





Total views : 5944749







Total views : 5944749ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਗੁਰਪ੍ਰੀਤ ਸਿੰਘ ‘ਕੱਦ ਗਿੱਲ’
ਤਰਨ ਤਾਰਨ ਸ਼ਹਿਰ ਦੀ ਗਲੀ ਵਾਲੀਆ ਵਾਲੀ ਵਿੱਚ ਬੀਤੀ ਰਾਤ ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਇੱਕ ਔਰਤ ਦੀ ਚਾਕੂ ਮਾਰ ਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਵਿੱਚ ਪੁਲਿਸ ਵੱਲੋਂ ਮ੍ਰਿਤਕਾ ਦੇ ਪਤੀ ਦੀ ਪਹਿਲੀ ਪਤਨੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।ਪ੍ਪਤ ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਗਲੀ ਵਾਲੀਆ ਵਾਲੀ, ਤਰਨ ਤਾਰਨ ਵਜੋਂ ਹੋਈ ਹੈ, ਜਦਕਿ ਮ੍ਰਿਤਕਾ ਦੀ ਪਛਾਣ ਗੁਰਪ੍ਰੀਤ ਕੌਰ (48) ਪਤਨੀ ਸੁਖਦੇਵ ਸਿੰਘ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਕਿਸੇ ਗੱਲ ਨੂੰ ਲੈ ਕੇ ਘਰ ਵਿੱਚ ਤਕਰਾਰ ਹੋ ਗਈ, ਜਿਸ ਦੌਰਾਨ ਲਵਪ੍ਰੀਤ ਸਿੰਘ ਵੱਲੋਂ ਆਪਣੀ ਮਤਰੇਈ ਮਾਂ ਗੁਰਪ੍ਰੀਤ ਕੌਰ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਈ ਗੁਰਪ੍ਰੀਤ ਕੌਰ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਨੇ ਆਪਣੀ ਪਹਿਲੀ ਪਤਨੀ ਦੀ ਮੌਤ ਤੋਂ ਬਾਅਦ ਸਾਲ 2003 ਵਿੱਚ ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕੀਤਾ ਸੀ। ਪੁਲਿਸ ਜਾਂਚ ਮੁਤਾਬਕ ਵਾਰਦਾਤ ਸਮੇਂ ਮ੍ਰਿਤਕਾ ਦੀ ਧੀ ਵੀ ਮੌਜੂਦ ਸੀ ਅਤੇ ਉਸ ਵੱਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਵੱਲੋਂ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਵਾਰਦਾਤ ਦੇ ਕਾਰਨਾਂ ਅਤੇ ਘਟਨਾ ਨਾਲ ਜੁੜੇ ਹੋਰ ਤੱਥਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਅਨੁਸਾਰ ਮਾਮਲੇ ਵਿੱਚ ਮ੍ਰਿਤਕਾ ਦੀ ਧੀ ਦੇ ਬਿਆਨਾਂ ਦੇ ਆਧਾਰ ’ਤੇ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਣ ਸਮੇਤ ਮਾਮਲੇ ਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

