ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਅੱਠ ਵਿਅਕਤੀ ਕਾਬੂ : 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

4941510
Total views : 5939106

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


 

ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਵਿਅਕਤੀਆਂ ਨੂੰ 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਅਤੇ ਗੈਰ-ਕਾਨੂੰਨੀ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ।ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਿੰਦਰ ਸਿੰਘ (27) ਵਾਸੀ ਇੰਦਰਾ ਕਲੋਨੀ, ਅੰਮ੍ਰਿਤਸਰ; ਵਿਨੈ (26) ਵਾਸੀ ਗਵਾਲ ਮੰਡੀ, ਅੰਮ੍ਰਿਤਸਰ; ਪ੍ਰਦੀਪ ਸਿੰਘ (37) ਵਾਸੀ ਪਿੰਡ ਵਰਨਾਲੀ ਹਰਸ਼ਾ ਛੀਨਾ, ਅੰਮ੍ਰਿਤਸਰ; ਕਰਨ ਸਿੰਘ ਉਰਫ਼ ਕਰਨ (24), ਨਵਨੀਤ ਉਰਫ਼ ਕੀੜਾ (18) ਅਤੇ ਜਸ਼ਨਦੀਪ ਸਿੰਘ ਉਰਫ਼ ਧੁਨੀ (19) ਤਿੰਨੋਂ ਵਾਸੀ ਪਿੰਡ ਅਟਾਰੀ, ਅੰਮ੍ਰਿਤਸਰ; ਬਲਜਿੰਦਰ ਸਿੰਘ (37) ਵਾਸੀ ਬਾਬਾ ਬੁੱਢਾ ਸਿੰਘ ਕਲੋਨੀ, ਅੰਮ੍ਰਿਤਸਰ ਅਤੇ ਅੰਮ੍ਰਿਤ ਪਾਲ ਸਿੰਘ ਉਰਫ਼ ਅੰਮ੍ਰਿਤ (25) ਵਾਸੀ ਪਿੰਡ ਬੋਪਾਰਾਏ ਬਾਜ਼ ਸਿੰਘ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ: ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ

ਪਹਿਲੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਵਿਸ਼ੇਸ਼ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਰਜਿੰਦਰ ਸਿੰਘ ਨੂੰ ਇੱਕ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੇ ਅਧਾਰ ‘ਤੇ ਉਸਦੇ ਸਾਥੀ ਵਿਨੈ ਨੂੰ 4.2 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਿਨੈ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ‘ਤੇ ਇੱਕ ਹੋਰ ਸਾਥੀ ਪ੍ਰਦੀਪ ਸਿੰਘ ਨੂੰ 1.2 ਕਿਲੋ ਹੋਰ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ।

ਦੂਜੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀ.ਪੀ. ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਕਰਨ ਸਿੰਘ ਉਰਫ਼ ਕਰਨ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਉਸਦੇ ਸਾਥੀਆਂ ਨਵਨੀਤ ਸਿੰਘ ਉਰਫ਼ ਕੀੜਾ ਅਤੇ ਜਸ਼ਨਦੀਪ ਸਿੰਘ ਉਰਫ਼ ਧੁੰਨੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ।

ਤੀਜੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀ.ਪੀ. ਹਰਮਨਬੀਰ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਖਾਸ ਸੂਚਨਾ ਦੇ ਆਧਾਰ ‘ਤੇ ਬਲਜਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 2.5 ਕਿਲੋ ਹੈਰੋਇਨ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਤਿੰਨ ਮਾਮਲੇ ਦਰਜ ਕੀਤੇ ਗਏ ਹਨ, ਜਿਸ ਵਿੱਚ ਪਹਿਲਾ ਕੇਸ ਐਫਆਈਆਰ ਨੰਬਰ 166 ਮਿਤੀ 10.09.2026 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 18-ਬੀ ਤੇ 29 ਤਹਿਤ ਥਾਣਾ ਕੈਂਟ ਵਿਖੇ; ਦੂਜਾ ਕੇਸ ਐਫਆਈਆਰ ਨੰਬਰ 132 ਮਿਤੀ 11.09.2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ ਤੇ 29 ਤਹਿਤ ਥਾਣਾ ਏ-ਡਿਵੀਜ਼ਨ ਵਿਖੇ ਅਤੇ ਤੀਜਾ ਕੇਸ ਐਫਆਈਆਰ ਨੰਬਰ 211 ਮਿਤੀ 12.09.2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 21-ਸੀ ਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਦਰਜ ਕੀਤਾ ਗਿਆ ਹੈ ।ਇਸ ਸਮੇ ਉਨਾਂ ਨਾਲ ਡੀ.ਸੀ.ਪੀ (ਡੀ) ਸ: ਪ੍ਰਭਜੋਤ ਸਿੰਘ ਵਿਰਕ, ਇੰਸ: ਅਮੋਲਕਦੀਪ ਸਿੰਘ, ਇੰਸ: ਰਵੀ ਕੁਮਾਰ ਤੇ ਹੋਰ ਅਧਿਕਾਰੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News