





Total views : 5938517







Total views : 5938517ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਅੰਮ੍ਰਿਤਸਰ ਦੇ ਭਲਾ ਪਿੰਡ ਨੇੜੇ ਪੁਲਿਸ ਲਾਈਨ ਵਿੱਚ ਤੈਨਾਤ ਏਐਸਆਈ ਜਸਵੰਤ ਸਿੰਘ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਅੱਤਵਾਦੀ ਸੰਗਠਨ ‘ਤਹਰੀਕ-ਏ-ਤਾਲੀਬਾਨ ਹਿੰਦੁਸਤਾਨ’ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ ਅਤੇ ਨਾਲ ਹੀ ਭਾਰਤੀ ਪੁਲਿਸ ਤੇ ਫੌਜ ਨੂੰ ਮੁੜ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਹੈ।
ਇਸ ਮਾਮਲੇ ਵਿਚ ਇਕ ਸੰਗਠਨ ਤਹਿਰੀਕ-ਏ-ਤਾਲਿਬਾਨ ਹਿੰੰਦੋਸਤਾਨ ਵਲੋਂ ਜਾਰੀ ਪੱਤਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਟੀ.ਟੀ.ਐੱਚ ਵਲੋਂ ਜਾਰੀ ਪੱਤਰ ਵਿਚ ਘਟਨਾ ਦੀ ਵੀਡੀਓ ਜਲਦ ਜਾਰੀ ਕੀਤੇ ਜਾਣ ਦੀ ਗੱਲ ਵੀ ਕੀਤੀ ਗਈ ਹੈ। ਇਸ ਸੰਬੰਧੀ ਭਲਾ ਪਿੰਡ ਨਜ਼ਦੀਕ ਏ.ਐਸ.ਆਈ. ਦੇ ਜ਼ਖ਼ਮੀਂ ਹੋਣ ਵਾਲੇ ਘਟਨਾ ਸਥਾਨ ਦਾ ਜਾਇਜਾ ਲੈਣ ਪੁੱਜੇ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਪੱਤਰ ਦੀ ਹਰੇਕ ਪੱਖ ਤੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਬਣਦੀ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਆਈ.ਜੀ ਭੁੱਲਰ ਨੇ ਘਟਨਾ ਸਥਾਨ ਦਾ ਲਿਆ ਜਾਇਜਾ- ਇਸ ਪੱਤਰ ਦੇ ਸ਼ੋਸਲ ਮੀਡੀਆ ਤੇ ਤੇਜੀ ਨਾਲ ਵਾਇਰਲ ਹੋਣ ਤੋ ਬਾਅਦ ਆਈ.ਜੀ ਬਾਰਡਰ ਰੇਜ ਸ: ਗੁਰਪ੍ਰੀਤ ਸਿੰਘ ਭੁੱਲਰ ਵੀ ਮੌਕੇ ਤੇ ਸਾਰੇ ਘਟਨਾਕਰਮ ਦਾ ਜਾਇਜਾ ਲਿਆ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

