





Total views : 5936420







Total views : 5936420ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਇਥੋ ਦੂਰ ਜੰਡਿਆਲਾ ਗੁਰੂ ਦੀ ਘਾਹ ਮੰਡੀ ‘ਚ ਸਥਿਤ ਯੂਨੀਅਨ ਬੈਕ ਦੇ ਗਾਰਡ ਵਲੋ ਵਿਖਾਈ ਦਲੇਰੀ ਕਾਰਨ ਬੈਂਕ ਵਿੱਚੋ ਲੱਖਾ ਰੁਪਏ ਦੀ ਲੁੱਟ ਹੋਣ ਤੋ ਬਚਾਅ ਹੋ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦਿਨ ਦਿਹਾੜੇ ਪੰਜ ਨਕਾਬਪੋਸ਼ ਲੁਟੇਰਿਆਂ ਵੱਲੋਂ ਬੈਂਕ ਲੁੱਟਣ ਦੀ ਕੋਸ਼ਿਸ਼ ਕੀਤੀ ਗਈ, ਪਰ ਬੈਂਕ ਦੇ ਸਕਿਉਰਟੀ ਗਾਰਡ ਵੱਲੋਂ ਦਿਖਾਈ ਗਈ ਹਿੰਮਤ ਕਾਰਨ ਬੈਂਕ ਲੁੱਟਣ ਦੀ ਕੋਸ਼ਿਸ਼ ਨਾਕਾਮ ਹੋ ਗਈ। ਗਾਰਡ ਵੱਲੋਂ ਤੁਰੰਤ ਕੀਤੀ ਕਾਰਵਾਈ ਕਾਰਨ ਲੁਟੇਰੇ ਬਿਨਾਂ ਕੋਈ ਲੁੱਟ ਕੀਤੇ ਬਗੈਰ ਮੌਕੇ ਤੋਂ ਫਰਾਰ ਹੋ ਗਏ।
ਇਸ ਸਬੰਧੀ ਬੈਂਕ ਮੈਨੇਜਰ ਮੁਕੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਂਕ ਵਿੱਚ ਰੋਜ਼ਾਨਾ ਦੀ ਤਰ੍ਹਾਂ ਬੈਂਕਿੰਗ ਦਾ ਕੰਮ ਚੱਲ ਰਿਹਾ ਸੀ। ਕਰੀਬ ਸਵੇਰੇ 11.15 ਵਜੇ ਚਾਰ ਨਕਾਬਪੋਸ਼ ਨੌਜਵਾਨ ਬੈਂਕ ਵਿੱਚ ਦਾਖਲ ਹੋ ਕੇ ਗਾਹਕਾਂ ਵਾਲੀ ਕਤਾਰ ਵਿੱਚ ਬੈਠ ਗਏ ਤੇ ਵਾਊਚਰ ਭਰਨ ਲੱਗ ਪਏ।
ਸਕਿਉਰਟੀ ਗਾਰਡ ਵੱਲੋਂ ਜਦੋਂ ਉਨ੍ਹਾਂ ਨੂੰ ਮੂੰਹ ਤੋਂ ਮਾਸਕ ਹਟਾਉਣ ਲਈ ਕਿਹਾ ਗਿਆ ਤਾਂ ਇਸੇ ਦੌਰਾਨ ਇੱਕ ਹੋਰ ਵਿਅਕਤੀ ਬੈਂਕ ਵਿੱਚ ਦਾਖਲ ਹੋਇਆ, ਜਿਸ ਵੇਲੇ ਗਾਰਡ ਦੇ ਪਿੱਛੇ ਜਾ ਕੇ ਉਸ ਦੇ ਮੂੰਹ ’ਤੇ ਕੋਈ ਸਪਰੇਅ ਛਿੜਕ ਦਿੱਤੀ। ਸਪਰੇਅ ਕੀਤੇ ਜਾਣ ਦੇ ਬਾਵਜੂਦ ਸਕਿਉਰਟੀ ਗਾਰਡ ਨੇ ਹਿੰਮਤ ਨਹੀਂ ਹਾਰੀ ਅਤੇ ਤੁਰੰਤ ਆਪਣੀ ਰਾਈਫਲ ਚੁੱਕ ਲਈ। ਗਾਰਡ ਵੱਲੋਂ ਰਾਈਫਲ ਚੁੱਕਦਿਆਂ ਹੀ ਸਾਰੇ ਲੁਟੇਰੇ ਘਬਰਾ ਕੇ ਬੈਂਕ ਵਿੱਚੋਂ ਬਾਹਰ ਦੌੜ ਗਏ। ਇਸ ਤਰ੍ਹਾਂ ਬੈਂਕ ਦਾ ਕਿਸੇ ਵੀ ਕਿਸਮ ਦਾ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਜੰਡਿਆਲਾ ਗੁਰੂ ਦੇ ਐੱਸਐੱਚਓ ਹਰਪਾਲ ਸਿੰਘ ਤੁਰੰਤ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਬੈਂਕ ਅੰਦਰ ਤੇ ਆਸ-ਪਾਸ ਲੱਗੇ ਸੀਸੀ ਟੀਵੀ ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲਿਆ ਜਾ ਰਿਹਾ ਹੈ।
ਐੱਸਐੱਚਓ ਹਰਪਾਲ ਸਿੰਘ ਨੇ ਦੱਸਿਆ ਕਿ ਸੀਸੀ ਟੀਵੀ ਫੁਟੇਜ ਦੇ ਆਧਾਰ ’ਤੇ ਦੋਸ਼ੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਬੈਂਕ ਦਾ ਕੋਈ ਨੁਕਸਾਨ ਨਹੀਂ ਹੋਇਆ ਤੇ ਸਕਿਉਰਟੀ ਗਾਰਡ ਵੱਲੋਂ ਦਿਖਾਈ ਗਈ ਤੁਰੰਤ ਹਿੰਮਤ ਅਤੇ ਸੂਝ-ਬੂਝ ਨਾਲ ਵੱਡੀ ਵਾਰਦਾਤ ਟਲ ਗਈ। ਐੱਸਐੱਚਓ ਨੇ ਕਿਹਾ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

