12 ਸਤਂੰਬਰ ਨੂੰ ਅੰਮ੍ਰਿਤਸਰ ਜਿਲੇ ‘ਚ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਰਕਾਰੀ ਦਫਤਰ ਤੇ ਵਿਦਿਅਕ ਅਦਾਰੇ

4938352
Total views : 5934284

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


 ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਵੱਲੋਂ ਸ਼ਨਿੱਚਰਵਾਰ 12 ਸਤੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਧਾਰਮਿਕ ਮਹੱਤਵ ਨੂੰ ਧਿਆਨ ‘ਚ ਰੱਖਦਿਆਂ ਕੀਤੀ ਗਈ ਹੈ।
ਮੁੱਖ ਸਕੱਤਰ ਪੰਜਾਬ ਕੇਏਪੀ ਸਿਨਹਾ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਇਸ ਦਿਨ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ‘ਚ ਸਥਿਤ ਸਰਕਾਰੀ ਦਫ਼ਤਰ, ਬੋਰਡਾਂ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ‘ਚ ਸਰਕਾਰੀ ਅਦਾਰਿਆਂ ਤੇ ਸਰਕਾਰੀ ਵਿੱਦਿਅਕ ਸੰਸਥਾਵਾਂ ਵੀ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News