ਸਿਆਸੀ ਧਮਾਕਾ ! ਟਕਸਾਲੀ ਅਕਾਲੀ ਬ੍ਰਮਹਪੁਰਾ ਦੇ ਪ੍ਰੀਵਾਰ ਦੇ ਫਰਜੰਦ ਤੇ ਸਾਬਕਾ ਵਧਾਇਕ ਰਵਿੰਦਰ ਬ੍ਰਮਹਪੁਰਾ ਨੇ ਫੜਿਆ ਆਪ ਦਾ ਝਾੜੂ

4944357
Total views : 5943218

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ 

ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ‘ਆਪ’ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਪਾਰਟੀ ਆਗੂਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬ੍ਰਹਮਪੁਰਾ ਨੂੰ ‘ਆਪ’ ’ਚ ਸ਼ਾਮਲ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਮਾਨ ਨੇ ਕਿਹਾ ਕਿ ਅਕਾਲੀ ਦਲ ਹੁਣ ਪੰਥਕ ਨਹੀਂ, ਸਗੋਂ ਇੱਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਿਆ ਹੈ, ਜਿਸ ਵਿੱਚ ਹੁਣ ਕੋਈ ਵੀ ਟਕਸਾਲੀ ਪਰਿਵਾਰ ਨਹੀਂ ਰਿਹਾ।

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਇੱਕ ਹੋਰ ਟਕਸਾਲੀ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ, ਮੁੱਖ ਮੰਤਰੀ ਮਾਨ ਨੇ ਕਰਵਾਈ ਪਾਰਟੀ ਜੁਆਇਨ

ਸਾਲ 2016 ਵਿੱਚ ਖਡੂਰ ਸਾਹਿਬ ਦੀ ਉਪ-ਚੋਣ ਵਿੱਚ ਕਰੀਬ 65 ਹਜ਼ਾਰ ਵੋਟਾਂ ਨਾਲ ਜਿੱਤਣ ਵਾਲੇ ਰਵਿੰਦਰ ਸਿੰਘ ਬ੍ਰਹਮਪੁਰਾ ਕਾਫ਼ੀ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਮੋਰਚਾ ਖੋਲ੍ਹੀ ਬੈਠੇ ਸਨ। ਪੱਟੀ ਹਲਕੇ ਨਾਲ ਸਬੰਧਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਬਿੱਲਾ ਨੂੰ ਅਕਾਲੀ ਦਲ ਵਿੱਚ ਸੁਖਬੀਰ ਸਿੰਘ ਬਾਦਲ ਨੇ ਸ਼ਾਮਲ ਕੀਤਾ ਸੀ।

ਰਵਿੰਦਰ ਸਿੰਘ ਬ੍ਰਹਮਪੁਰਾ ਮਰਹੂਮ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਪੁੱਤਰ ਹਨ। ਉਹ ਖਡੂਰ ਸਾਹਿਬ ਹਲਕੇ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਉਨ੍ਹਾਂ ਦਾ ‘ਆਪ’ ਵਿੱਚ ਸ਼ਾਮਲ ਹੋਣਾ ਮਾਝੇ ਦੀ ਸਿਆਸਤ, ਖਾਸ ਕਰਕੇ ਖਡੂਰ ਸਾਹਿਬ ਹਲਕੇ ਵਿੱਚ, ਮਹੱਤਵਪੂਰਨ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ 15 ਸਤੰਬਰ 2026 ਨੂੰ ਸ਼੍ਰੋਮਣੀ ਅਕਾਲੀ ਦਲ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਸੀ। ਅਕਾਲੀ ਦਲ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਉਨ੍ਹਾਂ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਲਗਾਏ ਗਏ ਸਨ। ਇਹ ਕਾਰਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ ਸੀ।ਬ੍ਰਹਮਪੁਰਾ ਦੀ ਨਵੀਂ ਸਿਆਸੀ ਪਾਰੀ ਨਾਲ ਖਡੂਰ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਸਥਾਨਕ ਸਿਆਸਤ ਅਤੇ ਹੋਰ ਪਾਰਟੀਆਂ ਨਾਲ ਸਿਆਸੀ ਮੁਕਾਬਲੇ ’ਤੇ ਪੈਣ ਵਾਲੇ ਪ੍ਰਭਾਵ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News