





Total views : 5936209







Total views : 5936209ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵੱਲੋਂ ਕੀਤੀ ਪੜਤਾਲ ਤੋਂ ਬਾਅਦ ਹੋਈ ਕਾਨੂੰਨੀ ਕਾਰਵਾਈ
ਤਰਨ ਤਾਰਨ/ /ਬਾਰਡਰ ਨਿਊਜ ਸਰਵਿਸ
ਤਰਨਤਾਰਨ ਅਧੀਨ ਆਉਦੇ ਪਿੰਡ ਲਾਲੂ ਘੁੰਮਣ ਵਿੱਚ ਬੂਥ ਨੰਬਰ 185 ਵਿਖੇ ਬੀ.ਐੱਲ.ਓ. ਵਜੋਂ ਡਿਊਟੀ ਨਿਭਾਅ ਰਹੇ ਸੁਖਬੀਰ ਸਿੰਘ ਨੂੰ ਕਥਿਤ ਤੌਰ ’ਤੇ ਫੋਨ ’ਤੇ ਗਾਲ੍ਹਾਂ ਕੱਢਣ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਬਲਵਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਲਾਲੂ ਘੁੰਮਣ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਬੀ.ਐੱਲ.ਓ. ਸੁਖਬੀਰ ਸਿੰਘ ਵੱਲੋਂ ਇਸ ਸਬੰਧੀ ਪੱਤਰ ਨੰਬਰ ਚੋਣਾ-2026/1094 ਮਿਤੀ 6 ਸਤੰਬਰ 2026 ਰਾਹੀਂ ਦਰਖਾਸਤ ਦਿੱਤੀ ਗਈ ਸੀ। ਦਰਖਾਸਤ ਵਿੱਚ ਦੋਸ਼ ਲਾਇਆ ਗਿਆ ਕਿ ਬਲਵਿੰਦਰ ਸਿੰਘ ਵੱਲੋਂ ਉਸ ਨੂੰ ਫੋਨ ਕੀਤਾ ਗਿਆ ਅਤੇ ਕਥਿਤ ਤੌਰ ’ਤੇ ਗਾਲ੍ਹਾਂ ਕੱਢਣ ਦੇ ਨਾਲ-ਨਾਲ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ।
ਦੱਸਿਆ ਗਿਆ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਸਬੰਧੀ ਪੜਤਾਲ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ, ਤਰਨ ਤਾਰਨ ਵੱਲੋਂ ਕੀਤੀ ਗਈ। ਪੜਤਾਲ ਦੌਰਾਨ ਦਰਖਾਸਤ ਵਿੱਚ ਲਗਾਏ ਗਏ ਦੋਸ਼ਾਂ ਅਤੇ ਮਾਮਲੇ ਨਾਲ ਸਬੰਧਤ ਤੱਥਾਂ ਦੀ ਜਾਂਚ ਕੀਤੀ ਗਈ।
ਪੜਤਾਲ ਉਪਰੰਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ, ਤਰਨ ਤਾਰਨ ਵੱਲੋਂ ਮਾਮਲਾ ਦਰਜ ਕਰਨ ਲਈ ਕਾਰਵਾਈ ਕੀਤੀ ਗਈ, ਜਿਸ ਤੋਂ ਬਾਅਦ ਬਲਵਿੰਦਰ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।
ਚੋਣ ਪ੍ਰਕਿਰਿਆ ਨਾਲ ਜੁੜੇ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕਿਸੇ ਕਿਸਮ ਦੀ ਧਮਕੀ ਜਾਂ ਦਬਾਅ ਦਾ ਸਾਹਮਣਾ ਨਾ ਕਰਨਾ ਪਵੇ, ਇਸ ਸਬੰਧੀ ਪ੍ਰਸ਼ਾਸਨ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਕਤ ਮਾਮਲੇ ਵਿੱਚ ਪੁਲਿਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
