





Total views : 5936424







Total views : 5936424ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਉਂਦਿਆਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ।
ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵਲੋਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਪੰਜ ਪਿਆਰਿਆਂ ਅਤੇ ਸਿੰਘ ਸਾਹਿਬਾਨ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਗੁਰਮੀਤ ਸਿੰਘ ਬੂਹ, ਬਾਵਾ ਸਿੰਘ ਗੁਮਾਨਪੁਰਾ, ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ,ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਹਨ। ਇਹ ਨਗਰ ਕੀਰਤਨ ਕਰੀਬ ਦੋ ਘੰਟੇ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਨੇ ਗਤਕਾ ਪ੍ਰਦਰਸ਼ਨ ਕੀਤਾ ਅਤੇ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
