





Total views : 5940701







Total views : 5940701ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਸ਼੍ਰੋਮਣੀ ਅਕਾਲੀ ਦਲ ਨੇ ਚੋਣ ਮਨੋਰਥ ਪੱਤਰ ਕਮੇਟੀ ਦਾ ਵਿਸਥਾਰ ਕਰਦਿਆਂ ਇਸ ਵਿੱਚ ਮੈਂਬਰਾਂ ਦੀ ਗਿਣਤੀ 9 ਤੋਂ ਵਧਾ ਕੇ 20 ਕਰ ਦਿੱਤੀ ਹੈ, ਜਿਸ ਨਾਲ ਤਜਰਬੇ, ਨਵੇਂ ਨਜ਼ਰੀਏ ਅਤੇ ਵਿਆਪਕ ਨੁਮਾਇੰਦਗੀ ਦਾ ਸੁਮੇਲ ਬਣਿਆ ਹੈ।ਇਹ ਕਮੇਟੀ ਐਨ.ਕੇ. ਸ਼ਰਮਾ ਵਰਗੇ ਤਜਰਬੇਕਾਰ ਆਗੂਆਂ ਅਤੇ ਸਰਬਜੀਤ ਸਿੰਘ ਝਿੰਜਰ,
ਕੰਚਨਪ੍ਰੀਤ ਕੌਰ, ਜ਼ਾਹਿਦਾ ਸੁਲੇਮਾਨ, ਅਰਸ਼ਦੀਪ ਕਲੇਰ ਤੇ ਰਣਬੀਰ ਸਿੰਘ ਢਿੱਲੋਂ ਵਰਗੇ ਨੌਜਵਾਨ ਤੇ ਮਹਿਲਾ ਆਗੂਆਂ ਵਿਚਕਾਰ ਸੰਤੁਲਨ ਕਾਇਮ ਕਰਦੀ ਹੈ, ਜਿਨ੍ਹਾਂ ਨੂੰ ਵੀ ਯੋਗਦਾਨ ਪਾਉਣ ਦਾ ਮੌਕਾ ਦਿੱਤਾ ਗਿਆ ਹੈ।ਮੈਨੀਫੈਸਟੋ ਕਮੇਟੀ ਦੀ ਅਗਵਾਈ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਬਤੌਰ ਚੇਅਰਮੈਨ ਕਰਨਗੇ, ਜਦੋਂ ਕਿ ਡਾ. ਦਲਜੀਤ ਸਿੰਘ ਚੀਮਾ ਮੈਂਬਰ ਸਕੱਤਰ ਵਜੋਂ ਭੂਮਿਕਾ ਨਿਭਾਉਣਗੇ।ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗਠਿਤ ਮੈਨੀਫੈਸਟੋ ਕਮੇਟੀ ’ਚ ਬਤੌਰ ਮੈਂਬਰ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੋਹਣ ਸਿੰਘ ਠੰਡਲ ਅਤੇ ਹਰਚਰਨ ਸਿੰਘ ਬੈਂਸ ਸ਼ਾਮਲ ਕੀਤੇ ਗਏ ਸਨ। ਪਾਰਟੀ ਦੇ ਵੱਖ-ਵੱਖ ਵਿੰਗਾਂ ਜਿਵੇਂ ਯੂਥ, ਮਹਿਲਾ, ਵਪਾਰ ਅਤੇ ਉਦਯੋਗ, ਕਾਨੂੰਨੀ, ਐੱਸ.ਓ.ਆਈ, ਮੁਲਾਜ਼ਮ ਵਿੰਗ, ਸਾਬਕਾ ਫ਼ੌਜੀ ਅਤੇ ਘੱਟ ਗਿਣਤੀ ਵਿੰਗ ਦੇ ਪ੍ਰਧਾਨ ਇਸ ਕਮੇਟੀ ਵਿੱਚ ਵਿਸ਼ੇਸ਼ ਇਨਵਾਇਟੀ ਵਜੋਂ ਸ਼ਾਮਲ ਹੋਣਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-


