ਭ੍ਰਿਸ਼ਟਾਚਾਰ ਦਾ ਮਾਮਲਾ : ਖਾਕੀ ਨੂੰ ਦਾਗੀ ਕਰਨ ਵਾਲੇ ਦੋ ਥਾਣਾਂ ਮੁੱਖੀਆਂ ਸਮੇਤ ਚਾਰ ਵਿਰੁੱਧ ਕੇਸ ਦਰਜ ਕਰਕੇ ਇਕ ਐਸ.ਐਚ.ਓ ਨੂੰ ਕੀਤਾ ਗ੍ਰਿਫਤਾਰ

4940815
Total views : 5937995

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਐਨ.ਡੀ.ਪੀ.ਐਸ. ਮੁਕੱਦਮਿਆਂ ਵਿੱਚ ਮੁਲਜ਼ਮ ਨੂੰ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਇਕ ਐਸ.ਐਚ.ਓ ਨੇ ਲਈ ਤਿੰਨ ਲੱਖ ਤੇ ਦੂਜੇ ਲਈ 4 ਲੱਖ ਰੁਪਏ ਦੀ ਰਿਸ਼ਵਤ 

ਤਰਨ ਤਾਰਨ/ਗੁਰਪ੍ਰੀਤ ਕੱਦ ਗਿੱਲ਼ , ਬੀ.ਐਨ.ਈ ਬਿਊਰੋ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਤਰਨ ਤਾਰਨ ਪੁਲਿਸ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਦੋ ਐੱਸ.ਐੱਚ.ਓ. ਅਤੇ ਦੋ ਵਿਚੋਲਿਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁਕੱਦਮਿਆਂ ਦੇ ਇੱਕ ਮੁਲਜ਼ਮ ਨੂੰ ਤਫ਼ਤੀਸ਼ ਦੌਰਾਨ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਉਸ ਦੇ ਪਰਿਵਾਰਕ ਮੈਂਬਰਾਂ ਪਾਸੋਂ ਰਿਸ਼ਵਤ ਲੈਣ ਸਬੰਧੀ ਪ੍ਰਾਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਹੈ।

ਇਸ ਸਬੰਧ ਵਿੱਚ ਐੱਸ.ਆਈ. ਬਲਜਿੰਦਰ ਸਿੰਘ, ਐੱਸ.ਐੱਚ.ਓ. ਥਾਣਾ ਵਲਟੋਹਾ: ਐੱਸ.ਆਈ. ਕਿਰਪਾਲ ਸਿੰਘ, ਐੱਸ.ਐੱਚ.ਓ. ਥਾਣਾ ਕੱਚਾ ਪੱਕਾ ਰੋਬਿਨ ਸਿੰਘ ਵਾਸੀ ਮਾੜੀ ਮੇਘਾ ਅਤੇ ਪੂਰਨ ਸਿੰਘ ਵਾਸੀ ਦਾਓਕੇ ਖ਼ਿਲਾਫ਼ ਮੁਕੱਦਮਾ ਨੰਬਰ 123 ਮਿਤੀ 13.09.2026, ਧਾਰਾ 7 ਭ੍ਰਿਸ਼ਟਾਚਾਰ ਰੋਕੂ ਐਕਟ ਅਤੇ ਧਾਰਾ 255 ਭਾਰਤੀ ਨਿਆਂ ਸੰਹਿਤਾ ਅਧੀਨ ਥਾਣਾ ਵਲਟੋਹਾ ਵਿਖੇ ਦਰਜ ਕੀਤਾ ਗਿਆ ਹੈ।

ਦੋਵਾਂ ਐੱਸ.ਐੱਚ.ਓ. ਉੱਤੇ ਵਿਚੋਲਿਆਂ ਰਾਹੀਂ ਕੁੱਲ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼

ਮਾਮਲੇ ਦੇ ਵੇਰਵਿਆਂ ਅਨੁਸਾਰ ਗੁਰਮੀਤ ਸਿੰਘ ਉਰਫ਼ ਗੀਤੂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਦੋ ਮੁਕੱਦਮੇ ਦਰਜ ਹਨ। ਇਨ੍ਹਾਂ ਵਿੱਚ ਮੁਕੱਦਮਾ ਨੰਬਰ 117 ਮਿਤੀ 01.09.2026 ਥਾਣਾ ਵਲਟੋਹਾ ਨਾਲ ਸਬੰਧਤ ਹੈ, ਜਿਸ ਵਿੱਚ 14 ਕਿਲੋ 110 ਗ੍ਰਾਮ ਅਫ਼ੀਮ ਬਰਾਮਦ ਹੋਈ ਸੀ। ਇਸੇ ਤਰ੍ਹਾਂ ਮੁਕੱਦਮਾ ਨੰਬਰ 76 ਮਿਤੀ 02.09.2026 ਥਾਣਾ ਕੱਚਾ ਪੱਕਾ ਵਿਖੇ ਦਰਜ ਹੈ, ਜਿਸ ਵਿੱਚ 2 ਕਿਲੋ ਅਫ਼ੀਮ ਬਰਾਮਦ ਹੋਈ ਸੀ।

ਪ੍ਰਾਪਤ ਸੂਚਨਾ ਅਨੁਸਾਰ ਐੱਸ.ਆਈ. ਬਲਜਿੰਦਰ ਸਿੰਘ ਉੱਤੇ ਦੋਸ਼ ਹੈ ਕਿ ਉਸ ਨੇ ਗੁਰਮੀਤ ਸਿੰਘ ਉਰਫ਼ ਗੀਤੂ ਨੂੰ ਮੁਕੱਦਮੇ ਦੀ ਤਫ਼ਤੀਸ਼ ਵਿੱਚ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਉਸ ਦੇ ਪਰਿਵਾਰਕ ਮੈਂਬਰਾਂ ਪਾਸੋਂ ਰੋਬਿਨ ਸਿੰਘ ਰਾਹੀਂ 3 ਲੱਖ ਰੁਪਏ ਰਿਸ਼ਵਤ ਵਜੋਂ ਲਏ। ਇਸੇ ਤਰ੍ਹਾਂ ਐੱਸ.ਆਈ. ਕਿਰਪਾਲ ਸਿੰਘ ਉੱਤੇ ਪੂਰਨ ਸਿੰਘ ਰਾਹੀਂ ਉਕਤ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਪਾਸੋਂ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹਨ। ਰੋਬਿਨ ਸਿੰਘ ਅਤੇ ਪੂਰਨ ਸਿੰਘ ਉੱਤੇ ਇਨ੍ਹਾਂ ਕਥਿਤ ਲੈਣ-ਦੇਣਾਂ ਵਿੱਚ ਵਿਚੋਲਿਆਂ ਦੀ ਭੂਮਿਕਾ ਨਿਭਾਉਣ ਦੇ ਦੋਸ਼ ਹਨ।

ਮੁਕੱਦਮੇ ਵਿੱਚ ਕਾਰਵਾਈ ਕਰਦਿਆਂ ਐੱਸ.ਆਈ. ਕਿਰਪਾਲ ਸਿੰਘ, ਐੱਸ.ਐੱਚ.ਓ. ਥਾਣਾ ਕੱਚਾ ਪੱਕਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਾਕੀ ਤਿੰਨ ਮੁਲਜ਼ਮ ਐੱਸ.ਆਈ. ਬਲਜਿੰਦਰ ਸਿੰਘ, ਰੋਬਿਨ ਸਿੰਘ ਅਤੇ ਪੂਰਨ ਸਿੰਘ ਫ਼ਰਾਰ ਹਨ। ਮਾਮਲੇ ਦੀ ਅਗਲੇਰੀ ਤਫ਼ਤੀਸ਼ ਸ੍ਰੀ ਅਤੁਲ ਸੋਨੀ, ਡੀ.ਐੱਸ.ਪੀ. ਸਬ-ਡਵੀਜ਼ਨ ਭਿੱਖੀਵਿੰਡ ਵੱਲੋਂ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News