ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 27 ਨਵੰਬਰ ਨੂੰ ਰਾਤ 8 ਵਜੇ ਹੋਵੇਗਾ ਬਲੈਕਆਊਟ :ਸਾਇਰਨ ਵੀ ਵੱਜਣਗੇ।

4942376
Total views : 5940229

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 27 ਨਵੰਬਰ, 2026 ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਮੌਕ ਡਰਿੱਲ ਸੂਬੇ ਭਰ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਇਹਨਾਂ ਤਿਆਰੀਆਂ ਵਿੱਚ ਮਜ਼ਬੂਤੀ ਲਿਆਉਣ ਲਈ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਕ ਡਰਿੱਲ ਇੱਕ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਲਈ ਹਾਈ-ਲੋਅ ਪਿੱਚ ਵਾਲਾ ਸਾਇਰਨ ਵਜਾਇਆ ਜਾਵੇਗਾ। ਇਸ ਦੌਰਾਨ, ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਮੌਕ ਡਰਿੱਲ ਵਾਲੇ ਖੇਤਰਾਂ ਵਿੱਚ ਬਲੈਕਆਉਟ ਕੀਤਾ ਜਾਵੇਗਾ।ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ 27 ਨਵੰਬਰ ਨੂੰ ਮੌਕ ਡਰਿਲ ਕਰਵਾਈ ਜਾਵੇਗੀ ਤੇ ਇਸ ਦੌਰਾਨ ਬਲੈਕ ਆਊਟ ਵੀ ਕੀਤਾ ਜਾਵੇਗਾ।

ਇਹ ਮੌਕ ਡਰਿੱਲ ਸਿਵਲ ਡਿਫੈਂਸ ਦਾ ਜਾਇਜ਼ਾ ਲੈਣ ਤੇ ਇਸ ਨੂੰ ਮਜ਼ਬੂਤ ਬਣਾਉਣ ਲਈ ਕੀਤੀ ਜਾ ਰਹੀ ਹੈ।ਇਸ ਮੌਕੇ ਸੰਬੰਧਤ ਡਿਪਟੀ ਕਮਿਸ਼ਨਰ ਕਮ ਕੰਟਰੋਲਰ ਸਿਵਲ ਡਿਫੈਂਸ ਵੱਲੋਂ ਮੌਕ ਡਰਿਲ ਵਾਲੇ ਖੇਤਰਾਂ ਵਿਚ ਬਲੈਕਆਊਟ ਕੀਤਾ ਜਾਵੇਗਾ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਕ ਡਲਿੱਰ ਇਕ ਵਾਰਨਿੰਗ ਸਾਇਰਨ ਸਿਗਨਲ ਨਾਲ ਸ਼ੁਰੂ ਹੋਵੇਗੀ। 2 ਮਿੰਟ ਲਈ ਸਾਇਰਨ ਵਜਾਇਆ ਜਾਵੇਗਾ ਤੇ ਫਿਰ ਬਲੈਕਆਊਟ ਕੀਤਾ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News