





Total views : 5944749







Total views : 5944749ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਬਦਮਾਸ਼ਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਕੇਸ਼ਵ ਗੈਂਗ ਨਾਲ ਸਬੰਧਤ ਸ਼ੂਟਰਾਂ ਨਾਲ ਪੁਲਿਸ ਦਾ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਤਿੰਨ ਸ਼ੂਟਰ ਜ਼ਖਮੀ ਹੋਏ, ਜਿਨ੍ਹਾਂ ਨੂੰ ਇਲਾਜ ਅਤੇ ਫਸਟ ਏਡ ਲਈ ਹਸਪਤਾਲ ਭੇਜਿਆ ਗਿਆ ਹੈ।ਪ੍ਰਾਪਤ ਪੁਖਤਾ ਇਤਲਾਹ ਦੇ ਆਧਾਰ ’ਤੇ ਐਸ.ਐਚ.ਓ. ਛੇਹਰਟਾ SI ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕਰਕੇ ਇੱਕ ਵਿਅਕਤੀ ਵਿਸ਼ਾਲ ਨੂੰ ਕਾਬੂ ਕੀਤਾ ਗਿਆ ਸੀ। ਉਸ ਦੀ ਤਲਾਸ਼ੀ ਦੌਰਾਨ ਉਸ ਕੋਲੋਂ .30 ਬੋਰ ਦਾ ਗਲੌਕ ਪਿਸਤੌਲ ਬਰਾਮਦ ਕੀਤਾ ਗਿਆ।ਮੁਲਜ਼ਮ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਉਸ ਦੇ ਕੁਝ ਹੋਰ ਸਾਥੀ ਥਾਂਦੇ ਰੋਡ ਇਲਾਕੇ ਵਿੱਚ ਝਾੜੀਆ ਵਾਲੇ ਸਥਾਨ ’ਤੇ ਲੁਕੇ ਹੋਏ ਹਨ ਅਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹਨ।
ਇਸ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਟੀਮਾਂ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਇਲਾਕੇ ਨੂੰ ਘੇਰ ਲਿਆ ਗਿਆ।ਪੁਲਿਸ ਵੱਲੋਂ ਪਬਲਿਕ ਐਡਰੈੱਸ ਸਿਸਟਮ ਰਾਹੀਂ ਲੁਕੇ ਹੋਏ ਵਿਅਕਤੀਆਂ ਨੂੰ ਆਪਣੇ ਆਪ ਨੂੰ ਪੁਲਿਸ ਦੇ ਹਵਾਲੇ ਕਰਨ ਦੀ ਅਪੀਲ ਕੀਤੀ ਗਈ, ਪਰ ਉਨ੍ਹਾਂ ਵੱਲੋਂ ਪੁਲਿਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ ਗਈ।ਪੁਲਿਸ ਵੱਲੋਂ ਆਪਣੀ ਸੁਰੱਖਿਆ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਜਵਾਬੀ ਕਾਰਵਾਈ ਕੀਤੀ ਗਈ।ਮੁਕਾਬਲੇ ਦੌਰਾਨ ਕੁੱਲ ਚਾਰ ਵਿਅਕਤੀਆਂ ਵਿੱਚੋਂ ਤਿੰਨ ਵਿਅਕਤੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਪਛਾਣ ਅਨੁਸਾਰ ਜ਼ਖਮੀ ਵਿਅਕਤੀਆਂ ਵਿੱਚ ਸ਼ਿੰਦਾ ਪਹਿਲਵਾਨ ਵਾਸੀ ਫਿਰੋਜ਼ਪੁਰ, ਜਿਸ ਵਿਰੁੱਧ ਪਹਿਲਾਂ ਵੀ ਮੁਕੱਦਮੇ ਦਰਜ ਹਨ,ਸ਼ਿਵਮ ਵਾਸੀ ਫਰੀਦਕੋਟ,ਅਤੇ ਲਵਕੇਸ਼ ਅਤੇ ਰਾਜਵਿੰਦਰ ਵਾਸੀ ਅੰਮ੍ਰਿਤਸਰ ਸ਼ਾਮਲ ਸਨ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਵਿਅਕਤੀ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ। ਪੁਲਿਸ ਵੱਲੋਂ ਬਰਾਮਦ ਹਥਿਆਰਾਂ ਅਤੇ ਗੈਂਗ ਨਾਲ ਇਨ੍ਹਾਂ ਦੇ ਸਬੰਧਾਂ ਅਤੇ ਇਨ੍ਹਾਂ ਵੱਲੋਂ ਕੀਤੀਆਂ ਜਾਂ ਕਰਨ ਦੀ ਯੋਜਨਾ ਬਣਾਈਆਂ ਵਾਰਦਾਤਾਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਮੁਲਜ਼ਮਾਂ ਦੀ ਪੁੱਛਗਿੱਛ ਦੇ ਆਧਾਰ ’ਤੇ ਹੋਰ ਸਾਥੀਆਂ, ਹਥਿਆਰਾਂ ਅਤੇ ਸੰਭਾਵਿਤ ਵਾਰਦਾਤਾਂ ਸਬੰਧੀ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਅਤੇ ਰੇਡ ਜਾਰੀ ਹੈ।ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਲਗਾਤਾਰ ਜਾਰੀ ਰਹੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
