ਪੰਜ ਸਿੰਘ ਸਾਹਿਬਾਨ ਨੇ ਅਮਰਜੀਤ ਸਿੰਘ ਚਾਵਲਾ ਅਤੇ ਮਲਕੀਤ ਸਿੰਘ ਨੂੰ ਪੰਥ ‘ਚੋਂ ਛੇਕਿਆ’

4943260
Total views : 5941645

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਸਿੱਖਾਂ ਦੀ ਸਰਬਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਇੱਕ ਬਹੁਤ ਹੀ ਅਹਿਮ ਅਤੇ ਵੱਡਾ ਫੈਸਲਾ ਸੁਣਾਇਆ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਅਹਿਮ ਇਕੱਤਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੂੰ ਪੰਥ ਵਿੱਚੋਂ ਛੇਕਣ ਦਾ ਹੁਕਮਨਾਮਾ ਜਾਰੀ ਕੀਤਾ ਗਿਆ ਹੈ।

ਅਮਰਜੀਤ ਸਿੰਘ ਚਾਵਲਾ ਨਾਲ ਵੀ ਕੋਈ ਸਾਂਝ ਨਾ ਰੱਖੀ ਜਾਵੇ’ : ਜਥੇਦਾਰ ਗੜਗੱਜ

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਅੱਜ ਹੋਈ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਮੰਗਲ ਸਿੰਘ ਹਾਜ਼ਰ ਸਨ।

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਅੱਤਲ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ’ਤੇ ਇਕ ਬੀਬੀ ਵਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਕਰਦਿਆਂ ਦੋਵਾਂ ਨੂੰ ਖ਼ਾਲਸਾ ਪੰਥ ਵਿਚੋਂ ਖਾਰਜ ਕਰ ਦਿੱਤਾ ਹੈ। ਕਿਹਾ ਗਿਆ ਹੈ ਕਿ ਇਨ੍ਹਾਂ ’ਤੇ ਗੰਭੀਰ ਦੋਸ਼ ਲੱਗਣ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਸਿੱਖ ਸੰਸਥਾਵਾਂ ਦੇ ਵੱਕਾਰ ਨੂੰ ਢਾਹ ਲੱਗੀ ਹੈ। ਸਮੂਹ ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ ਦੋਵਾਂ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ। ਦੋਵਾਂ ’ਤੇ ਜੀਵਨ ਭਰ ਲਈ ਸਿੱਖ ਸੰਸਥਾਵਾਂ ਅੰਦਰ ਕੰਮ ਕਰਨ ਦੀ ਮੁਕੰਮਲ ਰੋਕ ਲਗਾਈ ਗਈ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨ ਦਾ ਆਦੇਸ਼  ਸੁਣਾਉਂਦਿਆਂ ਕਿਹਾ ਕਿ ਜਦੋਂ ਤੱਕ ਅਮਰਜੀਤ ਸਿੰਘ ਚਾਵਲਾ ਇਸ ਮਾਮਲੇ ਵਿਚੋਂ ਨਿਰਦੋਸ਼ ਸਾਬਤ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦਾ, ਉਹ ਪੰਥ ਵਿਚੋਂ ਖਾਰਜ ਮੰਨੇ ਜਾਣਗੇ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News