ਤਰਨ ਤਾਰਨ ਜਿਲੇ ਦੇ ਚਾਰ ਅਧਿਆਪਕਾਂ ਨੂੰ ‘ਰਾਜ ਪੁਸਕਾਰ ‘ਨਾਲ ਸਨਮਾਨਿਤ ਕਰਨ ਦੀ ਸੁਪਰਟੈਡੇਟ ਸਰਬਜੀਤ ਸਿੰਘ ਚੋਹਲਾ ਸਾਹਿਬ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

4937923
Total views : 5933651

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬਾਰਡਰ ਨਿਊਜ ਸਰਵਿਸ  

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅਧਿਆਪਕ ਦਿਵਸ ਮੌਕੇ ਜ਼ਿਲ੍ਹਾ ਤਰਨ ਤਾਰਨ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਵਿਕਾਸ ਭਵਨ, ਮੁਹਾਲੀ ਵਿਖੇ ਅਧਿਆਪਕ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ ਚਾਰ ਹੋਣਹਾਰ ਅਧਿਆਪਕਾਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰੀ ਅਤੇ ਡੀ.ਪੀ.ਆਈ ਸੈਕੰਡਰੀ ਸਕੱਤਰ ਸਿੰਘ ਬੱਲ ਵੱਲੋਂ ਉਨ੍ਹਾਂ ਦੀ ਅਣਥੱਕ ਮਿਹਨਤ, ਲਗਨ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਬਦਲੇ ਰਾਜ ਪੁਰਸਕਾਰ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਅਧਿਆਪਕਾਂ ਨੇ ਅਣਥੱਕ ਮਿਹਨਤ ਨਾਲ ਕੀਤਾ ਇਹ ਮੁਕਾਮ ਹਾਸਲ-ਸਰਬਜੀਤ ਸਿੰਘ ਚੋਹਲਾ

ਰਾਜ ਪੁਰਸਕਾਰ ਹਾਸਲ ਕਰਨ ਵਾਲੇ ਅਧਿਆਪਕਾਂ ਵਿੱਚ ਅਰੁਣ ਕੁਮਾਰ ਸ਼ਰਮਾ, ਸਾਇੰਸ ਮਾਸਟਰ, ਪੀ.ਐਮ ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੱਟੀ, ਸੁਖਜਿੰਦਰਪਾਲ ਸਿੰਘ ਸਾਇੰਸ ਮਾਸਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਖੀਰਾ, ਸੁਖਜੀਤ ਕੌਰ, ਪੀ.ਟੀ.ਆਈ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਅਤੇ ਨੀਰਜ ਸੇਠੀ, ਸੈਂਟਰ ਹੈੱਡ ਟੀਚਰ, ਪੰਡੋਰੀ ਗੋਲਾ ਸ਼ਾਮਲ ਹਨ।

ਸੁਪਰਟੈਡੇਟ ਸਰਬਜੀਤ ਸਿੰਘ ਚੋਹਲਾ ਸਾਹਿਬ ਨੇ  ਪੁਰਸਕਾਰ ਪ੍ਰਾਪਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਕੰਮ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਨੂੰ ਇਨ੍ਹਾਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ/ਸੈਕੰਡਰੀ ਰਾਜੀਵ ਕੁਮਾਰ ਛਾਬੜਾ ਨੇ ਇਨਾਮ ਹਾਸਲ ਕਰਨ ਵਾਲੇ ਇਨ੍ਹਾਂ ਅਧਿਆਪਕਾਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ‘ਤੇ ਵਿਸ਼ੇਸ਼ ਤੌਰ ‘ਤੇ ਵਧਾਈ ਦਿੰਦਿਆ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਆਪਣੀ ਮਿਹਨਤ ਨਾਲ ਜ਼ਿਲ੍ਹਾ ਤਰਨ ਤਾਰਨ ਦਾ ਨਾਮ ਸਿੱਖਿਆ ਦੇ ਖੇਤਰ ਵਿੱਚ ਰੋਸ਼ਨ ਕੀਤਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News