





Total views : 5942318







Total views : 5942318ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਬਠਿੰਡਾ/ਬਾਰਡਰ ਨਿਊਜ ਸਰਵਿਸ
ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫੜੇ ਗਏ 34 ਸਾਲਾ ਟਿਊਟਰ ਨਰਿੰਦਰਦੀਪ ਸਿੰਘ ਦੀ ਹਿਰਾਸਤ ਦੌਰਾਨ ਹੋਈ ਮੌਤ ਦੇ ਮਾਮਲੇ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ। ਨਿਆਂਇਕ ਜਾਂਚ ਦੌਰਾਨ ਬਠਿੰਡਾ ਦੇ 4 ਪੁਲਿਸ ਮੁਲਾਜ਼ਮਾਂ ਨੂੰ ਹਿਰਾਸਤੀ ਤਸ਼ੱਦਦ ਲਈ ਦੋਸ਼ੀ ਕਰਾਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਬਠਿੰਡਾ ਦੇ ਨਜ਼ਦੀਕੀ ਪਿੰਡ ਗੋਨਿਆਣਾ ਦੇ ਰਹਿਣ ਵਾਲੇ ਨਰਿੰਦਰਦੀਪ ਸਿੰਘ ਦੀ 23 ਮਈ 2025 ਨੂੰ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਾਂਚ ਕਰ ਰਹੇ ਬਠਿੰਡਾ ਦੇ ਮੁੱਖ ਨਿਆਂਇਕ ਮੈਜਿਸਟਰੇਟ (CJM) ਪ੍ਰਭਜੋਤ ਭੱਟੀ ਨੇ 1 ਸਤੰਬਰ ਨੂੰ ਜਾਂਚ ਕਾਰਵਾਈ ਮੁਕੰਮਲ ਕਰ ਕੇ ਇਸੇ ਮਹੀਨੇ ਦੇ ਸ਼ੁਰੂ ਵਿੱਚ ਆਪਣੀ ਰਿਪੋਰਟ ਬਠਿੰਡਾ ਦੇ ਸੈਸ਼ਨ ਜੱਜ ਨੂੰ ਸੌਂਪ ਦਿੱਤੀ ਸੀ।
ਸੀ.ਜੇ.ਐਮ. ਨੇ ਆਪਣੀ ਜਾਂਚ ਰਿਪੋਰਟ ਵਿੱਚ ਸਪੱਸ਼ਟ ਕੀਤਾ ਹੈ ਕਿ ਮ੍ਰਿਤਕ ਦੇ ਸਰੀਰ ਦੇ ਸੰਵੇਦਨਸ਼ੀਲ ਹਿੱਸਿਆਂ ‘ਤੇ ਗੰਭੀਰ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ, ਜੋ ਕਿ ਬਿਜਲੀ ਦੇ ਝਟਕੇ ਦੇਣ ਅਤੇ ਅੰਨ੍ਹਾ ਤਸ਼ੱਦਦ ਢਾਹੁਣ ਕਾਰਨ ਹੋਏ ਸਨ। ਇਸ ਤੋਂ ਇਲਾਵਾ, ਜਾਂਚ ਰਿਪੋਰਟ ਵਿੱਚ ਬਠਿੰਡਾ ਪੁਲਿਸ ਦੇ ਤਤਕਾਲੀ ਉੱਚ ਸੁਪਰਵਾਈਜ਼ਰੀ ਅਫ਼ਸਰਾਂ ਨੂੰ ਵੀ “ਡਿਊਟੀ ਵਿੱਚ ਘੋਰ ਲਾਪਰਵਾਹੀ” ਦਾ ਜ਼ਿੰਮੇਵਾਰ ਠਹਿਰਾਇਆ ਗਿਆ ਹੈ।
ਦੋਸ਼ੀ ਪਾਏ ਗਏ ਚਾਰ ਪੁਲਿਸ ਮੁਲਾਜ਼ਮਾਂ ਵਿੱਚ ਸਹਾਇਕ ਸਬ-ਇੰਸਪੈਕਟਰ ਅਵਤਾਰ ਸਿੰਘ ਉਰਫ਼ ਤਾਰੀ, ਹੈੱਡ ਕਾਂਸਟੇਬਲ ਲਖਵਿੰਦਰ ਸਿੰਘ ਤੇ ਹਰਵਿੰਦਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਗੁਰਪਾਲ ਸਿੰਘ ਸ਼ਾਮਲ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

