ਰਾਜਾ ਵੜਿੰਗ ਨੇ ਸਰਕਾਰ ਦੀ ਫ਼ਰਜ਼ੀ ‘ਸਿੱਖਿਆ ਕ੍ਰਾਂਤੀ’ ਦੀ ਖੋਲ੍ਹੀ ਪੋਲ ! ਪ੍ਰਿੰਸੀਪਲਾਂ ਦੀਆਂ 1927 ਅਸਾਮੀਆਂ ਵਿੱਚੋਂ 1113 ਤੇ ਅਧਿਆਪਕਾਂ ਦੀਆਂ 18,000 ਤੋਂ ਵੱਧ ਅਸਾਮੀਆਂ ਖ਼ਾਲੀ

4937806
Total views : 5933496

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


 ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਫ਼ਰਜ਼ੀ ‘ਸਿੱਖਿਆ ਕ੍ਰਾਂਤੀ’ ਦੀ ਪੋਲ ਖੋਲ੍ਹਦਿਆਂ ਕਿਹਾ ਕਿ ਇਹ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਸੂਬੇ ਵਿੱਚ ਸਿੱਖਿਆ ਪ੍ਰਤੀ ਖੁਦ ਬੇਪਰਵਾਹ ਅਤੇ ਲਾਪਰਵਾਹ ਹੈ।
‘ਆਪ’ ’ਤੇ ਕਾਂਗਰਸ ਸਰਕਾਰ ਦੀਆਂ ਸਿੱਖਿਆ ਪ੍ਰਾਪਤੀਆਂ ਦਾ ਸਿਹਰਾ ਲੈਣ ਦੇ ਦੋਸ਼ ਲਾਏ
‘ਵੜਿੰਗ ਵਿਦ ਵਾਰੀਅਰਜ਼’ ਦੇ ਪੰਜਵੇਂ ਸੈਸ਼ਨ ਦੌਰਾਨ ਲਾਈਵ ਗੱਲਬਾਤ ਕਰਦਿਆਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ‘ਆਪ’ ਸਰਕਾਰ ਵੱਲੋਂ ਖੋਲ੍ਹੇ ਜਾਣ ਦਾ ਦਾਅਵਾ ਕੀਤੇ ਗਏ ‘ਸਕੂਲ ਆਫ਼ ਐਮੀਨੈਂਸ’ ਅਸਲ ਵਿੱਚ ਕਾਂਗਰਸ ਸਰਕਾਰ ਵੱਲੋਂ ਬਣਾਏ ਗਏ ਮਾਡਲ ਸਕੂਲ ਹੀ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸਿਰਫ਼ ਇਨ੍ਹਾਂ ਸਕੂਲਾਂ ਦਾ ਨਵੀਨੀਕਰਨ ਕਰਕੇ ਇਨ੍ਹਾਂ ਦਾ ਨਾਂ ‘ਸਕੂਲ ਆਫ਼ ਐਮੀਨੈਂਸ’ ਰੱਖ ਦਿੱਤਾ ਅਤੇ ਅਸਲ ਵਿੱਚ ਕ੍ਰੈਡਿਟ ਚੋਰੀ ਕਰ ਲਿਆ।
ਉਨ੍ਹਾਂ ਦੱਸਿਆ ਕਿ ‘ਆਪ’ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਦੇ ਅੰਕੜੇ ਝੂਠੇ ਤੌਰ ‘ਤੇ ਵਧਾ-ਚੜ੍ਹਾ ਕੇ ਇੱਕ ਫ਼ਰਜ਼ੀ ਬਿਰਤਾਂਤ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਅਸਲ ਵਿੱਚ 10-15 ਬੱਚਿਆਂ ਦੇ ਦਾਖ਼ਲੇ ਹੋਏ ਹਨ, ਉੱਥੇ ਕਈ ਥਾਵਾਂ ’ਤੇ ‘ਆਪ’ ਸਰਕਾਰ ਨੇ 100 ਵਿਦਿਆਰਥੀ ਦਿਖਾਏ ਹਨ। ਉਨ੍ਹਾਂ ਕਿਹਾ ਕਿ 80 ਤੋਂ 85 ਵਿਦਿਆਰਥੀ ਗ਼ੈਰ-ਹਾਜ਼ਰ ਜਾਂ ਫ਼ਰਜ਼ੀ ਹਨ।
‘ਆਪ’ ਸਰਕਾਰ ਸਿੱਖਿਆ ਪ੍ਰਤੀ ਕਿੰਨੀ ਬੇਪਰਵਾਹ ਅਤੇ ਲਾਪਰਵਾਹ ਹੈ, ਇਸ ਬਾਰੇ ਦੱਸਦਿਆਂ ਉਨ੍ਹਾਂ ਖੁਲਾਸਾ ਕੀਤਾ ਕਿ ਪੰਜਾਬ ਵਿੱਚ ਅਧਿਆਪਕਾਂ ਦੀਆਂ 18,000 ਤੋਂ ਵੱਧ ਅਸਾਮੀਆਂ ਖ਼ਾਲੀ ਪਈਆਂ ਹਨ ਜੋ ਅਜੇ ਤੱਕ ਨਹੀਂ ਭਰੀਆਂ ਗਈਆਂ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ 1927 ਅਸਾਮੀਆਂ ਵਿੱਚੋਂ 1113 ਅਸਾਮੀਆਂ ਖ਼ਾਲੀ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 
Share this News