ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੇ ਪੱਛਮੀ ਦੇ ਵਧਾਇਕ ਡਾ: ਸੰਧੂ ਦੀ ਅਗਵਾਈ ‘ਚ ਓਮ ਜੀ ਪਾਰਕ ਵਿਖੇ ਚਲਾਇਆ ਗਿਆ ਵਿਸ਼ੇਸ ਸਫਾਈ ਅਭਿਆਨ

4937806
Total views : 5933496

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


 

ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ

 ਹਲਕਾ ਅੰਮ੍ਰਿਤਸਰ ਪੱਛਮੀ ਦੇ ਵਾਰਡ ਨੰਬਰ 78 ਅਧੀਨ ਪੈਂਦੇ ਓਮ ਜੀ ਪਾਰਕ ਵਿਖੇ ਹਲਕਾ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਗਿਆ। ਇਸ ਸਫਾਈ ਮੁਹਿੰਮ ਵਿੱਚ ਨਗਰ ਨਿਗਮ ਦੇ ਕਰਮਚਾਰੀਆਂ ਦੇ ਨਾਲ-ਨਾਲ ਇਲਾਕਾ ਨਿਵਾਸੀਆਂ ਅਤੇ ਸਥਾਨਕ ਸਾਥੀਆਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ।ਸਫਾਈ ਅਭਿਆਨ ਦੌਰਾਨ ਓਮ ਜੀ ਪਾਰਕ ਦੇ ਅੰਦਰ ਅਤੇ ਇਸ ਦੇ ਆਲੇ-ਦੁਆਲੇ ਦੀ ਵਿਸ਼ੇਸ਼ ਤੌਰ ’ਤੇ ਸਫਾਈ ਕੀਤੀ ਗਈ। ਪਾਰਕ ਵਿੱਚੋਂ ਕੂੜਾ-ਕਰਕਟਸੁੱਕੇ ਪੱਤੇ ਅਤੇ ਹੋਰ ਗੰਦਗੀ ਹਟਾ ਕੇ ਸਫਾਈ ਵਿਵਸਥਾ ਨੂੰ ਸੁਚਾਰੂ ਬਣਾਇਆ ਗਿਆ। ਇਸ ਦੇ ਨਾਲ ਹੀ ਜਨਤਕ ਥਾਵਾਂ ਨੂੰ ਸਾਫ਼ ਰੱਖਣ ਅਤੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ।

ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਸਿਹਤਮੰਦ ਸਮਾਜ ਦੀ ਨੀਂਹ : ਡਾ. ਜਸਬੀਰ ਸਿੰਘ ਸੰਧੂ

 

 

ਇਸ ਮੌਕੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਤੰਦਰੁਸਤਖੁਸ਼ਹਾਲ ਅਤੇ ਬਿਹਤਰ ਸਮਾਜ ਦੀ ਨੀਂਹ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਫਾਈ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਇਸੇ ਦਿਸ਼ਾ ਵਿੱਚ ਹਲਕਾ ਅੰਮ੍ਰਿਤਸਰ ਪੱਛਮੀ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫਾਈ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ।

ਡਾ. ਜਸਬੀਰ ਸਿੰਘ ਸੰਧੂ ਨੇ ਸਫਾਈ ਅਭਿਆਨ ਵਿੱਚ ਸਹਿਯੋਗ ਦੇਣ ਵਾਲੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂਸਥਾਨਕ ਸਾਥੀਆਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸਫਾਈ ਮੁਹਿੰਮ ਨੂੰ ਸਥਾਈ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ। ਉਨ੍ਹਾਂ ਲੋਕਾਂ ਨੂੰ “ਸਾਫ਼ ਅੰਮ੍ਰਿਤਸਰ–ਸਿਹਤਮੰਦ ਅੰਮ੍ਰਿਤਸਰ” ਦੇ ਸੰਕਲਪ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਅੰਮ੍ਰਿਤਸਰ ਨੂੰ ਸਾਫ਼ਸੁੰਦਰਹਰਿਆ-ਭਰਿਆ ਅਤੇ ਵਾਤਾਵਰਣ ਪੱਖੋਂ ਬਿਹਤਰ ਸ਼ਹਿਰ ਬਣਾਇਆ ਜਾ ਸਕਦਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News