ਪੁਲਿਸ ਮੁਕਾਬਲੇ ‘ਚ ਮਾਰਿਆ ਗਿਆ ਪੁਲਿਸ ਪਾਰਟੀ ‘ਤੇ ਦੋ ਵਾਰ ਗੋਲੀਆਂ ਚਲਾਉਣ ਵਾਲਾ ਤਰਨ ਤਾਰਨ ਦਾ ਬਦਮਾਸ਼ ਪੂੰਗੀ

4943745
Total views : 5942318

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬਾਰਡਰ ਨਿਊਜ ਸਰਵਿਸ 

ਐਂਟੀ ਗੈਂਗਸਟਰ ਟਾਕਸ ਫੋਰਸ (ਏ.ਜੀ.ਟੀ.ਐੱਫ) ਦੇ ਐੱਸ.ਪੀ. ਬਿਕਰਮ ਸਿੰਘ ਬਰਾੜ ਦੀ ਟੀਮ ਅਤੇ ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਨਾਲ ਮੁਕਾਬਲੇ ਦੌਰਾਨ 2 ਬਦਮਾਸ਼ਾਂ ਦੇ ਗੋਲੀ ਲੱਗਣ ਨਾਲ ਇਕ ਬਦਮਾਸ਼ ਦੀ ਮੌਤ ਹੋ ਗਈ ਹੈ, ਜਦਕਿ ਦੂਸਰਾ ਬਦਮਾਸ਼ ਜ਼ਖਮੀ ਹੋ ਗਿਆ ਹੈ।  ਜਾਣਕਾਰੀ ਅਨੁਸਾਰ ਏ.ਜੀ.ਟੀ.ਐੱਫ ਦੇ ਐੱਸ.ਪੀ. ਬਿਕਰਮ ਸਿੰਘ ਬਰਾੜ ਦੀ ਟੀਮ ਅਤੇ ਸੀ.ਆਈ.ਏ.ਸਟਾਫ ਤਰਨ ਤਾਰਨ ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨਾਲ ਹੋਏ ਮੁਕਾਬਲੇ ਵਿਚ ਕਸ਼ਮੀਰ ਸਿੰਘ ਉਰਫ ਸੰਨੀ ਉਰਫ ਪੂੰਗੀ ਪੁੱਤਰ ਮੰਗਲ ਸਿੰਘ ਵਾਸੀ ਮੁਰਾਦਪੁਰਾ ਅਤੇ ਉਸਦੇ ਸਾਥੀ ਨੂੰ ਗੋਲੀਆਂ ਲੱਗੀਆਂ। ਇਸ ਦੌਰਾਨ ਕਸ਼ਮੀਰ ਸਿੰਘ ਉਰਫ ਪੂੰਗੀ ਦੀ ਮੌਤ ਹੋ ਗਈ ਹੈ, ਜਦਕਿ ਉਸਦਾ ਦੂਸਰਾ ਸਾਥੀ ਜ਼ਖਮੀ ਹੋ ਗਿਆ ਹੈ।, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਦੇ ਹੱਥ ਉਸਦੀ ਲੋਕੇਸ਼ਨ ਲੱਗੀ ਤਾਂ ਏਜੀਟੀਐੱਫ ਅਤੇ ਸੀਆਈਏ ਸਟਾਫ ਤਰਨਤਾਰਨ ਦੀਆਂ ਟੀਮਾਂ ਨੇ ਉਸਦਾ ਪਿੱਛਾ ਕੀਤਾ। ਪਿੰਡ ਬਾਠ ਕੋਲ ਮੁਕਾਬਲੇ ਦੌਰਾਨ ਕਸ਼ਮੀਰ ਸਿੰਘ ਪੂੰਗੀ ਤੇ ਉਸਦਾ ਸਾਥੀ ਗੁਰਸੇਵਕ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੋਂ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿਥੇ ਡਾਕਟਰਾਂ ਨੇ ਪੂੰਗੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂਕਿ ਗੁਰਸੇਵਕ ਸਿੰਘ ਦਾ ਇਲਾਜ ਚੱਲ ਰਿਹਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News