





Total views : 5940701







Total views : 5940701ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਸਹਾਇਕ ਥਾਣੇਦਾਰ ਹਰਜੀਤ ਸਿੰਘ ਜੀ ਦੀ ਬਹਾਦਰੀ ਨੂੰ ਦਿਲੋਂ ਸਲਾਮ.. ਉਨ੍ਹਾਂ ਦੀ ਅਥਾਹ ਹਿੰਮਤ ਤੇ ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ… ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿਚ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ… ਸਤਿਕਾਰ ਵਜੋਂ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਵਾਧੂ ਬੀਮਾ ਪਰਿਵਾਰ ਨੂੰ ਦਿੱਤਾ ਜਾਵੇਗਾ। ਅਸੀਂ ਆਪਣੇ ਸ਼ਹੀਦਾਂਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਉਨ੍ਹਾਂ ਦੀ ਇਹ ਮਹਾਨ ਕੁਰਬਾਨੀ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਬਹਾਦਰੀਤੇ ਈਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਣਾ ਦਿੰਦੀ ਰਹੇਗੀ।
ਧੀ ਦੇ ਵਿਦੇਸ਼ ਤੋ ਆੳੇੁਣ ਉਪਰੰਤ ਭਲਕੇ ਸਨਿਚਰਵਾਰ ਨੂੰ ਮ੍ਰਿਤਕ ਥਾਂਣੇਦਾਰ ਹਰਜੀਤ ਸਿੰਘ ਦਾ ਉਸ ਦੇ ਜੱਦੀ ਪਿੰਡ ਕੀਤਾ ਜਾਏਗਾ ਅੰਤਿਮ ਸੰਸਕਾਰ-ਪਿੰਡ ‘ਚ ਸੋਗ ਦੀ ਲਹਿਰ
ਅੰਮ੍ਰਿਤਸਰ ਦੀ ਦਾਣਾ ਮੰਡੀ ਵਿਚ ਡਿਊਟੀ ਦੌਰਾਨ ਗੋਲ਼ੀ ਮਾਰ ਕੇ ਕਤਲ ਕੀਤੇ ਗਏ ਪੰਜਾਬ ਪੁਲਿਸ ਦੇ ਥਾਣੇਦਾਰ ਹਰਜੀਤ ਸਿੰਘ ਦੀ ਮੌਤ ਦੀ ਖ਼ਬਰ ਜਦੋਂ ਉਨ੍ਹਾਂ ਦੇ ਜੱਦੀ ਪਿੰਡ ਰਾਮਪੁਰ ਭੂਤਵਿੰਡ ਪਹੁੰਚੀ ਤਾਂ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ ਵਿਚ ਪਿੰਡ ਵਾਸੀ, ਰਿਸ਼ਤੇਦਾਰ ਅਤੇ ਜਾਣ-ਪਛਾਣ ਵਾਲੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਰਹੇ ਹਨ। ਦੱਸ ਦਈਏ ਕਿ ਧੀ ਦੇ ਵਿਦੇਸ਼ ਤੋਂ ਪਰਤਣ ਉਪਰੰਤ ਸ਼ਨਿਚਰਵਾਰ ਨੂੰ ਥਾਣੇਦਾਰ ਦੀ ਦੇਹ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਹਰਜੀਤ ਸਿੰਘ ਪੁੱਤਰ ਸਵਰਗੀ ਕਰਨੈਲ ਸਿੰਘ ਵਾਸੀ ਪਿੰਡ ਰਾਮਪੁਰ ਭੂਤਵਿੰਡ ਦਾ ਜਨਮ 1971 ਵਿਚ ਮਾਤਾ ਨਰਿੰਦਰ ਕੌਰ ਨੇ ਘਰ ਹੋਇਆ ਸੀ। ਉਨ੍ਹਾਂ ਨੇ ਮੁੱਢਲੀ ਸਿੱਖਿਆ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੋਂ ਪ੍ਰਾਪਤ ਕੀਤੀ ਅਤੇ ਛੇਵੀਂ ਤੋਂ ਦਸਵੀਂ ਜਮਾਤ ਤਕ ਸਰਕਾਰੀ ਸਕੂਲ ਵੈਰੋਵਾਲ ਵਿਖੇ ਪੜ੍ਹਾਈ ਕੀਤੀ।
1992 ‘ਚ ਪੁਲਿਸ ‘ਚ ਭਰਤੀ ਹੋਏ ਮ੍ਰਿਤਕ ਏ.ਐਸ.ਆਈ ਹਰਜੀਤ ਸਿੰਘ ਨੇ ਕਮਾਂਡੋ ਕੋਰਸ ਵੀ ਕੀਤਾ ਸੀ

ਹਰਜੀਤ ਸਿੰਘ ਸਾਲ 1992 ’ਚ ਪੰਜਾਬ ਪੁਲਿਸ ਵਿਚ ਭਰਤੀ ਹੋਇਆ। ਪੁਲਿਸ ਦੀ ਟਰੇਨਿੰਗ ਉਪਰੰਤ ਉਨ੍ਹਾਂ ਨੇ ਕਮਾਂਡੋ ਕੋਰਸ ਵੀ ਕੀਤਾ। ਇਸ ਤੋਂ ਬਾਅਦ ਉਨ੍ਹਾਂ ਦੀ ਤਾਇਨਾਤੀ ਜ਼ਿਲ੍ਹਾ ਅੰਮ੍ਰਿਤਸਰ ਵਿਚ ਹੋਈ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਉਹ ਥਾਣਾ ਗੇਟ ਹਕੀਮਾਂ ਵਿਖੇ ਡਿਊਟੀ ਨਿਭਾਅ ਰਹੇ ਸਨ।
ਉਹ ਆਪਣੇ ਪਰਿਵਾਰ ਸਮੇਤ ਮਜੀਠਾ ਪੁਲਿਸ ਲਾਈਨ ਦੇ ਸਰਕਾਰੀ ਕੁਆਰਟਰਾਂ ਵਿਚ ਰਹਿ ਰਹੇ ਸਨ। ਵੀਰਵਾਰ ਰਾਤ ਹਰਜੀਤ ਸਿੰਘ ਦੀ ਦਾਣਾ ਮੰਡੀ ਅੰਮ੍ਰਿਤਸਰ ਵਿਖੇ ਗਸ਼ਤ ਦੀ ਡਿਊਟੀ ਲੱਗੀ ਹੋਈ ਸੀ। ਡਿਊਟੀ ਦੌਰਾਨ ਅਣਪਛਾਤਿਆਂ ਨੇ ਉਨ੍ਹਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਘਟਨਾ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਪਿੰਡ ਵਾਸੀਆਂ ਵਿਚ ਸੋਗ ਛਾ ਗਿਆ। ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਹਰਜੀਤ ਸਿੰਘ ਸੁਭਾਅ ਪੱਖੋਂ ਮਿਲਣਸਾਰ ਅਤੇ ਮਦਦਗਾਰ ਸਨ। ਉਹ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿੰਦੇ ਸਨ। ਉਨ੍ਹਾਂ ਦੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਹਰਜੀਤ ਸਿੰਘ ਆਪਣੇ ਪਿੱਛੇ ਪਤਨੀ, ਦੋ ਧੀਆਂ ਅਤੇ ਇਕ ਪੁੱਤਰ ਛੱਡ ਗਏ ਹਨ। ਉਨ੍ਹਾਂ ਦੀ ਇਕ ਬੇਟੀ ਪਿਛਲੇ ਦੋ ਸਾਲਾਂ ਤੋਂ ਇੰਗਲੈਂਡ ’ਚ ਰਹਿ ਰਹੀ ਹੈ।
ਪਰਿਵਾਰਕ ਮੈਂਬਰਾਂ ਅਨੁਸਾਰ ਬੇਟੀ ਦੇ ਪਹੁੰਚਣ ਉਪਰੰਤ ਸ਼ਨਿਚਵਾਰ ਨੂੰ ਅੰਮ੍ਰਿਤਸਰ ਵਿਖੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕ ਦੇਹ ਨੂੰ ਜੱਦੀ ਪਿੰਡ ਰਾਮਪੁਰ ਭੂਤਵਿੰਡ ਲਿਆਂਦਾ ਜਾਵੇਗਾ, ਜਿੱਥੇ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਅੰਤਮ ਸੰਸਕਾਰ ਕੀਤਾ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

