ਅੰਮ੍ਰਿਤਸਰ ਦੇ ਇਲਾਕੇ ਗੁਜਰਪੁਰਾ ‘ਚ ਵੱਡੇ ਤੜਕੇ 100 ਪੁਲਿਸ ਕਮਰਚਾਰੀਆਂ ਨੇ ਆਈ.ਪੀ.ਐਸ ਅਧਿਕਾਰੀ ਦੀ ਅਗਵਾਈ ਹੇਠ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਫਰੋਲੇ ਘਰ

4942376
Total views : 5940229

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਵੱਲੋਂ ਅੱਜ ਸਵੇਰੇ ਲਗਭਗ 5 ਵਜੇ ਥਾਣਾ ਸੀ ਡਵੀਜ਼ਨ ਦੇ ਖੇਤਰ ਗੁੱਜਰਪੁਰਾ ਇਲਾਕੇ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਤਹਿਤ ਚੈਕਿੰਗ ਕੀਤੀ ਗਈ। ਇਸ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ ਦੋ ਕੇਸ ਦਰਜ ਕੀਤੇ ਗਏ ਹਨ ਅਤੇ ਕਈ ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਗਈ ਹੈ। ਇਸ ਦੇ ਨਾਲ ਹੀ ਕਈ ਵਾਹਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਸੀ.ਪੀ. ਸ਼੍ਰੀਮਤੀ ਆਕਰਸ਼ੀ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਲਗਾਤਾਰ ਵਿਸ਼ੇਸ਼ ਚੈਕਿੰਗ ਅਤੇ ਤਲਾਸ਼ੀ ਮੁਹਿੰਮ ਕੀਤੇ ਜਾ ਰਹੇ ਹਨ।

ਇਸ ਅਪਰੇਸ਼ਨ ਦੌਰਾਨ ਨਸ਼ਿਆਂ ਨਾਲ ਸਬੰਧਤ 02 ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰਜ਼ ਕੀਤੀਆਂ ਗਈਆਂ ਦਰਜ

ਇਸੇ ਕੜੀ ਤਹਿਤ ਅੱਜ ਗੁੱਜਰਪੁਰਾ ਇਲਾਕੇ ਵਿੱਚ ਪੁਲੀਸ ਵੱਲੋਂ ਇਹ ਅਪਰੇਸ਼ਨ ਚਲਾਇਆ ਗਿਆ। ਇਹ ਅਪਰੇਸ਼ਨ ਸਵੇਰੇ ਕਰੀਬ 5 ਵਜੇ ਤੋਂ ਸ਼ੁਰੂ ਕੀਤਾ ਗਿਆ, ਜਿਸ ਦੌਰਾਨ ਇਲਾਕੇ ਵਿੱਚ ਵਿਆਪਕ ਪੱਧਰ ’ਤੇ ਚੈਕਿੰਗ ਕੀਤੀ ਗਈ। ਇਸ ਅਪਰੇਸ਼ਨ ਦੌਰਾਨ ਹੁਣ ਤੱਕ ਪੁਲੀਸ ਨੂੰ ਅਹਿਮ ਸਫ਼ਲਤਾ ਹਾਸਲ ਹੋਈ ਹੈ ਅਤੇ ਨਸ਼ਿਆਂ ਨਾਲ ਸਬੰਧਤ 02 ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਸਿਰਫ਼ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਦੀ ਹੀ ਜਾਂਚ ਨਹੀਂ ਕੀਤੀ ਜਾ ਰਹੀ, ਸਗੋਂ preventive ਐਕਸ਼ਨ ਦੇ ਤਹਿਤ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਪੜਤਾਲ ਵੀ ਕੀਤੀ ਗਈ ਹੈ। ਇਸ ਦੇ ਨਾਲ ਹੀ ਅਪਰਾਧਿਕ ਵਾਰਦਾਤਾਂ ਵਿੱਚ ਵਰਤੇ ਜਾਣ ਦੀ ਸੰਭਾਵਨਾ ਵਾਲੇ ਸ਼ੱਕੀ ਵਾਹਨਾਂ ਦੀ ਵੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਹੈ।
featured-img

ਡੀ.ਸੀ.ਪੀ. ਨੇ ਕਿਹਾ ਕਿ ਪੁਲੀਸ ਵੱਲੋਂ ਸ਼ੱਕੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਿੱਥੇ ਵੀ ਕੋਈ ਵਿਅਕਤੀ ਜਾਂ ਵਾਹਨ ਕਾਨੂੰਨ-ਵਿਰੁੱਧ ਗਤੀਵਿਧੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਲਗਭਗ 100 ਪੁਲੀਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ, ਜਿੱਥੇ ਹੁਣ ਵੀ ਜਾਂਚ ਦਾ ਕੰਮ ਜਾਰੀ ਹੈ। ਉਨ੍ਹਾਂ ਆਖਿਆ ਕਿ ਪੁਲੀਸ ਵੱਲੋਂ ਅਜਿਹੇ ਸਰਚ ਅਭਿਆਨ ਅੱਗੇ ਵੀ ਲਗਾਤਾਰ ਜਾਰੀ ਰੱਖੇ ਜਾਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News