





Total views : 5944749







Total views : 5944749ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਅੱਜ ਇਕ ਮਾਮਲੇ ਵਿਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਅਤੇ ਉਸ ਦੀ ਪਹਿਚਾਣ ਜਨਤਕ ਕਰਨ ਦੇ ਮਾਮਲੇ ਦਾ ਸੂ ਮੋਟੋ ਨੋਟਿਸ ਲਿਆ ਹੈ।
ਟੀ.ਵੀ.ਚੈਨਲਾਂ ‘ਤੇ ਚੱਲੀ ਖ਼ਬਰ ਦਾ ਲਿਆ ਸੂ ਮੋਟੋ ਨੋਟਿਸ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਇਹ ਮਾਮਲਾ ਟੀ.ਵੀ.ਚੈਨਲਾਂ ‘ਤੇ ਚੱਲੀ ਖ਼ਬਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਜਿਸ ਉਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਡਾਇਰੈਕਟਰ ਜਨਰਲ ਆਫ ਪੁਲਿਸ ਅਤੇ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ, ਪੰਜਾਬ ਪੁਲਿਸ ਨੂੰ ਪੱਤਰ ਜਾਰੀ ਕਰਦਿਆਂ ਖਬਰ/ਵੀਡੀਓ ਦਾ ਲਿੰਕ ਅਤੇ ਸਕਰੀਨ ਸੌਰਟ ਦੀ ਕਾਪੀ ਭੇਜਦੇ ਹੋਏ ਇਸ ਕੇਸ ਤੇ ਤੁਰੰਤ ਕਿਸੇ ਸੀਨੀਅਰ ਅਧਿਕਾਰੀ ਤੋਂ ਪੜਤਾਲ ਕਰਵਾਉਣ ਦੇ ਹੁਕਮ ਦਿੰਦਿਆ ਇਸ ਸਬੰਧੀ ਕਾਰਵਾਈ ਰਿਪੋਰਟ ਕਮਿਸ਼ਨ ਨੂੰ ਮਿਤੀ 26.09.2026 ਤੱਕ ਭੇਜਣ ਲਈ ਕਿਹਾ ਗਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
