ਈ.ਡੀ ਦੇ ਵੱਡੇ ਅਧਿਕਾਰੀ ਰਹੇ ਨਰਿੰਜਨ ਸਿੰਘ ਭਲਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਹੋਣਗੇ ਸ਼ਾਮਿਲ -ਕਰਤਾਰਪੁਰ ਤੋ ਲੜ ਸਕਦੈ ਵਿਧਾਨ ਸਭਾ ਦੀ ਚੋਣ

4944357
Total views : 5943218

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਜਲ਼ੰਧਰ /ਬਾਰਡਰ ਨਿਊਜ ਸਰਵਿਸ 

ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਦਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਨਿਰੰਜਨ ਸਿੰਘ ਦੀ ਇਸ ਪਾਰਟੀ ’ਚ ਸ਼ਮੂਲੀਅਤ ਨੂੰ ਲੈ ਕੇ ਅੱਜ ਰਸਮੀ ਗੱਲਬਾਤ ਤੈਅ ਹੋ ਗਈ ਹੈ। ਅਹਿਮ ਸੂਤਰਾਂ ਅਨੁਸਾਰ ਨਿਰੰਜਨ ਸਿੰਘ ਭਲਕੇ ਜਲੰਧਰ ਵਿਚ ਰਸਮੀ ਤੌਰ ’ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਣ ਦਾ ਐਲਾਨ ਕਰਨਗੇ। ਇਸ ਸਬੰਧੀ ਭਲਕੇ ਪ੍ਰੈਸ ਕਾਨਫਰੰਸ ਸੱਦ ਲਈ ਗਈ ਹੈ। ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਅਤੇ ਬਾਪੂ ਤਰਸੇਮ ਸਿੰਘ ਨੇ ਅੱਜ ਜਲੰਧਰ ਵਿਚ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਦੀ ਰਿਹਾਇਸ਼ ’ਤੇ ਗੁਪਤ ਮੀਟਿੰਗ ਕੀਤੀ।

ਸੂਤਰਾਂ ਅਨੁਸਾਰ ਇਸ ਮੀਟਿੰਗ ’ਚ ਨਿਰੰਜਨ ਸਿੰਘ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਲ ਹੋਣ ਦੀ ਹਾਮੀ ਭਰ ਦਿੱਤੀ ਹੈ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਇਸ ਮੀਟਿੰਗ ਦੀ ਪੁਸ਼ਟੀ ਕਰਦਿਆਂ ਨਿਰੰਜਨ ਸਿੰਘ ਦੇ ਭਲਕੇ ਪਾਰਟੀ ’ਚ ਸ਼ਾਮਲ ਹੋਣ ਦੀ ਗੱਲ ਕਹੀ ਹੈ। ਸੂਤਰ ਦੱਸਦੇ ਹਨ ਕਿ ਪਾਰਟੀ ਉਨ੍ਹਾਂ ਨੂੰ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਵਜੋਂ ਚੋਣ ’ਚ ਉਤਾਰ ਸਕਦੀ ਹੈ। ਪਾਰਟੀ ਦੇ ਆਗੂ ਆਖਦੇ ਹਨ ਕਿ ਸਾਫ਼ ਛਵੀ ਵਾਲੇ ਅਧਿਕਾਰੀ ਦੀ ਸ਼ਮੂਲੀਅਤ ਨਾਲ ਦੋਆਬੇ ’ਚ ਪਾਰਟੀ ਨੂੰ ਫ਼ਾਇਦਾ ਹੋਵੇਗਾ।

ਦੱਸਣਯੋਗ ਹੈ ਕਿ ਈ ਡੀ ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਉਸ ਵਕਤ ਚਰਚਾ ’ਚ ਆਏ ਸਨ ਜਦੋਂ ਉਨ੍ਹਾਂ ਨੇ ਭੋਲਾ ਡਰੱਗ ਕੇਸ ’ਚ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕੀਤੀ ਸੀ। ਉਸ ਵੇਲੇ ਉਨ੍ਹਾਂ ਦੋ ਸਾਬਕਾ ਅਕਾਲੀ ਮੰਤਰੀਆਂ ਤੋਂ ਪੁੱਛਗਿੱਛ ਵੀ ਕੀਤੀ ਸੀ।

ਕੇਂਦਰ ਸਰਕਾਰ ਨੇ ਉਨ੍ਹਾਂ ਦਾ 2015 ’ਚ ਤਬਾਦਲਾ ਕਲਕੱਤਾ ਦਾ ਕਰ ਦਿੱਤਾ ਸੀ ਪ੍ਰੰਤੂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਤਬਾਦਲੇ ’ਤੇ ਰੋਕ ਲਗਾ ਦਿੱਤੀ ਸੀ।ਅੱਜ ਜਲੰਧਰ ਦੀ ਅਟਵਾਲ ਕਲੋਨੀ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਪੁੱਜੇ ਹੋਏ ਸਨ। ਅੱਜ ਹੋਈ ਗੁਪਤ ਮੀਟਿੰਗ ’ਚ ਆਗੂ ਬਾਬੂ ਸਿੰਘ ਬਰਾੜ ਅਤੇ ਸਾਬਕਾ ਡੀ ਐੱਸ ਪੀ ਬਲਵਿੰਦਰ ਸਿੰਘ ਸੇਖੋਂ ਵੀ ਸ਼ਾਮਲ ਸਨ। ਪਤਾ ਲੱਗਿਆ ਹੈ ਕਿ ਇਹ ਪਾਰਟੀ ਹੋਰ ਸਾਬਕਾ ਅਧਿਕਾਰੀਆਂ ਨਾਲ ਵੀ ਰਾਬਤਾ ਕਾਇਮ ਕਰ ਰਹੀ ਹੈ ਜਿਨ੍ਹਾਂ ਦੀ ਸਰਵਿਸ ਦੌਰਾਨ ਛਵੀ ਸਾਫ਼ ਰਹੀ ਹੈ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News