





Total views : 5940229







Total views : 5940229ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ
ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਨੇ ਕਰੀਬ ਸਾਢੇ ਤਿੰਨ ਸਾਲ ਫ਼ਰਾਰ ਰਹਿਣ ਤੋਂ ਬਾਅਦ ਸੁਪਰੀਮ ਕੋਰਟ ’ਚ ਸਿਰੰਡਰ ਕਰਨ ਦੀ ਪੇਸ਼ਕਸ਼ ਕੀਤੀ ਹੈ। ਰਾਜਜੀਤ ਅਪ੍ਰੈਲ 2023 ਤੋਂ ਫ਼ਰਾਰ ਚੱਲ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਮਾਮਲਾ ਪੁਲਿਸ-ਡਰੱਗ ਤਸਕਰ ਗਠਜੋੜ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 20 ਜੁਲਾਈ ਦੇ ਹੁਕਮ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਹੈ। ਨਾਲ ਹੀ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਤੋਂ ਕਿਸੇ ਹੋਰ ਜਾਂਚ ਏਜੰਸੀ ਨੂੰ ਸੌਂਪਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਤਰਕ ਹੈ ਕਿ ਸੂਬਾਈ ਪੁਲਿਸ ਦੇ ਹੁੰਦਿਆਂ ਉਨ੍ਹਾਂ ਨੂੰ ਨਿਰਪੱਖ ਜਾਂਚ ਨਹੀਂ ਮਿਲ ਸਕੇਗੀ।
ਤਰਨਤਾਰਨ ਦੇ ਐੱਸਐੱਸਪੀ ਹੁੰਦਿਆਂ ਐੱਨਡੀਪੀਐੱਸ ਦੇ ਮਾਮਲਿਆਂ ’ਚ 50 ਤੋਂ ਵੱਧ ਸੈਂਪਲ ਫੇਲ੍ਹ ਦਾ ਮਾਮਲਾ
ਰਾਜਜੀਤ ਦਾ ਨਾਂ ਬਰਖ਼ਾਸਤ ਪੁਲਿਸ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਸਬੰਧਤ ਮਾਮਲੇ ’ਚ ਸਾਹਮਣੇ ਆਇਆ ਸੀ। ਐੱਸਟੀਐੱਫ ਨੇ 12 ਜੂਨ 2018 ਨੂੰ ਇੰਦਰਜੀਤ ਸਿੰਘ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਸੀ। ਰਾਜਜੀਤ ਨੂੰ ਵੀ ਇਸ ਮਾਮਲੇ ’ਚ ਸਹਿ-ਮੁਲਜ਼ਮ ਬਣਾਇਆ ਗਿਆ ਹੈ। ਪੰਜਾਬ ਸਰਕਾਰ ਨੇ ਇਨ੍ਹਾਂ ਐੱਸਆਈਟੀ ਦੀਆਂ ਰਿਪੋਰਟਾਂ ਦੇ ਆਧਾਰ ’ਤੇ ਅਪ੍ਰੈਲ 2023 ’ਚ ਰਾਜਜੀਤ ਨੂੰ ਪੁਲਿਸ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਸੀ।
ਸਰਕਾਰੀ ਹੁਕਮ ਮੁਤਾਬਕ, ਰਾਜਜੀਤ ਦੇ ਤਰਨਤਾਰਨ ਦੇ ਐੱਸਐੱਸਪੀ ਰਹਿਣ ਅਤੇ ਇੰਦਰਜੀਤ ਦੇ ਸੀਆਈਏ ਇੰਚਾਰਜ ਵਜੋਂ ਤਾਇਨਾਤ ਰਹਿਣ ਦੌਰਾਨ ਐੱਨਡੀਪੀਐੱਸ ਦੇ ਮਾਮਲਿਆਂ ’ਚ 50 ਤੋਂ ਵੱਧ ਸੈਂਪਲ ਫੇਲ੍ਹ ਹੋਏ ਸਨ। ਬਰਖ਼ਾਸਤਗੀ ਦੇ ਹੁਕਮ ’ਚ ਰਾਜਜੀਤ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰ ਕੇ ਡਰੱਗ ਤਸਕਰਾਂ ਨੂੰ ਕਾਨੂੰਨ ਦੀ ਪਕੜ ਤੋਂ ਬਚਾਉਣ ਅਤੇ ਬੇਕਸੂਰ ਲੋਕਾਂ ਨੂੰ ਝੂਠੇ ਡਰੱਗ ਮਾਮਲਿਆਂ ’ਚ ਫਸਾਉਣ ਦੇ ਦੋਸ਼ ਵੀ ਲਾਏ ਗਏ ਸਨ।

