





Total views : 5934146







Total views : 5934146ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਸ੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐਸ., ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਸ਼ਹਿਰ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।
ਅੰਮ੍ਰਿਤਸਰ ਸ਼ਹਿਰ ਵਿੱਚ ਦਿਨ-ਰਾਤ ਦੀਆਂ ਕੁੱਲ 68 ਪੁਲਿਸ ਬੀਟਾਂ ’ਤੇ ਪੁਲਿਸ ਵਾਹਨ ਅਤੇ ਹੋਰ ਸੁਰੱਖਿਆ ਸਾਧਨ ਕੀਤੇ ਗਏ ਹਨ ਤਾਇਨਾਤ -ਜੁਗਰਾਜ ਸਿੰਘ, ਡੀਸੀਪੀ ਓਪਰੇਸ਼ਨਜ਼
ਅੱਜ ਡੀ ਬਲਾਕ, ਨੇੜੇ ਸਟਾਰ ਬਕਸ, ਰਣਜੀਤ ਐਵਨਿਊ, ਅੰਮ੍ਰਿਤਸਰ ਵਿਖੇ ਲੱਗੇ ਨਾਕੇ ਦੀ ਚੈਕਿੰਗ ਦੌਰਾਨ ਸ੍ਰੀ ਜੁਗਰਾਜ ਸਿੰਘ, ਡੀਸੀਪੀ ਓਪਰੇਸ਼ਨਜ਼ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਟਰੈਫਿਕ ਪੁਲਿਸ ਦੀਆਂ ਟੀਮਾਂ ਅਤੇ ਸਬੰਧਤ ਥਾਣਿਆਂ ਦੇ ਐਸ.ਐਚ.ਓਜ਼ ਵੱਲੋਂ ਸਾਂਝੇ ਤੌਰ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।ਖ਼ਾਸ ਤੌਰ ’ਤੇ ਵਾਹਨਾਂ ’ਤੇ ਲੱਗੀਆਂ ਕਾਲੀਆਂ ਫ਼ਿਲਮਾਂ, ਸਟਿੱਕਰ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਾਰੇ ਈਟਰੀ ਪੁਆਇੰਟਸ, ਫੂਡ ਪੁਆਇੰਟਸ ਅਤੇ ਰੈਸਟੋਰੈਂਟ ਰਾਤ 12:00 ਵਜੇ ਤੋਂ ਬਾਅਦ ਖੁੱਲ੍ਹੇ ਨਹੀਂ ਰਹਿਣਗੇ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਦਾਰਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਵਾਹਨਾਂ ਵਿੱਚ ਮਾਰੂ ਹਥਿਆਰ ਰੱਖਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਦੌਰਾਨ ਜੇਕਰ ਕੋਈ ਮਾਰੂ ਹਥਿਆਰ ਜਾਂ ਸ਼ੱਕੀ ਵਸਤੂ ਬਰਾਮਦ ਹੁੰਦੀ ਹੈ ਤਾਂ ਸਬੰਧਤ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਲੋਕਾਂ ਦੀ ਸ਼ਾਂਤੀ ਅਤੇ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਲਾਊਡ ਮਿਊਜ਼ਿਕ ’ਤੇ ਵੀ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਵਾਹਨਾਂ ਜਾਂ ਕਿਸੇ ਵੀ ਜਨਤਕ ਸਥਾਨ ’ਤੇ ਉੱਚੀ ਆਵਾਜ਼ ਵਿੱਚ ਸੰਗੀਤ ਚਲਾ ਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਡੀਸੀਪੀ ਆਪ੍ਰੇਸ਼ਨ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿੱਖੇ 68 ਬੀਟਾਂ ’ਤੇ ਡੇਅ ਤੇ ਨਾਈਟ ਡੋਮੀਨੇਸ਼ਨ ਦੌਰਾਨ EVR, PCR, QRT Vehicle, ਨਾਕਾ ਤੇ ਗਸ਼ਤ ਪੁਆਇੰਟਾਂ ਤੇਲਗਭਗ 1000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਹਨ ਸ਼ਹਿਰ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਨਾਈਟ ਡੋਮੀਨੇਸ਼ਨ ਪਲਾਨ ਸ਼ੁਰੂ ਕੀਤਾ ਗਿਆ ਹੈ।
ਅੰਮ੍ਰਿਤਸਰ ਸ਼ਹਿਰ ਵਿੱਚ ਦਿਨ-ਰਾਤ ਦੀਆਂ ਕੁੱਲ 68 ਪੁਲਿਸ ਬੀਟਾਂ ’ਤੇ ਪੁਲਿਸ ਵਾਹਨ ਅਤੇ ਹੋਰ ਸੁਰੱਖਿਆ ਸਾਧਨ ਤਾਇਨਾਤ ਕੀਤੇ ਗਏ ਹਨ।ਦਿਨ ਅਤੇ ਰਾਤ ਦੀਆਂ ਡਿਊਟੀਆਂ ਸਮੇਤ ਲਗਭਗ 1000 ਪੁਲਿਸ ਮੁਲਾਜ਼ਮ ਹਰ ਸਮੇਂ ਸ਼ਹਿਰ ਦੀ ਸੁਰੱਖਿਆ ਲਈ ਤਾਇਨਾਤ ਰਹਿੰਦੇ ਹਨ। ਪੁਲਿਸ ਟੀਮਾਂ ਵੱਲੋਂ ਸੰਵੇਦਨਸ਼ੀਲ ਅਤੇ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਲਗਾਤਾਰ ਗਸ਼ਤ, ਨਾਕਾਬੰਦੀ ਅਤੇ ਸ਼ੱਕੀ ਵਿਅਕਤੀਆਂ/ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ,ਅੰਮ੍ਰਿਤਸਰ, ਸ੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐਸ. ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਕੋਈ ਰਿਆਇਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਮਕਸਦ ਅਪਰਾਧ ’ਤੇ ਕਾਬੂ ਪਾਉਣ ਦੇ ਨਾਲ-ਨਾਲ ਸ਼ਹਿਰ ਵਾਸੀਆਂ ਨੂੰ ਸੁਰੱਖਿਅਤ ਅਤੇ ਸ਼ਾਂਤਮਈ ਮਾਹੌਲ ਮੁਹੱਈਆ ਕਰਵਾਉਣਾ ਹੈ।
ਅੰਮ੍ਰਿਤਸਰ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਾਨੂੰਨ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਰਾਤ ਸਮੇਂ ਨਿਰਧਾਰਤ ਸਮੇਂ ਦੀਆਂ ਪਾਬੰਦੀਆਂ ਦਾ ਸਤਿਕਾਰ ਕਰਨ ਅਤੇ ਪੁਲਿਸ ਨੂੰ ਸ਼ਹਿਰ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਸਹਿਯੋਗ ਦੇਣ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-


