





Total views : 5942318







Total views : 5942318ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ ਬਾਰਡਰ ਨਿਊਜ ਸਰਵਿਸ
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਕਮਿਸ਼ਨਰ ਪੁਲਿਸ ਸ੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਸ਼ਹਿਰ ਦੀ ਹੱਦ ਅੰਦਰ ਸਾਰੇ ਪੈਟਰੋਲ ਪੰਪ, ਡੀਜ਼ਲ ਡਿਸਪੈਂਸਿੰਗ ਅਤੇ ਸੀ.ਐੱਨ.ਜੀ. ਸਟੇਸ਼ਨਾਂ ਦੇ ਮਾਲਕਾਂ, ਆਪਰੇਟਰਾਂ ਅਤੇ ਕਰਮਚਾਰੀਆਂ ਨੂੰ ਵਾਹਨਾਂ ਦੀਆਂ ਨੰਬਰ ਪਲੇਟਾਂ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।
ਹੁਕਮਾਂ ਅਨੁਸਾਰ ਜਿਨ੍ਹਾਂ ਵਾਹਨਾਂ ’ਤੇ ਅੱਗੇ ਅਤੇ ਪਿੱਛੇ ਵੈਧ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟ (HSRP) ਸਹੀ ਢੰਗ ਨਾਲ ਲੱਗੀ ਨਹੀਂ ਹੋਵੇਗੀ, ਉਨ੍ਹਾਂ ਨੂੰ ਪੈਟਰੋਲ, ਡੀਜ਼ਲ ਜਾਂ ਸੀ.ਐੱਨ.ਜੀ. ਨਹੀਂ ਦਿੱਤੀ ਜਾਵੇਗੀ। ਇਹ ਪਾਬੰਦੀ ਉਨ੍ਹਾਂ ਵਾਹਨਾਂ ’ਤੇ ਵੀ ਲਾਗੂ ਹੋਵੇਗੀ ਜਿਨ੍ਹਾਂ ਦੀ ਨੰਬਰ ਪਲੇਟ ਹਟਾਈ, ਨੁਕਸਾਨੀ, ਟੁੱਟੀ, ਬਦਲੀ ਜਾਂ ਕਿਸੇ ਹੋਰ ਤਰੀਕੇ ਨਾਲ ਸੋਧੀ ਗਈ ਹੋਵੇ।
ਨਵੇਂ ਵਾਹਨਾਂ ’ਤੇ ਵੈਧ ਰਜਿਸਟ੍ਰੇਸ਼ਨ ਨੰਬਰ ਜਾਂ ਵੈਧ ਅਸਥਾਈ ਰਜਿਸਟ੍ਰੇਸ਼ਨ ਨੰਬਰ ਹੋਣ ਅਤੇ ਐਂਬੂਲੈਂਸ, ਫਾਇਰ ਬ੍ਰਿਗੇਡ ਅਤੇ ਹੋਰ ਜ਼ਰੂਰੀ ਐਮਰਜੈਂਸੀ ਸੇਵਾਵਾਂ ਵਾਲੇ ਵਾਹਨਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ।
ਪੈਟਰੋਲ ਪੰਪ/ਸੀ.ਐੱਨ.ਜੀ. ਸਟੇਸ਼ਨਾਂ ਨੂੰ ਪ੍ਰਵੇਸ਼ ਦੁਆਰ ਨੇੜੇ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਘੱਟੋ-ਘੱਟ 3×3 ਫੁੱਟ ਦਾ ਸੂਚਨਾ ਬੋਰਡ ਲਗਾਉਣਾ ਲਾਜ਼ਮੀ ਹੋਵੇਗਾ। ਇਸ ਤੋਂ ਇਲਾਵਾ, ਸਾਰੇ ਪੰਪਾਂ ਦੇ CCTV/ANPR ਕੈਮਰੇ ਚਾਲੂ ਰੱਖਣ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀਆਂ ਨੰਬਰ ਪਲੇਟਾਂ ਦੀ ਰਿਕਾਰਡਿੰਗ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ। ਰਿਕਾਰਡ ਕੀਤੀ ਫੁਟੇਜ ਘੱਟੋ-ਘੱਟ 30 ਦਿਨਾਂ ਲਈ ਸੰਭਾਲ ਕੇ ਰੱਖਣੀ ਹੋਵੇਗੀ।
ਜੇਕਰ ਨੰਬਰ ਪਲੇਟ ਨਾ ਹੋਣ ਕਾਰਨ ਕਿਸੇ ਵਾਹਨ ਨੂੰ ਇੰਧਨ ਦੇਣ ਤੋਂ ਇਨਕਾਰ ਕਰਨ ’ਤੇ ਕੋਈ ਵਿਅਕਤੀ ਹੰਗਾਮਾ ਜਾਂ ਕਾਨੂੰਨ-ਵਿਵਸਥਾ ਦੀ ਸਮੱਸਿਆ ਪੈਦਾ ਕਰਦਾ ਹੈ ਤਾਂ ਪੈਟਰੋਲ ਪੰਪ ਆਪਰੇਟਰ ਵੱਲੋਂ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ 112 ’ਤੇ ਸੂਚਨਾ ਦੇਣ ਲਈ ਕਿਹਾ ਗਿਆ ਹੈ।
ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਮਾਲਕਾਂ, ਡਰਾਈਵਰਾਂ ਜਾਂ ਪੈਟਰੋਲ ਪੰਪ ਦੇ ਮਾਲਕਾਂ/ਕਰਮਚਾਰੀਆਂ ਵਿਰੁੱਧ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਅਤੇ ਮੋਟਰ ਵਹੀਕਲਜ਼ ਐਕਟ, 1988 ਦੀਆਂ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 20 ਨਵੰਬਰ 2026 ਤੱਕ ਲਾਗੂ ਰਹਿਣਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

