ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ !ਰਿਸ਼ੀ ਪਾਲ ਸਿੰਘ ਮਹਿਲਾ ਕਮਿਸ਼ਨ ਦੇ ਮੈਂਬਰ ਸੈਕਟਰੀ ਨਿਯੁਕਤ

4939703
Total views : 5936425

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ  

ਪੰਜਾਬ ਸਰਕਾਰ ਨੇ ਤਿੰਨ ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। 2014 ਬੈਚ ਦੇ ਆਈਏਐੱਸ ਅਧਿਕਾਰੀ ਰਿਸ਼ੀ ਪਾਲ ਸਿੰਘ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਮੈਂਬਰ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ 2018 ਬੈਚ ਦੇ ਆਈਏਐੱਸ ਅਧਿਕਾਰੀ ਸੁਖਜੀਤ ਪਾਲ ਸਿੰਘ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦਾ ਰਜਿਸਟਰਾਰ ਬਣਾਇਆ ਗਿਆ ਹੈ।

2015 ਬੈਚ ਦੇ ਆਈਏਐੱਸ ਅਧਿਕਾਰੀ ਅਭਿਜੀਤ ਕਪਲਿਸ਼ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ  ਦੇ ਨਾਲ-ਨਾਲ ਖੇਡਾਂ ਅਤੇ ਯੁਵਾ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਦਾ ਵਾਧੂ ਕਾਰਜਭਾਰ ਵੀ ਸੌਂਪਿਆ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News