ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਅਖੰਡ ਪਾਠ ਸਾਹਿਬ ਕਰਵਾਇਆ ਗਿਆ

4938387
Total views : 5934345

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਬੀੜ੍ਹ ਸਾਹਿਬ/ਬਾਰਡਰ ਨਿਊਜ ਸਰਵਿਸ

ਸੰਤ ਬਾਬਾ ਖੜਕ ਸਿੰਘ ਜੀ ਤੇ ਸੰਤ ਬਾਬਾ ਦਰਸ਼ਨ ਸਿੰਘ ਜੀ ਦੁਆਰਾ ਸਥਾਪਿਤ ਤੇ ਮੌਜੂਦਾ ਸਰਪ੍ਰਸਤ ਬਾਬਾ ਸੰਤੋਖ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਸੰਤ ਬਾਬਾ ਖੜਕ ਸਿੰਘ ਜੀ ਦੇ ਸਥਾਨ ਅੰਗੀਠਾ ਸਾਹਿਬ ਤੇ ਅਖੰਡ ਪਾਠ ਕਰਵਾਇਆ ਗਿਆ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ I

ਸਾਰੇ ਟੀਚਰਾਂ ਅਤੇ ਵਿਦਿਆਰਥੀਆਂ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਅਰਦਾਸ ਵਿੱਚ ਸ਼ਾਮਿਲ ਹੋ ਕੇ ਕਾਲਜ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ ਅਤੇ ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਗੁਰੂ ਸਾਹਿਬ ਦਾ ਓਟ ਆਸਰਾ ਲਿਆ ਗਿਆ । ਗੁਰਦੁਆਰਾ ਅੰਗੀਠਾ ਸਾਹਿਬ ਦੇ ਪ੍ਰਬੰਧਕ ਬਾਬਾ ਭੋਲਾ ਜੀ ਨੇ ਪ੍ਰਿੰਸੀਪਲ ਡਾ:ਕਰਨਜੀਤ ਸਿੰਘ ਅਤੇ ਸੁਪਰੀਡੈਂਟ ਸ.ਤੇਜਿੰਦਰ ਸਿੰਘ, ਡਾ : ਅਮਰਬੀਰ ਸਿੰਘ ਨੂੰ ਸਰੋਪਾ ਦੀ ਬਖਸ਼ਿਸ਼ ਭੇਟ ਕੀਤੀ ਗਈ। ਇਸ ਮੌਕੇ ਮੌਜੂਦਾ ਸਟਾਫ ਪ੍ਰੋ. ਸੁਰਿੰਦਰ ਸਿੰਘ, ਪ੍ਰੋ.ਇੰਦਰਜੀਤ ਸਿੰਘ, ਪ੍ਰੋ. ਅੰਮ੍ਰਿਤ ਪਾਲ ਸਿੰਘ ,ਸ. ਸੁਖਬੀਰ ਸਿੰਘ ,ਪ੍ਰੋ.ਸੁਖਪਾਲ ਕੌਰ ,ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਅਕਵਿੰਦਰ ਕੌਰ ,ਪ੍ਰੋ ਪਲਵਿੰਦਰ ਕੌਰ ,ਪ੍ਰੋ.ਸਿਮਰਨਜੀਤ ਕੌਰ ,ਪ੍ਰੋ. ਕਵਲਜੀਤ ਕੌਰ, ਪ੍ਰੋ. ਚੰਦਪ੍ਰੀਤ ਕੌਰ ,ਪ੍ਰੋ. ਰਮਨਦੀਪ ਕੌਰ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News