗ ਨੇ ਪੰਜਾਬ ਦੇ ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਪੰਜਾਬ ਕਾਂਗਰਸ ਦਾ ਇੰਚਾਰਜ ਬਣਨ ’ਤੇ ਵਧਾਈ ਦਿੱਤੀ। ਰਾਜਾ ਵੜਿੰਗ ਨੇ ਕਿਹਾ ਕਿ ਸਚਿਨ ਪਾਇਲਟ ਦੀ ਊਰਜਾਵਾਨ ਸੋਚ ਦਾ ਪੰਜਾਬ ਕਾਂਗਰਸ ਨੂੰ ਫਾਇਦਾ ਮਿਲੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-



