





Total views : 5937995







Total views : 5937995ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਇੰਸਪੈਕਟਰ ਲਖਵਿੰਦਰ ਨੂੰ ਇਸ ਤੋਂ ਪਹਿਲਾਂ 22 ਜੁਲਾਈ ਨੂੰ ਬਰਨਾਲਾ ਸ਼ਹਿਰ ਵਿੱਚ ਸਫ਼ਾਈ ਕਰਮਚਾਰੀਆਂ ’ਤੇ ਹੋਏ ਕਥਿਤ ਲਾਠੀਚਾਰਜ ਤੋਂ ਬਾਅਦ 25 ਜੁਲਾਈ ਨੂੰ ਜ਼ਿਲ੍ਹਾ ਪੁਲੀਸ ਲਾਈਨਾਂ ਵਿੱਚ ਭੇਜ ਦਿੱਤਾ ਗਿਆ ਸੀ। ਹਾਲ ਹੀ ਵਿੱਚ ਉਨ੍ਹਾਂ ਨੂੰ ਧਨੌਲਾ ਪੁਲੀਸ ਸਟੇਸ਼ਨ ਦਾ ਐੱਸ ਐੱਚ ਓ ਬਣਾਇਆ ਗਿਆ ਸੀ, ਜਿੱਥੇ ਉਨ੍ਹਾਂ ਸਿਰਫ਼ ਤਿੰਨ ਦਿਨ ਹੀ ਸੇਵਾ ਨਿਭਾਈ। ਹੁਣ ਸਬ-ਇੰਸਪੈਕਟਰ ਮਨਜੀਤ ਸਿੰਘ ਨੂੰ ਧਨੌਲਾ ਪੁਲੀਸ ਸਟੇਸ਼ਨ ਦਾ ਐੱਸ ਐੱਚ ਓ ਦਾ ਕਾਰਜਕਾਰੀ ਚਾਰਜ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇੰਸਪੈਕਟਰ ਲਖਵਿੰਦਰ ਦੀ ਧਨੌਲਾ ਵਜੋਂ ਇਹ ਨਿਯੁਕਤੀ 22 ਜੁਲਾਈ ਦੀ ਘਟਨਾ ਤੋਂ ਲਗਪਗ ਡੇਢ ਮਹੀਨੇ ਬਾਅਦ ਹੋਈ ਸੀ। ਉਸ ਘਟਨਾ ਵਿੱਚ 18 ਸਫ਼ਾਈ ਕਰਮਚਾਰੀ ਜ਼ਖ਼ਮੀ ਹੋਏ ਸਨ ਅਤੇ ਉਨ੍ਹਾਂ ਵਿੱਚੋਂ 12 ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ ਸੀ। ਇਸ ਕਾਰਵਾਈ ਮਗਰੋਂ ਸਫ਼ਾਈ ਕਰਮਚਾਰੀਆਂ ਦੇ ਵਧਦੇ ਦਬਾਅ ਕਾਰਨ ਸੂਬਾ ਪੱਧਰੀ ਅੰਦੋਲਨ ਸ਼ੁਰੂ ਹੋ ਗਿਆ ਸੀ। ਉਸ ਸਮੇਂ ਬਰਨਾਲਾ ਦੇ ਡੀ ਐੱਸ ਪੀ ਸਤਵੀਰ ਸਿੰਘ ਨੂੰ ਵੀ ਇਸ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਉਹ ਹਾਲੇ ਵੀ ਮੁਅੱਤਲ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ
