ਜਿਲ੍ਹਾ ਅੰਮ੍ਰਿਤਸਰ ਵਿੱਚ ਜਿਲਾ ਪ੍ਰਸ਼ਾਸਨ ਨੇ ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਲਗਾਈ ਮੁਕੰਮਲ ਪਾਬੰਦੀ-ਹੋਰ ਵੀ ਵੱਖ ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

4938256
Total views : 5934146

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਪਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਜਿਲ੍ਹਾ ਪੁਲਿਸ ਮੁੱਖੀਅੰਮ੍ਰਿਤਸਰ (ਦਿਹਾਤੀਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣਰੋਸ ਰੈਲੀਆਂਧਰਨਾ ਦੇਣਮੀਟਿੰਗਾਂ ਕਰਨਨਾਹਰੇ ਮਾਰਨ ਜਾਂ ਲਗਾਉਣ ਅਤੇ ਵਿਖਾਵਾ ਕਰਨ ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।

ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਵਿਚ ਕੁੱਝ ਰਾਜਨੀਤਿਕ ਜਥੇਬੰਦੀਆਂ ਜ਼ਿਲਾ ਪੱਧਰ ਤੇ ਰੋਸਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਹੁਕਮ 6 ਨਵੰਬਰ 2026 ਤੱਕ ਲਾਗੂ ਰਹੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News