ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਚੌਥੀ ਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਪੋਰਟਸ ਕਮੇਟੀ (ਮਹਿਲਾ) ਦੇ ਪ੍ਰਧਾਨ ਵੱਜੋਂ ਚੋਣ

4965175
Total views : 5969070

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਸ਼ਨ 2026-27 ਲਈ ਸਪੋਰਟਸ ਕਮੇਟੀ (ਮਹਿਲਾ) ਦੇ ਪ੍ਰਧਾਨ ਚੁਣਿਆ ਗਿਆ। ਇਹ ਚੋਣ 16 ਸਤੰਬਰ, 2026 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਪੋਰਟਸ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਕੀਤੀ ਗਈ।

ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦਾ ਉਨ੍ਹਾਂ ਦੀ ਗਤੀਸ਼ੀਲ ਅਗਵਾਈ ਲਈ ਦਿਲੋਂ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਹ ਚੌਥੀ ਵਾਰ ਹੈ ਜਦੋਂ ਉਨ੍ਹਾਂ ਨੂੰ ਸਪੋਰਟਸ ਕਮੇਟੀ ਦੀ ਪ੍ਰਧਾਨ ਵਜੋਂ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਿੰਸੀਪਲ ਡਾ. ਵਾਲੀਆ ਨੇ ਖੇਡਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਮਹਿਲਾਵਾਂ ਦੀ ਖੇਡਾਂ ਵਿਚ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਲਈ ਵਧੇਰੇ ਮੌਕੇ ਪੈਦਾ ਕਰਨ ਲਈ ਪੂਰੀ ਨਿਸ਼ਠਾ ਅਤੇ ਸਾਂਝੀ ਭਾਵਨਾ ਨਾਲ ਕੰਮ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ। ਉਨ੍ਹਾਂ ਨੇ ਪ੍ਰੋ. (ਡਾ.) ਸਰੋਜ ਬਾਲਾ, ਡੀਨ, ਕਾਲਜ ਡਿਵੈਲਪਮੈਂਟ ਕੌਂਸਲ, ਡਾ. ਕੰਵਰ ਮਨਦੀਪ ਸਿੰਘ, ਡਾਇਰੈਕਟਰ, ਸਪੋਰਟਸ, ਜੀ.ਐੱਨ.ਡੀ.ਯੂ. ਅਤੇ ਡਾ. ਸਤਨਾਮ ਸਿੰਘ, ਡੀਨ, ਵਿਦਿਆਰਥੀ ਭਲਾਈ, ਜੀ.ਐੱਨ.ਡੀ.ਯੂ. ਵੱਲੋਂ ਮਿਲੇ ਕੀਮਤੀ ਮਾਰਗਦਰਸ਼ਨ ਅਤੇ ਸਹਿਯੋਗ ਲਈ ਵੀ ਧੰਨਵਾਦ ਕੀਤਾ।

ਡਾ. ਵਾਲੀਆ ਨੇ ਸੰਬੰਧਿਤ ਕਾਲਜਾਂ ਦੇ ਪ੍ਰਿੰਸੀਪਲਾਂ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਉੱਤਮ ਪ੍ਰਦਰਸ਼ਨ ਕਰਨ ਲਈ ਅਨੁਕੂਲ ਅਤੇ ਉਤਸ਼ਾਹਜਨਕ ਵਾਤਾਵਰਣ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਸਾਂਝੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਡਾ. ਪੁਸ਼ਪਿੰਦਰ ਵਾਲੀਆ ਦੇ ਸਪੋਰਟਸ ਕਮੇਟੀ (ਮਹਿਲਾ) ਦੇ ਪ੍ਰਧਾਨ ਚੁਣੇ ਜਾਣ ’ਤੇ ਕਾਲਜ ਸਟਾਫ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਗਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News