ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ 2027 ਲਈ 9 ਮੈਬਰੀ ਚੋਣ ਮੇਨੀਫਿਸਟੋ ਕਮੇਟੀ ਦਾ ਕੀਤਾ ਗਠਨ

4940815
Total views : 5937995

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦਿਆਂ ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ  ਚੋਣ ਮੈਨੀਫੈਸਟੋ ਲਈ 9 ਮੈਂਬਰੀ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਇਸ ਕਮੇਟੀ ਦੀ ਅਗਵਾਈ ਲਈ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਚੇਅਰਮੈਨ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਮੈਂਬਰ ਸਕੱਤਰ ਵੱਜੋਂ ਨਿਯੁਕਤ ਕੀਤਾ ਗਿਆ ਹੈ।

ਇਸ ਸਬੰਧੀ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮੇਟੀ ਦੇ ਹੋਰ ਮੈਂਬਰਾਂ ਵਿੱਚ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਮਹੇਸ਼ ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੋਹਣ ਸਿੰਘ ਠੰਡਲ ਅਤੇ ਹਰਚਰਨ ਸਿੰਘ ਬੈਂਸ ਸ਼ਾਮਲ ਹਨ।ਪਾਰਟੀ ਦੇ ਵੱਖ-ਵੱਖ ਵਿੰਗਾਂ—ਜਿਨ੍ਹਾਂ ਵਿੱਚ ਯੂਥ, ਮਹਿਲਾ, ਟਰੇਡ ਐਂਡ ਇੰਡਸਟਰੀ, ਲੀਗਲ, SOI, ਕਰਮਚਾਰੀ, ਸਾਬਕਾ ਸੈਨਿਕ ਅਤੇ ਘੱਟ ਗਿਣਤੀ ਵਿੰਗ ਸ਼ਾਮਲ ਹਨ—ਦੇ ਪ੍ਰਧਾਨਾਂ ਨੂੰ ਕਮੇਟੀ ਵਿੱਚ ਵਿਸ਼ੇਸ਼ ਸੱਦੇ ਮੈਂਬਰ  ਵਜੋਂ ਸ਼ਾਮਲ ਕੀਤਾ ਗਿਆ ਹੈ।ਇਹ ਕਮੇਟੀ ਪੂਰੇ ਪੰਜਾਬ ਦਾ ਦੌਰਾ ਕਰੇਗੀ ਅਤੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਮਹਿਲਾਵਾਂ, ਕਰਮਚਾਰੀਆਂ ਅਤੇ ਸਮਾਜ ਦੇ ਹੋਰ ਵਰਗਾਂ ਨਾਲ ਵਿਆਪਕ ਤੌਰ ’ਤੇ ਵਿਚਾਰ-ਵਟਾਂਦਰਾ ਕਰੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News