





Total views : 5934146







Total views : 5934146ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ ਸਾਹਿਬ ਵਿਖੇ 18 ਤੋਂ 20 ਸਤੰਬਰ ਤੱਕ ਹੋਣ ਵਾਲੀ ਪੰਜਾਬ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਲਈ ਜ਼ਿਲ੍ਹਾ ਤਰਨ ਤਾਰਨ ਦੀ ਵਾਲੀਬਾਲ ਟੀਮ ਦੀ ਚੋਣ ਵਾਸਤੇ ਟਰਾਇਲ 10 ਸਤੰਬਰ ਨੂੰ ਦੁਪਹਿਰ 1:30 ਵਜੇ ਬਾਬਾ ਬੁੱਢਾ ਕਾਲਜ, ਬੀੜ ਸਾਹਿਬ ਦੇ ਵਾਲੀਬਾਲ ਗਰਾਊਂਡ ਵਿਖੇ ਕਰਵਾਏ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤਰਨ ਤਾਰਨ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਕਰਨਜੀਤ ਸਿੰਘ ਬੇਦੀ ਅਤੇ ਸਕੱਤਰ ਪ੍ਰੋ ਗੁਰਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਯੋਗ ਅਤੇ ਚਾਹਵਾਨ ਖਿਡਾਰੀ ਨਿਰਧਾਰਤ ਤਾਰੀਖ, ਸਮੇਂ ਅਤੇ ਸਥਾਨ ’ਤੇ ਸਮੇਂ ਸਿਰ ਪਹੁੰਚ ਕੇ ਚੋਣ ਟਰਾਇਲਾਂ ਵਿੱਚ ਭਾਗ ਲੈਣ।
ਉਨ੍ਹਾਂ ਨੇ ਜ਼ਿਲ੍ਹੇ ਦੇ ਵਾਲੀਬਾਲ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਟਰਾਇਲਾਂ ਵਿੱਚ ਸ਼ਾਮਲ ਹੋ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ।ਇਸ ਮੌਂਕੇ ਬਲਵਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਬੀਰ ਸਿੰਘ ਗੋਰਾ, ਮਨਜੀਤ ਸਿੰਘ ਬਾਵਾ ਆਦਿ ਹਾਜ਼ਿਰ ਸਨ Iਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-


