





Total views : 5939105







Total views : 5939105ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਸਕੂਲਾਂ ਅੰਦਰ ਸਿੱਖਿਆ ਹਾਸਿਲ ਕਰ ਰਹੇ ਵਿਦਿਆਰਥੀਆਂ ਨੂੰ ਕਿਤਾਬੀ ਸਿੱਖਿਆ ਦੇ ਨਾਲ ਨਾਲ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਹਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਸਥਾਨਕ ਗੋਲਬਾਗ ਖੇਡ ਸਟੇਡੀਅਮ ਵਿਖੇ 70ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ I
ਅੰਡਰ-14 ਸਾਲਾ ਕੁਸ਼ਤੀ ਮੁਕਾਬਲਿਆਂ ਵਿੱਚ 250 ਦੇ ਕਰੀਬ ਖਿਡਾਰੀ ਹੋਏ ਸ਼ਾਮਿਲ
ਜਿਲਾ ਖੇਡ ਕੋਆਰਡੀਨੇਟਰ ਸ੍ਰੀ ਆਸ਼ੂ ਵਿਸ਼ਾਲ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਸ. ਹਰਜਿੰਦਰ ਸਿੰਘ ਜਿਲਾ ਸਿੱਖਿਆ ਅਫਸਰ (ਸੈਕੰਡਰੀ), ਸ. ਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅੰਮ੍ਰਿਤਸਰ ਅਤੇ ਸ਼੍ਰੀ ਰਜੇਸ਼ ਖੰਨਾ ਡਿਪਟੀ ਡੀ. ਈ. ਓ. ਵਲੋਂ ਸਾਂਝੇ ਤੌਰ ਤੇ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਉਦਘਾਟਨ ਕੀਤਾ ਗਿਆI ਇਸ ਦੌਰਾਨ ਵੱਖ ਵੱਖ ਜਿਲਿਆਂ ਤੋਂ ਪੁੱਜੇ ਕਰੀਬ 250 ਖਿਡਾਰੀਆਂ ਅਤੇ ਖੇਡ ਪ੍ਰਬੰਧਕਾਂ ਨੂੰ ਸੰਬੋਧਨ ਕਰਦਿਆਂ ਸ. ਹਰਜਿੰਦਰ ਸਿੰਘ ਅਤੇ ਸ. ਕੰਵਲਜੀਤ ਸਿੰਘ ਸੰਧੂ ਨੇ ਸਾਂਝੇ ਤੌਰ ਤੇ ਦੱਸਿਆ ਕਿ ਖੇਡਾਂ ਜਿੱਥੇ ਸਾਨੂੰ ਤੰਦਰੁਸਤ ਰਹਿਣ ਵਿੱਚ ਮਦਦਗਾਰ ਸਾਬਤ ਹੁੰਦੀਆਂ ਹਨ ਉੱਥੇ ਹੀ ਖੇਡਾਂ ਸਾਨੂੰ ਅਨੁਸ਼ਾਸਨ ਦਾ ਪਾਠ ਵੀ ਪੜਾਉਂਦੀਆਂ ਹਨ, ਦੋਹਾਂ ਸਿੱਖਿਆ ਅਧਿਕਾਰੀਆਂ ਨੇ ਵੱਖ-ਵੱਖ ਜਿਲਿਆਂ ਤੋਂ ਪੁੱਜੇ ਖਿਡਾਰੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਖੇਡ ਪ੍ਰਬੰਧਕਾਂ ਵੱਲੋਂ ਕੀਤੇ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ I ਇਸ ਮੌਕੇ ਉਹਨਾਂ ਨਾਲ ਪ੍ਰਿੰਸੀਪਲ ਮੈਡਮ ਮੋਨਿਕਾ ਕੋਟ ਬਾਬਾ ਦੀਪ ਸਿੰਘ, ਪਰਮਿੰਦਰ ਸਿੰਘ ਸਰਪੰਚ ਜ਼ਿਲਾ ਮੀਡੀਆ ਕੋਆਰਡੀਨੇਟਰ, ਲੈਕਚਰਾਰ ਸੁਰਿੰਦਰ ਪਾਲ ਸਿੰਘ, ਅਮਰਿੰਦਰ ਸਿੰਘ ਲੱਕੀ ਜੂਨੀਅਰ ਸਹਾਇਕ, ਗੁਰਪ੍ਰੀਤ ਸਿੰਘ ਵਡਾਲੀ ਗੁਰੂ ਜਿਲਾ ਨੋਡਲ ਅਫਸਰ, ਸੰਦੀਪ ਸਿੰਘ ਡੀ.ਪੀ., ਨਵਤੇਜ ਸਿੰਘ ਡੀਪੀ ਜੈ ਸਿੰਘ ਡੀ ਪੀ ਸਮੇਤ ਹੋਰ ਹਾਜਰ ਸਨIਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
