ਜਿਲਾ ਅੰਮ੍ਰਿਤਸਰ ‘ਚ 12 ਸਤੰਬਰ ਨੂੰ ਹੋਣ ਵਾਲੀ ਰਾਸ਼ਟਰੀ ਲੋਕ ਅਦਾਲਤ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ 31 ਬੈਂਚ ਗਠਿਤ

4939545
Total views : 5936211

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


 ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ

ਜ਼ਿਲ੍ਹਾ ਅੰਮ੍ਰਿਤਸਰ ਦੀਆਂ ਕਚਿਹਰੀਆਂ ਵਿੱਚ 12 ਸਤੰਬਰ 2026 ਨੂੰ ਲੱਗਣ ਜਾ ਰਹੀ ਰਾਸ਼ਟਰੀ ਲੋਕ ਅਦਾਲਤ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਇਸ ਰਾਸ਼ਟਰੀ ਲੋਕ ਅਦਾਲਤ ਲਈ ਅੰਮ੍ਰਿਤਸਰ ਵਿੱਚ 31 ਬੈਂਚ ਗਠਿਤ ਕੀਤੇ ਗਏ ਹਨ।ਰਾਸ਼ਟਰੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਸ੍ਰੀਮਤੀ ਜਤਿੰਦਰ ਕੌਰ ਨੇ ਦੱਸਿਆ ਕਿ ਰਾਸ਼ਟਰੀ ਲੋਕ ਅਦਲਾਤ ਦੌਰਾਨ ਲੰਬਿਤ ਅਤੇ ਮੁਕੱਦਮਾ-ਪੂਰਵ ਮਾਮਲਿਆਂ ਦਾ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਵੱਧ ਤੋਂ ਵੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਰਾਸ਼ਟਰੀ ਲੋਕ ਅਦਾਲਤ ਲਈ ਜ਼ਿਲ੍ਹਾ ਹੈੱਡਕੁਆਰਟਰ ਅੰਮ੍ਰਿਤਸਰ ਵਿਖੇ 25 ਬੈਂਚਅਜਨਾਲਾ ਵਿਖੇ 3 ਬੈਂਚ ਅਤੇ ਬਾਬਾ ਬਕਾਲਾ ਸਾਹਿਬ ਵਿਖੇ 2 ਬੈਂਚਜਦਕਿ ਯੋਗ ਮਾਮਲਿਆਂ ਦੀ ਸੁਣਵਾਈ ਲਈ ਲੇਬਰ ਕੋਰਟ ਦਾ 1 ਬੈਂਚ ਅਤੇ ਸਥਾਈ ਲੋਕ ਅਦਾਲਤ ਦਾ 1 ਬੈਂਚ ਗਠਿਤ ਕੀਤਾ ਗਿਆ ਹੈ। ਇਸ ਤਰ੍ਹਾਂ ਕੁੱਲ 32 ਬੈਂਚ ਰਾਹੀਂ ਮਾਮਲਿਆਂ ਦੀ ਸੁਣਵਾਈ ਅਤੇ ਨਿਪਟਾਰਾ ਕੀਤਾ ਜਾਵੇਗਾ।

ਅੰਮ੍ਰਿਤਸਰ ਵਿਖੇ 25 ਬੈਂਚ, ਅਜਨਾਲਾ ਵਿਖੇ 3 ਬੈਂਚ ਅਤੇ ਬਾਬਾ ਬਕਾਲਾ ਸਾਹਿਬ ਵਿਖੇ 2 ਬੈਂਚ ਸਥਾਪਿਤ ਸਥਾਪਿਤ ਬੈਚਾਂ ਅੱਗੇ ਲਗਭਗ 30,000 ਮਾਮਲੇ ਸੁਣਵਾਈ ਅਤੇ ਨਿਪਟਾਰੇ ਲਈ ਰੱਖੇ ਜਾਣਗੇ

ਉਨ੍ਹਾਂ ਦੱਸਿਆ ਕਿ ਰਾਸ਼ਟਰੀ ਲੋਕ ਅਦਾਲਤ ਦੌਰਾਨ ਲਗਭਗ 30,000 ਮਾਮਲੇ ਸੁਣਵਾਈ ਅਤੇ ਨਿਪਟਾਰੇ ਲਈ ਰੱਖੇ ਜਾਣ ਦਾ ਪ੍ਰਸਤਾਵ ਹੈ। ਇਨ੍ਹਾਂ ਵਿੱਚ ਦੀਵਾਨੀ ਮਾਮਲੇਵਿਆਹ ਸਬੰਧੀ ਵਿਵਾਦਮੋਟਰ ਐਕਸੀਡੈਂਟ ਕਲੇਮ ਮਾਮਲੇਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਅਧੀਨ ਚੈੱਕ ਬਾਊਂਸ ਦੇ ਮਾਮਲੇਮਜ਼ਦੂਰੀ ਵਿਵਾਦਬੈਂਕ ਰਿਕਵਰੀ ਮਾਮਲੇਬਿਜਲੀ ਅਤੇ ਪਾਣੀ ਦੇ ਬਿੱਲਾਂ ਨਾਲ ਸਬੰਧਤ ਵਿਵਾਦਮਾਲ ਵਿਭਾਗ ਨਾਲ ਸਬੰਧਤ ਮਾਮਲੇ ਅਤੇ ਕਾਨੂੰਨ ਅਨੁਸਾਰ ਨਿਪਟਾਏ ਜਾ ਸਕਣ ਵਾਲੇ ਹੋਰ ਸਮਝੌਤਾਯੋਗ ਫੌਜਦਾਰੀ ਮਾਮਲੇ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਤੇਜ਼ਕਿਫਾਇਤੀ ਅਤੇ ਆਪਸੀ ਸਹਿਮਤੀ ਤੇ ਆਧਾਰਿਤ ਵਿਵਾਦ ਨਿਪਟਾਰੇ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵੱਲੋਂ ਪਾਸ ਕੀਤਾ ਗਿਆ ਅਵਾਰਡ ਦੀਵਾਨੀ ਅਦਾਲਤ ਦੀ ਡਿਕਰੀ ਦੇ ਬਰਾਬਰ ਹੁੰਦਾ ਹੈ ਅਤੇ ਇਹ ਅਵਾਰਡ ਅੰਤਿਮ ਅਤੇ ਸਬੰਧਤ ਧਿਰਾਂ ਉੱਤੇ ਬੰਧਨਕਾਰੀ ਹੁੰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਮਾਮਲਿਆਂ ਵਿੱਚਜਿੱਥੇ ਕਾਨੂੰਨ ਅਨੁਸਾਰ ਲਾਗੂ ਹੋਵੇਅਦਾਲਤੀ ਫੀਸ ਵਾਪਸ ਕੀਤੀ ਜਾਂਦੀ ਹੈ।

ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨਡੀ.ਐਲ.ਐਸ.ਏ.ਅੰਮ੍ਰਿਤਸਰ ਸ੍ਰੀਮਤੀ ਜਤਿੰਦਰ ਕੌਰ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਵੱਲੋਂ ਸਮੂਹ ਸਬੰਧਤ ਮੁਦਈਆਂਧਿਰਾਂਵਕੀਲ ਸਾਹਿਬਾਨ ਅਤੇ ਹੋਰ ਹਿੱਸੇਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 12 ਸਤੰਬਰ ਨੂੰ ਹੋਣ ਵਾਲੀ ਰਾਸ਼ਟਰੀ ਲੋਕ ਅਦਾਲਤ ਵਿੱਚ ਸਰਗਰਮ ਤੌਰ ਤੇ ਭਾਗ ਲੈਣ ਅਤੇ ਆਪਣੇ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਤੁਰੰਤ ਨਿਪਟਾਰਾ ਕਰਵਾਉਣ ਲਈ ਇਸ ਮੌਕੇ ਦਾ ਲਾਭ ਉਠਾਉਣ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

==-

Share this News